Ferozepur News
ਵਿਧਾਇਕ ਭੁੱਲਰ ਨੇ ਬਸਤੀ ਟੈਂਕਾਂ ਵਾਲੀ ਵਿਖੇ 5.75 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਨ ਤੇ ਓਪਨ ਜਿੰਮ ਦਾ ਨੀਂਹ ਪੱਥਰ ਰੱਖਿਆ
ਵਿਧਾਇਕ ਭੁੱਲਰ ਨੇ ਬਸਤੀ ਟੈਂਕਾਂ ਵਾਲੀ ਵਿਖੇ 5.75 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਨ ਤੇ ਓਪਨ ਜਿੰਮ ਦਾ ਨੀਂਹ ਪੱਥਰ ਰੱਖਿਆ
ਫ਼ਿਰੋਜ਼ਪੁਰ, 13 ਮਾਰਚ 2024:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੰਤਵ ਲਈ ਪਹਿਲੇ ਦਿਨ ਤੋਂ ਹੀ ਸਰਕਾਰ ਹਰ ਵਰਗ ਦੀ ਖੁਸ਼ਹਾਲੀ ਤੇ ਤਰੱਕੀ ਲਈ ਕਾਰਜਸ਼ੀਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਅਧੀਨ ਬਸਤੀ ਟੈਂਕਾਂ ਵਾਲੀ ਵਿਖੇ 3.50 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਣ ਅਤੇ 2.25 ਲੱਖ ਰੁਪਏ ਦੀ ਲਾਗਤ ਨਾਲ ਓਪਨ ਜਿੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ ਗਿਆ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਨੂੰ ਸਿਹਤਮੰਦ, ਸਾਫ-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸੀ.ਐਮ. ਦੀ ਯੋਗਸ਼ਾਲਾ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿੱਚ ਸੁੰਦਰ ਫੁੱਲਾਂ ਦੇ ਬੂਟੇ ਛਾਂਦਾਰ ਰੁੱਖ, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ ਲਗਾ ਕੇ ਪਾਰਕ ਦਾ ਸੁੰਦਰੀਕਰਨ ਕੀਤਾ ਜਾਵੇਗਾ। ਜਿਸ ਦਾ ਲਾਭ ਆਮ ਲੋਕਾਂ ਨੂੰ ਮਿਲੇਗਾ ਅਤੇ ਉਹ ਇੱਥੇ ਸਵੇਰੇ ਸ਼ਾਮ ਆ ਕੇ ਸੈਰ, ਕਸਰਤ ਤੇ ਯੋਗਾ ਆਦਿ ਕਰ ਕੇ ਆਪਣੇ ਆਪ ਨੂੰ ਸਰੀਰਕ ਤੌਰ ਤੇ ਫਿਟ ਰੱਖ ਸਕਣਗੇ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਰਾਜ ਕਟੋਰਾ, ਐਮ.ਈ. ਚਰਨਪਾਲ ਸਿੰਘ, ਜੇ.ਈ. ਲਵਪ੍ਰੀਤ ਸਿੰਘ, ਨੇਕ ਪ੍ਰਤਾਪ ਸਿੰਘ, ਰਾਜ ਬਹਾਦਰ ਸਿੰਘ, ਬਲਦੇਵ ਸਿੰਘ ਮਲੀ, ਗੁਲਸ਼ਨ ਗੱਖੜ, ਦਿਲਬਾਗ ਕਟੋਰਾ, ਦਰਸ਼ੂ ਐਮ.ਸੀ., ਐਡਵੋਕੇਟ ਕ੍ਰਿਸ਼ਨ ਅਵਸਥੀ, ਮਨਦੀਪ ਠਾਕੁਰ, ਅਮਰਿੰਦਰ ਬਰਾੜ ਅਤੇ ਮਨਪ੍ਰੀਤ ਚੀਮਾ ਹਾਜ਼ਰ ਸਨ।