Ferozepur News

ਵਿਧਾਇਕ ਰਣਬੀਰ ਭੁੱਲਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਤੀਰਥ ਯਾਤਰਾ ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਕਰੇਗੀ ਪੰਜਾਬ ਸਰਕਾਰ: ਭੁੱਲਰ

ਵਿਧਾਇਕ ਰਣਬੀਰ ਭੁੱਲਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਵਿਧਾਇਕ ਰਣਬੀਰ ਭੁੱਲਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਫਿਰੋਜ਼ਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਤੀਰਥ ਯਾਤਰਾ ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਕਰੇਗੀ ਪੰਜਾਬ ਸਰਕਾਰ: ਭੁੱਲਰ

ਵਿਧਾਇਕ ਸ. ਭੁੱਲਰ ਵਲੋਂ ਸਾਰੀ ਸੰਗਤ ਨੂੰ ਚਾਹ, ਸਮੌਸਿਆ ਅਤੇ ਮਠਿਆਈ ਦਾ ਲੰਗਰ ਵਰਤਾਇਆ ਗਿਆ

ਫਿਰੋਜ਼ਪੁਰ, 13 ਦਸੰਬਰ 2023.

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਕੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ।

ਵਿਧਾਇਕ ਰਣਬੀਰ ਭੁੱਲਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਫਿਰੋਜ਼ਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ।

ਸ. ਭੁੱਲਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸੰਗਤ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਲਈ ਦੀ ਯਾਤਰਾ ਕਰਵਾਈ ਜਾਵੇਗੀ। ਅੱਜ ਪਹਿਲੇ ਦਿਨ ਇਹ ਬੱਸ ਸ੍ਰੀ ਆਨੰਦਪੁਰ ਸਾਹਿਬ ਜਾਵੇਗੀ ਅਤੇ ਦੂਜੇ ਦਿਨ ਸ੍ਰੀ ਦਮਦਮਾ ਸਾਹਿਬ ਜਾਵੇਗੀ ਅਤੇ ਕੱਲ੍ਹ ਸ਼ਾਮ ਨੂੰ ਫਿਰੋਜ਼ਪੁਰ ਵਾਪਸ ਆਵੇਗੀ। ਇਸ ਮੌਕੇ ਬੱਸ ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਵੀ ਕੀਤਾ ਗਿਆ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ ਉਹ ਯਾਤਰੀਆਂ ਨੂੰ ਮੁਹੱਈਆ ਕੀਤੀਆਂ ਗਈਆਂ। ਇਸ ਦੌਰਾਨ ਵਿਧਾਇਕ ਸ. ਭੁੱਲਰ ਅਤੇ ਉਨ੍ਹਾਂ ਦੀ ਸੁਪੱਤਨੀ ਡਾ. ਅਮਨਦੀਪ ਕੌਰ ਵਲੋਂ ਸਾਰੀ ਸੰਗਤ ਨੂੰ ਚਾਹ, ਸਮੌਸਿਆ ਅਤੇ ਮਠਿਆਈ ਦਾ ਲੰਗਰ ਵਰਤਾਇਆ ਗਿਆ।

ਇਸ ਮੌਕੇ ਤਹਿਸੀਲਦਾਰ ਸ੍ਰੀ ਪ੍ਰਦੀਪ ਕੁਮਾਰ, ਜ਼ਿਲ੍ਹਾ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਪਰਮਜੀਤ ਸਿੰਘ, , ਸ੍ਰੀ ਬਲਦੇਵ ਮੱਲੀ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਅਮਰਿੰਦਰ ਸਿੰਘ, ਸ੍ਰੀ ਰਾਜ ਬਹਾਦਰ ਸਿੰਘ, ਸ੍ਰੀ ਗਗਨ, ਸ੍ਰੀ ਪ੍ਰਗਟ ਸਿੰਘ, ਸ੍ਰੀ ਹਿਮਾਂਸ਼ੂ ਠੱਕਰ, ਸ੍ਰੀ ਗੁਰਭੇਜ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Related Articles

Leave a Reply

Your email address will not be published. Required fields are marked *

Back to top button