ਵਿਧਾਇਕ ਭੁੱਲਰ ਨੇ ਵੱਖ-ਵੱਖ ਦਫ਼ਤਰਾਂ ਦੀ ਕੀਤੀ ਅਚਨਚੇਤ ਚੈਕਿੰਗ
ਸਮੂਹ ਅਧਿਕਾਰੀ/ਕਰਮਚਾਰੀ ਸਮੇਂ ਸਿਰ ਡਿਊਟੀ ਤੇ ਹਾਜ਼ਰੀ ਯਕੀਨੀ ਬਣਾਉਣ: ਭੁੱਲਰ
ਵਿਧਾਇਕ ਭੁੱਲਰ ਨੇ ਵੱਖ-ਵੱਖ ਦਫ਼ਤਰਾਂ ਦੀ ਕੀਤੀ ਅਚਨਚੇਤ ਚੈਕਿੰਗ
ਸਮੂਹ ਅਧਿਕਾਰੀ/ਕਰਮਚਾਰੀ ਸਮੇਂ ਸਿਰ ਡਿਊਟੀ ਤੇ ਹਾਜ਼ਰੀ ਯਕੀਨੀ ਬਣਾਉਣ: ਭੁੱਲਰ
ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ
ਫਿਰੋਜ਼ਪੁਰ, 19 ਜੂਨ 2024: ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਸਰਕਾਰੀ ਵਿਭਾਗਾਂ ਵਿੱਚ ਆਪਣਾ ਕੰਮ ਕਾਰ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਕੀਤਾ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀਆਂ ਸੇਵਾਵਾਂ ਸਮਾਂਬੱਧ ਕੀਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਦਫ਼ਤਰਾਂ ਵਿੱਚ ਹਾਜ਼ਰ ਨਾ ਹੋਣ ਕਰਕੇ ਆਮ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਗੈਰ ਹਾਜ਼ਰੀਆਂ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਇਸ ਸਬੰਧ ਵਿੱਚ ਜਲਦੀ ਹੀ ਉਹ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਦਫ਼ਤਰਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਭ੍ਰਿਸ਼ਟਾਚਾਰ ’ਤੇ ਜੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਕਰਮਚਾਰੀਆਂ ਦਾ ਵੀ ਫਰਜ ਬਣਦਾ ਹੈ ਕਿ ਅਨੁਸਾਸ਼ਨ ਵਿੱਚ ਰਹਿ ਕੇ ਆਪਣੀ ਡਿਊਟੀ ਇਮਾਨਦਾਰੀ ਤੇ ਲਗਨ ਨਾਲ ਕਰਨ ਤਾਂ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ।