Ferozepur News
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋੜਵੰਦ ਔਰਤਾਂ ਨੂੰ 200 ਸਿਲਾਈ ਮਸ਼ੀਨਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ 23 ਮੋਟਰ ਰਾਈਡ ਟਰਾਈਸਾਇਕਲਾਂ ਦੀ ਵੰਡ ਕੀਤੀ
ਦੇਸ਼ ਦੀ ਤਰੱਕੀ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ - ਭੁੱਲਰ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋੜਵੰਦ ਔਰਤਾਂ ਨੂੰ 200 ਸਿਲਾਈ ਮਸ਼ੀਨਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ 23 ਮੋਟਰ ਰਾਈਡ ਟਰਾਈਸਾਇਕਲਾਂ ਦੀ ਵੰਡ ਕੀਤੀ
– ਦੇਸ਼ ਦੀ ਤਰੱਕੀ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ – ਭੁੱਲਰ
– ਕਿਹਾ, ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ
ਫਿਰੋਜ਼ਪੁਰ, 20 ਜਨਵਰੀ 2023:
ਬਲਾਕ ਵਿਕਾਸ ਅਤੇ ਪੰਚਾਇਤ (ਬੀ.ਡੀ.ਪੀ.ਓ) ਦਫਤਰ ਫਿਰੋਜ਼ਪੁਰ ਵਿਖੇ ਹਲਕਾ ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਲੋੜਵੰਦ ਔਰਤਾਂ ਨੂੰ ਆਪਣੇ ਹੂਨਰ ਨੂੰ ਉਜਾਗਰ ਕਰਨ ਅਤੇ ਰੁਜ਼ਗਾਰ ਦੇ ਕਾਬਲ ਬਣਾਉਣ ਲਈ 200 ਸਿਲਾਈ ਮਸ਼ੀਨਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ 23 ਮੋਟਰ ਰਾਈਡ ਟਰਾਈਸਾਇਕਲਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਭੈਣਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਅਤੇ ਦਿਵਿਆਂਗ ਵਿਅਕਤੀਆਂ ਨੂੰ 23 ਮੋਟਰ ਰਾਈਡ ਟਰਾਈਸਾਇਕਲਾਂ ਦੀ ਵੰਡ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਵੱਲ ਇਕ ਨਿਮਾਣਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਲੋੜਵੰਦ ਭੈਣਾਂ ਕੱਪੜਿਆਂ ਦੀ ਸਿਲਾਈ ਕਰਕੇ ਆਪਣੇ ਪਰਿਵਾਰ ਲਈ ਸਵੈ-ਰੋਜ਼ਗਾਰ ਕਰ ਸਕਣਗੀਆਂ। ਇਸੇ ਤਰ੍ਹਾਂ ਦਿਵਿਆਂਗ ਲੋੜਵੰਦਾਂ ਨੂੰ ਮੋਟਰ ਰਾਈਡ ਟਰਾਈਸਾਇਕਲ ਵੰਡੇ ਗਏ ਤਾਂ ਜੋ ਉਨ੍ਹਾਂ ਨੂੰ ਕਿਤੇ ਆਉਣ-ਜਾਣ ਵਿੱਚ ਪਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨਾਂ ਅਤੇ ਮੋਟਰ ਰਾਈਡ ਟਰਾਈਸਾਇਕਲਾਂ ਦਾ ਪ੍ਰਬੰਧ ਮੁੱਖ ਮੰਤਰੀ ਪੰਜਾਬ ਦੇ ਅਖਤਿਆਰੀ ਫੰਡਾਂ ਵਿੱਚੋਂ ਪ੍ਰਬੰਧ ਕਰਵਾ ਕੇ ਲੋੜਵੰਦਾਂ ਦੀ ਮੱਦਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹੋਰ ਲੋੜਵੰਦ ਔਰਤਾਂ ਅਤੇ ਦਿਵਿਆਂਗਜਨ ਰਹਿ ਗਏ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਇਸੇ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਵਿਸ਼ਵਾਸ ਦਿੱਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸੇ ਵੀ ਲੋੜਵੰਦ ਨੂੰ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਰਾਜ ਸਰਕਾਰ ਹਰ ਵਰਗ ਖਾਸ ਕਰਕੇ ਗ਼ਰੀਬ ਤੇ ਪੱਛੜੇ ਵਰਗ ਦੀ ਭਲਾਈ ਲਈ ਹਮੇਸ਼ਾ ਜਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਹਿਦ ਹੈ ਕਿ ਰਾਜ ਵਿੱਚੋਂ ਭ੍ਰਿਸ਼ਟਾਚਾਰ ਜੜੋਂ ਖ਼ਤਮ ਕਰਕੇ ਹਰੇਕ ਵਰਗ ਨੂੰ ਉਸਦਾ ਬਣਦਾ ਹੱਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਹਰੇਕ ਵਾਅਦਾ ਹਰ ਹਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਉੱਚ ਪੱਧਰੀ ਪੜ੍ਹਾਈ ਅਤੇ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਗਣਤੰਤਰ ਦਿਵਸ ਤੇ ਰਾਜ ਭਰ ਵਿੱਚ ਮੁਹੱਲਾ ਕਲਿਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਹਲਕੇ ਵਿੱਚ ਕਿਸੇ ਵੀ ਕਿਸਮ ਦੀ ਫੰਡਾਂ ਜਾਂ ਹੋਰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬਿਜਲੀ ਬਿਲ ਫਰੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਰਾਜ ਵਿੱਚੋਂ ਹਰ ਤਰ੍ਹਾਂ ਦਾ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਵਿੱਚ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਬੀ.ਡੀ.ਪੀ.ਓ. ਵਿਨੋਦ ਜੋਸ਼ੀ ,ਗੁਰਜੀਤ ਸਿੰਘ ਚੀਮਾ, ਕਿੱਕਰ ਸਿੰਘ ਕੁਤਬੇ ਵਾਲਾ, ਲਖਵਿੰਦਰ ਸਿੰਘ ਬਲਾਕ ਪ੍ਰਧਾਨ, ਪਿੱਪਲ ਸਿੰਘ ਬਲਾਕ ਪ੍ਰਧਾਨ, ਹਿਮਾਂਸ਼ੂ, ਰਾਜ ਬਹਾਦਰ ਸਿੰਘ, ਬਲਦੇਵ ਸਿੰਘ ਮੱਲ੍ਹੀ, ਦੀਪਕ ਨਾਰੰਗ, ਗਗਨਦੀਪ ਸਿੰਘ ਗੋਬਿੰਦ ਨਗਰ, ਸੁਖਦੇਵ ਸਿੰਘ ਭੱਧਰੂ, ਬਲਰਾਜ ਸਿੰਘ ਕਟੋਰਾ, ਚਰਨਜੀਤ ਸਿੰਘ, ਦਵਿੰਦਰ ਸਿੰਘ, ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ ਚੀਮਾ, ਸੁਰਜੀਤ ਸਿੰਘ ਲਹਿਰੀ, ਨੇਕ ਪ੍ਰਤਾਪ, ਸੁਖਦੇਵ ਸਿੰਘ ਕਿਰਚੇ, ਸੁਰਜੀਤ ਸਿੰਘ ਵਿਲਾਸਰਾ ਆਦਿ ਵਿਸ਼ੇਸ਼ ਤੋਰ ‘ਤੇ ਹਾਜ਼ਰ ਸਨ।