ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਸੋਡੇ ਵਾਲਾ ਵਿਖੇ ਆਂਗਣਵਾੜੀ ਸੈਂਟਰ ਦਾ ਰੱਖਿਆ ਨੀਂਹ ਪੱਥਰ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਸੋਡੇ ਵਾਲਾ ਵਿਖੇ ਆਂਗਣਵਾੜੀ ਸੈਂਟਰ ਦਾ ਰੱਖਿਆ ਨੀਂਹ ਪੱਥਰ
ਫਿਰੋਜ਼ਪੁਰ 22 ਫਰਵਰੀ, 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਪਿੰਡ ਸੋਡੇ ਵਾਲਾ ਦੇ ਸਰਕਾਰੀ ਸਕੂਲ ਵਿਖੇ ਆਂਗਣਵਾੜੀ ਸੈਂਟਰ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਵਿਧਾਇਕ ਰਣਬੀਰ ਭੁੱਲਰ ਨੇ ਦੱਸਿਆ ਕੀ ਇਸ ਆਂਗਨਵਾੜੀ ਸੈਂਟਰ ਨੂੰ ਬਣਾਉਣ ਲਈ 9 ਲੱਖ 4 ਹਜਾਰ ਰੁਪਏ ਦਾ ਖਰਚ ਆਵੇਗਾ ਅਤੇ ਅਗਲੇ ਦੋ ਮਹੀਨਿਆਂ ਤੱਕ ਇਸ ਸੈਂਟਰ ਦਾ ਕੰਮ ਮੁਕੰਮਲ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਆਂਗਣਵਾੜੀ ਸੈਂਟਰ ਪਿੰਡ ਦੇ ਛੋਟੇ ਬੱਚਿਆਂ ਦੀ ਪੜ੍ਹਾਈ ਤੇ ਦੇਖਭਾਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨਾਂ ਕਿਹਾ ਕਿ ਸੈਂਟਰ ਦੇ ਮੁਕੰਮਲ ਹੋ ਜਾਣ ‘ਤੇ ਜਿੱਥੇ ਛੋਟੇ ਬੱਚਿਆਂ ਨੂੰ ਮਾਪਿਆਂ ਵੱਲੋਂ ਬਹੁਤ ਦੂਰ ਲਿਜਾਣ ਦੀ ਲੋੜ ਨਹੀਂ ਪਵੇਗੀ, ਉੱਥੇ ਨਾਲ ਹੀ ਪਿੰਡ ਵਿੱਚ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਸੈਂਟਰ ਵਿੱਚ ਛੋਟੇ ਬੱਚਿਆਂ ਦੀ ਪੜ੍ਹਾਈ ਅਤੇ ਦੇਖਭਾਲ ਲਈ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਵੱਲ ਅਹਿਮ ਧਿਆਨ ਦੇ ਰਹੀ ਹੈ ਅਤੇ ਸੂਬੇ ਅੰਦਰ ਹਰ ਖੇਤਰ ਵਿੱਚ ਵਿਕਾਸ ਲਈ ਵੱਡੇ ਪੱਧਰ ਤੇ ਫੰਡ ਜਾਰੀ ਕੀਤੇ ਜਾ ਰਹੇ ਹਨ|
ਇਸ ਮੌਕੇ ਦਿਲਬਾਗ ਸਿੰਘ ਸਰਪੰਚ, ਮੰਗਲ ਸਿੰਘ ਸਰਪੰਚ, ਸੁਖਦੇਵ ਸਿੰਘ ਠੇਕੇਦਾਰ, ਕੁਲਦੀਪ ਸਿੰਘ ਮੈਂਬਰ ਪੰਚਾਇਤ, ਸੁਖਦੇਵ ਸਿੰਘ ਜੋਸਨ ਮੈਂਬਰ ਪੰਚਾਇਤ, ਪ੍ਰਗਟ ਸਿੰਘ ਗਿੱਲ, ਅੰਗਰੇਜ਼ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।