ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਕਾਮਲ ਵਾਲਾ ਖੁਰਦ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਕੀਤਾ ਉਦਘਾਟਨ
ਹਲਕਾ ਫਿਰੋਜਪੁਰ ਸ਼ਹਿਰੀ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ : ਭੁੱਲਰ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਕਾਮਲ ਵਾਲਾ ਖੁਰਦ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਕੀਤਾ ਉਦਘਾਟਨ
ਹਲਕਾ ਫਿਰੋਜਪੁਰ ਸ਼ਹਿਰੀ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ : ਭੁੱਲਰ
ਫਿਰੋਜ਼ਪੁਰ 27 ਫਰਵਰੀ 2024.
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਦੇ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਕਾਮਲ ਵਾਲਾ ਖੁਰਦ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਹਲਕੇ ਦੇ ਪਿੰਡ ਕਾਮਲ ਵਾਲਾ ਖੁਰਦ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਹੈਲਥ ਸੈਂਟਰ ਨੂੰ ਬਣਾਉਣ ਦੀ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਇਮਰੀ ਹੈਲਥ ਸੈਂਟਰ ਤੇ 40 ਲੱਖ ਰੁਪਏ ਖਰਚ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਹੈਲਥ ਸੈਂਟਰ ਦੇ ਖੁੱਲਣ ਨਾਲ ਏਥੋਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੀ ਵਿਸ਼ੇਸ਼ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕੇ ਨੂੰ ਵਿਕਾਸ ਦੇ ਕਾਰਜਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਫੰਡ ਮੁਹਈਆ ਕਰਵਾ ਕੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਹਲਕਾ ਫਿਰੋਜ਼ਪੁਰ ਸ਼ਹਿਰੀ ਅੰਦਰ ਵਿਕਾਸ ਕਾਰਜ ਕਰਵਾਉਣ ਲਈ ਗ੍ਰਾਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਬਲਰਾਜ ਕਟੋਰਾ, ਸ੍ਰੀ ਗੁਰਦੇਵ ਸਿੰਘ ਨੰਬਰਦਾਰ, ਸ੍ਰੀ ਪਿੱਪਲ ਸਿੰਘ ਬਲਾਕ ਪ੍ਰਧਾਨ, ਸ੍ਰੀ ਬਲਦੇਵ ਸਿੰਘ, ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਪਰਮਜੀਤ ਸਿੰਘ, ਸ੍ਰੀ ਧਰਮਬੀਰ ਸਿੰਘ, ਸ੍ਰੀ ਜਗਤਾਰ ਸਿੰਘ ਸਮੇਤ ਇਲਾਕਾ ਵਾਸੀ ਹਾਜ਼ਰ ਸਨ।