Ferozepur News

ਵਿਧਾਇਕ ਰਜ਼ਨੀਸ ਦਹੀਆ ਨੇ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਰੱਖਿਆ ਨੀਂਹ ਪੱਥਰ

ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ: ਦਹੀਆ

ਵਿਧਾਇਕ ਰਜ਼ਨੀਸ ਦਹੀਆ ਨੇ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਰਜ਼ਨੀਸ ਦਹੀਆ ਨੇ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਰੱਖਿਆ ਨੀਂਹ ਪੱਥਰ

ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ: ਦਹੀਆ

ਸੂਬਾ ਵਾਸੀਆਂ ਨੂੰ ਸਿੱਖਿਆ ਤੇ ਸਿਹਤ ਸਹੂਲਤ ਦੇ ਨਾਲ-ਨਾਲ ਮਿਲ ਰਹੀ ਏ ਹਰ ਤਰ੍ਹਾਂ ਦੀ ਸਹੂਲਤ

ਮਮਦੋਟ(ਫਿ਼ਰੋਜ਼ਪੁਰ), 26 ਜੂਨ 2023.

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਵਕਾਲਤ ਕਰਦੀ ਆ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਸੂਬੇ ਭਰ ਵਿਚ ਪੰਜਾਬੀਆਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਲੋਕਾਂ ਦੀ ਜਿੰਦਗੀ ਨੂੰ ਸੁਖਾਲੀ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਉਥੇ ਮੁਹੱਲਾ ਕਲੀਨਿਕਾਂ ਦੇ ਨਾਲ-ਨਾਲ ਡਾਕਟਰਾਂ/ਸਟਾਫ ਦੀ ਭਰਤੀ ਕਰਕੇ ਸੂਬੇ ਭਰ ਵਿਚ ਡਾਕਟਰ ਤਾਇਨਾਤ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਮਮਦੋਟ ਵਿਖੇ ਕਮਿਊਨਿਟੀ ਹੈਲਥ ਸੈਂਟਰ ਦੀ ਇਮਾਰਤ ਵਿਚ 28 ਲੱਖ ਦੀ ਲਾਗਤ ਨਾਲ ਬਨਣ ਵਾਲੇ ਪ੍ਰਾਇਮਰੀ ਹੈਲਥ ਯੂਨਿਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਸਪੱਸ਼ਟ ਕੀਤਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿਚ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਜਿਵੇਂ ਅੱਜ ਮਮਦੋਟ ਵਿਖੇ ਬਲਾਕ ਪੱਧਰੀ ਹੈਲਥ ਸੈਂਟਰ ਦੀ ਸਥਾਪਨਾ ਕੀਤੀ ਜਾ ਰਹੀ ਹੈ, ਤਿਵੇਂ ਹੀ ਹਲਕੇ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਨਾਲ ਲੋਕਾਂ ਨੂੰ ਲੈਸ ਕਰਨ ਲਈ ਹਰ ਸੰਭਵ ਕੋਸਿ਼ਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਪਹਿਲੀਆਂ ਸਰਕਾਰਾਂ ਵੱਲੋਂ ਖਜ਼ਾਨਾ ਖਾਲੀ ਦਾ ਰਾਗ ਅਲਾਪਦਿਆਂ ਪੰਜਾਬੀਆਂ ਵਿਸ਼ਵਾਸਘਾਤ ਕੀਤਾ ਗਿਆ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਹਸਪਤਾਲ ਕੈਂਪਸ ਵਿਚ ਪਹੁੰਚਣ ਤੇ ਮੈਨੂੰ ਖੁਸ਼ੀ ਹੋਈ ਕਿ ਹਸਪਤਾਲ ਦੇ ਡਾਕਟਰਾਂ ਅਤੇ ਅਮਲੇ ਵੱਲੋਂ ਆਪਣੀ ਡਿਊਟੀ ਬਾਖੂਬੀ ਨਿਭਾਈ ਜਾ ਰਹੀ ਹੈ, ਜਿਸ ਦੀ ਇਲਾਕਾ ਨਿਵਾਸੀਆਂ ਨੇ ਵੀ ਪ੍ਰਸੰਸਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੀ.ਐਚ.ਸੀ ਮਮਦੋਟ ਵਿਖੇ ਅਲਟਰਾਸਾਊਂਡ ਸੈਂਟਰ ਖੁਲਵਾਉਣ ਲਈ ਉਹ ਜਲਦ ਹੀ ਸਿਹਤ ਮੰਤਰੀ ਪੰਜਾਬ ਨਾਲ ਮੀਟਿੰਗ ਕਰਨਗੇ ਤਾਂ ਜੋ ਲੋਕਾਂ ਨੂੰ ਮਮਦੋਟ ਵਿਖੇ ਹੀ ਅਲਟਰਾਸਾਊਂਡ ਦੀ ਸਹੂਲਤ ਪ੍ਰਾਪਤ ਹੋ ਸਕੇ।

ਉਨ੍ਹਾਂ ਕਿਹਾ ਕਿ ਜਲਦ ਹੀ ਹਰ ਪਿੰਡ ਵਿਚ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਡਾਕਟਰੀ ਸਹੂਲਤ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਪਿੰਡ ਲੱਖਾ ਹਾਜ਼ੀ ਵਿਖੇ ਵੀ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਨੋਰਥ ਵੱਡੇ ਪ੍ਰਾਜੈਕਟ ਲਿਆ ਕੇ ਇਲਾਕੇ ਦਾ ਚਹੁਪੱਖੀ ਵਿਕਾਸ ਕਰਵਾਉਣਾ ਹੈ।

ਸ੍ਰੀ ਦਹੀਆ ਨੇ ਦੱਸਿਆ ਕਿ ਹਸਪਤਾਲਾਂ ਵਿਚ ਜਿਥੇ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ, ਉਥੇ ਆਧੁਨਿਕ ਮਸ਼ੀਨਾਂ ਰਾਹੀਂ ਮਨੁੱਖੀ ਸਰੀਰ ਦੀ ਘੋਖ ਕੀਤੀ ਜਾਂਦੀ ਹੈ, ਜਿਸ ਨਾਲ ਬਿਮਾਰੀ ਦਾ ਪਤਾ ਲਗਾ ਕੇ ਇਲਾਜ ਕੀਤਾ ਜਾਂਦਾ ਹੈ ਅਤੇ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਦਵਾਈਆਂ ਵੀ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਸਮੇਤ ਸੀ.ਐਚ.ਸੀ ਮਮਦੋਟ ਅਧੀਨ ਆਉਂਦੇ ਸਬ ਸੈਂਟਰਾਂ ਵਿਚ ਮਰੀਜ਼ਾਂ ਦੀ ਸਹੂਲਤ ਲਈ ਹਰ ਸੇਵਾ ਉਪਲਬਧ ਹੈ ਅਤੇ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ ਸਮੇਂ-ਸਮੇਂ ਤੇ ਲਾਗਲੇ ਪਿੰਡਾਂ ਵਿਚ ਕੈਂਪ ਲਗਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕਰਕੇ ਬਿਮਾਰੀਆਂ ਦਾ ਇਲਾਜ ਵੀ ਕੀਤਾ ਜਾਂਦਾ ਹੈ।

ਇਸ ਮੌਕੇ ਸਿਵਲ ਸਰਜਨ ਫਿ਼ਰੋਜ਼ਪੁਰ ਡਾ: ਰਜਿੰਦਰਪਾਲ ਸਿੰਘ, ਸੀਨੀਅ

Related Articles

Leave a Reply

Your email address will not be published. Required fields are marked *

Back to top button