ਵਿਧਾਇਕ ਪਿੰਕੀ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਵੀਡੀਓ ਕਾਂਨਫਰੰਸ ਰਾਹੀਂ ਸਮਾਰਟ ਵਿਲੇਜ ਸਕੀਮ ਦੇ ਉਦਘਾਟਨੀ ਸਮਾਰੋਹ ਵਿੱਚ ਲਿਆ ਹਿੱਸਾ
ਮੁੱਖ ਮੰਤਰੀ ਪੰਜਾਬ ਤੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਨੇ ਪਿੰਡਾਂ ਵਿੱਚ ਵਿਕਾਸ ਲਈ ਸਮਾਰਟ ਵਿਲੇਜ ਸਕੀਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ,
ਮੁੱਖ ਮੰਤਰੀ ਪੰਜਾਬ ਤੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਨੇ ਪਿੰਡਾਂ ਵਿੱਚ ਵਿਕਾਸ ਲਈ ਸਮਾਰਟ ਵਿਲੇਜ ਸਕੀਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ,
ਵਿਧਾਇਕ ਪਿੰਕੀ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਵੀਡੀਓ ਕਾਂਨਫਰੰਸ ਰਾਹੀਂ ਸਮਾਰਟ ਵਿਲੇਜ ਸਕੀਮ ਦੇ ਉਦਘਾਟਨੀ ਸਮਾਰੋਹ ਵਿੱਚ ਲਿਆ ਹਿੱਸਾ
ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਕਰਵਾਈਆਂ ਜਾਣਗੀਆਂ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬਧ – ਵਿਧਾਇਕ ਪਿੰਕੀ
ਫਿਰੋਜ਼ਪੁਰ, 17 ਅਕਤੂਬਰ, 2020: ਪੰਜਾਬ ਸਰਕਾਰ ਦੀ ਸਮਾਰਟ ਵਿਲੇਜ ਸਕੀਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ, ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਸਮੇਤ ਹੋਰ ਅਧਿਕਾਰੀਆਂ ਨੇ ਵੀਡੀਓ ਕਾਂਨਫਰੰਸ ਰਾਹੀਂ ਹਿੱਸਾ ਲਿਆ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਸਕੀਮ ਤਹਿਤ ਪਹਿਲੇ ਫੇਜ ਵਿਚ 8.50 ਕਰੋੜ ਦੀ ਲਾਗਤ ਨਾਲ ਪਿੰਡਾਂ ਵਿੱਚ ਕੰਮ ਕਰਵਾਏ ਗਏ ਸਨ ਅਤੇ ਹੁਣ ਦੂਜੇ ਫੇਜ ਵਿਚ ਪੂਰੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ 2700 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਪੰਜਾਬ ਦੇ ਲੋਕਾਂ ਦੀਆਂ ਜਰੂਰਤਾਂ ਨੂੰ ਸਮਝਦੇ ਹੋਏ ਕੰਮ ਕਰਵਾਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਦੂਜੇ ਪੜਾਅ ਅਧੀਨ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਜੋ ਕੁਝ ਪਿੰਡਾਂ ਦੇ ਲੋਕ ਕਹਿਣਗੇ ਉਹ ਕੰਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਤਹਿਤ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਪਿੰਡਾਂ ਦੇ ਲੋਕਾਂ ਦੇ ਦੱਸਣ ਅਨੁਸਾਰ ਸਾਰੇ ਕੰਮ ਕਰਵਾਏ ਜਾਣਗੇ। ਵਿਧਾਇਕ ਪਿੰਕੀ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਫੰਡਾਂ ਤਹਿਤ ਪਿੰਡਾਂ ਵਿਚ ਸੀਵਰੇਜ ਸਿਸਟਮ, ਵਾਟਰ ਸਪਲਾਈ, ਇੰਟਰਲੋਕ ਟਾਈਲਾਂ, ਸੋਲਰ/ਐਲਈਡੀ ਲਾਈਟ ਆਦਿ ਸਮੇਤ ਸਾਰੇ ਕੰਮ ਕਰਵਾਏ ਜਾਣਗੇ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਏ ਜਾਣਗੇ ਅਤੇ ਸਮੇਂ ਸਿਰ ਪੂਰੇ ਕਰਵਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ, ਐਸਡੀਐਮ ਅਮਿੱਤ ਗੁਪਤਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।