ਵਿਧਾਇਕ ਰਜਨੀਸ਼ ਦਹੀਯਾ ਨੇ ਪਿੰਡ ਸੁਲਹਾਣੀ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਕਈ ਮੁਸ਼ਕਲਾਂ ਦਾ ਮੌਕੇ ਤੇ ਕੀਤਾ ਨਿਪਟਾਰਾ
ਵਿਧਾਇਕ ਰਜਨੀਸ਼ ਦਹੀਯਾ ਨੇ ਪਿੰਡ ਸੁਲਹਾਣੀ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਕਈ ਮੁਸ਼ਕਲਾਂ ਦਾ ਮੌਕੇ ਤੇ ਕੀਤਾ ਨਿਪਟਾਰਾ
ਫਿਰੋਜ਼ਪੁਰ/ਤਲਵੰਡੀ ਭਾਈ 29 ਜੂਨ 2024.: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਪਿੰਡ ਸੁਲਹਾਣੀ ਸਬ ਤਹਿਸੀਲ ਤਲਵੰਡੀ ਭਾਈ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ,ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਮੌਕੇ ਤੇ ਕਈ ਦਰਖਾਸਤਾਂ ਦਾ ਨਿਪਟਾਰਾ ਕਰਦੇ ਹੋਏ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਇਸ ਮੌਕੇ ਐਸ ਡੀ ਐਮ ਫਿਰੋਜ਼ਪੁਰ ਡਾ. ਚਾਰੂਮਿੱਤਾ ਸ਼ੇਖਰ ਵਿਸ਼ੇਸ ਤੌਰ ਤੇ ਹਾਜ਼ਰ|
ਵਿਧਾਇਕ ਦਹੀਯਾ ਨੇ ਦੱਸਿਆ ਕਿ ਪਿੰਡ ਸੁਲਹਾਣੀ ਦੇ ਨਾਲ ਲੱਗਦੇ ਪਿੰਡ ਨਰੈਣਗੜ੍ਹ ਭੰਗਾਲੀ, ਮਾਛੀਵਾੜਾ, ਵਾੜਾ ਜਵਾਹਰ ਸਿੰਘ ਵਾਲਾ ਅਤੇ ਝੰਜੀਆਂ ਦੇ ਲੋਕਾਂ ਦੀਆਂ ਮੁਸ਼ਕਲਾਂ ਪਿੰਡ ਸੁਲਹਾਣੀ ਦੇ ਸਰਕਾਰੀ ਪ੍ਰਾਈਮਰੀ ਸਕੂਲ ਵਿੱਚ ਸੁਣੀਆ ਗਈਆਂ ਅਤੇ 40 ਤੋਂ 45 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ ਕਈਆਂ ਦਾ ਨਿਪਟਾਰਾ ਮੌਕੇ ਤੇ ਕੀਤਾ ਗਿਆ ਅਤੇ ਬਾਕੀਆਂ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਜੋ ਜਲਦੀ ਹੱਲ ਹੋ ਜਾਣਗੀਆਂ।
ਇਸ ਦੌਰਾਨ ਲਗਭਗ 250-300 ਦੇ ਕਰੀਬ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਪਿੰਡ ਸੁਲਹਾਣੀ ਵਿਖੇ ਖੇਡ ਗਰਾਊਂਡ ਬਨਾਉਣ ਦੀ ਮੰਗ ਰੱਖੀ ਗਈ ਜਿਸ ਦੇ ਹੱਲ ਲਈ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ| ਐਮ.ਐਲ.ਏ. ਦਿਹਾਤੀ ਵਲੋਂ ਕਿਹਾ ਗਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਇਸ ਤਰ੍ਹਾਂ ਦੀਆਂ ਵਿਜ਼ੀਟਾਂ ਕਰਕੇ ਆਮ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਮੁਸ਼ਕਲਾ ਦਾ ਹੱਲ ਕਰਨਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਸ੍ਰੀ ਅਨੂਪ ਸਿੰਘ ਨਾਇਬ ਤਹਿਸੀਲਾਦਾਰ ਤਲਵੰਡੀ ਭਾਈ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਸੀ.ਡੀ.ਪੀ.ਓ. ਆਦਿ ਹੋਰ ਕਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।