Ferozepur News

ਵਿਧਾਇਕ ਰਜ਼ਨੀਸ ਦਹੀਯਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਫਿਰੋਜ਼ਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਵਿਧਾਇਕ ਰਜ਼ਨੀਸ ਦਹੀਯਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਧਾਇਕ ਰਜ਼ਨੀਸ ਦਹੀਯਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਫਿਰੋਜ਼ਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਤੀਰਥ ਯਾਤਰਾ ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਕੀਤਾ ਗਿਆ ਅਤੇ ਲੋੜੀਂਦੀਆਂ ਵਸਤੂਆਂ ਦੀ ਕਿੱਟ ਮੁਹੱਈਆ ਕਰਵਾਈ ਗਈ: ਦਹੀਯਾ

ਫਿਰੋਜ਼ਪੁਰ/ਮੁੱਦਕੀ 22 ਦਸੰਬਰ 2023:  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ  ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜ਼ਨੀਸ ਦਹੀਯਾ ਨੇ ਹਲਕੇ ਕੇ ਯਾਤਰੀਆਂ ਦੀ ਬੱਸ ਨੂੰ ਮੁੱਦਕੀ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

           ਵਿਧਾਇਕ ਸ੍ਰੀ ਦਹੀਯਾ ਨੇ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ।

            ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸੰਗਤ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਕਰਵਾਈ ਜਾਵੇਗੀ। ਅੱਜ ਪਹਿਲੇ ਦਿਨ ਇਹ ਬੱਸ ਸ੍ਰੀ ਆਨੰਦਪੁਰ ਸਾਹਿਬ ਜਾਵੇਗੀ ਅਤੇ ਦੂਜੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਜਾਵੇਗੀ ਅਤੇ ਕੱਲ੍ਹ ਸ਼ਾਮ ਨੂੰ ਫਿਰੋਜ਼ਪੁਰ ਵਾਪਸ ਆਵੇਗੀ। ਇਸ ਮੌਕੇ ਬੱਸ ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਵੀ ਕੀਤਾ ਗਿਆ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ ਉਹ ਯਾਤਰੀਆਂ ਨੂੰ ਮੁਹੱਈਆ ਕੀਤੀਆਂ ਗਈਆਂ।

ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਸ੍ਰੀ ਰੌਬੀ ਸੰਧੂ, ਜ਼ਿਲ੍ਹਾ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਪਰਮਜੀਤ ਸਿੰਘ, ਬੌਬੀ ਬਰਾੜ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਬੇਅੰਤ ਸਿੰਘ,  ਸ੍ਰੀ ਪ੍ਰਿੰਸ ਗੁਪਤਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Related Articles

Leave a Reply

Your email address will not be published. Required fields are marked *

Back to top button