Ferozepur News

ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਪਿੰਡ ਵਾਸੀਆਂ ਦੀਆਂ ਸ਼ਕਾਇਤਾਂ ਦੇ ਨਿਪਟਾਰੇ ਲਈ ਕੈਂਪ ਦਾ ਆਯੋਜਨ

ਫ਼ਿਰੋਜ਼ਪੁਰ 06 ਮਾਰਚ 2018 ( ) ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਪਿੰਡ ਆਰਿਫ਼ ਕੇ ਵਿਚ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਆਈ.ਏ.ਐੱਸ ਅਤੇ ਐੱਸ.ਐੱਸ.ਪੀ. ਸ੍ਰ. ਪ੍ਰੀਤਮ ਸਿੰਘ ਵੀ ਹਾਜ਼ਰ ਸਨ।

ਆਰਿਫ਼ ਕੇ-ਮੱਲਾਂਵਾਲਾ ਰੋਡ ਦੇ ਡਰੇਨ ਤੇ ਬਣੇਗਾ 1 ਕਰੋੜ 31 ਲੱਖ ਦੀ ਲਾਗਤ ਨਾਲ ਪੁੱਲ-ਸ੍ਰ. ਪਰਮਿੰਦਰ ਸਿੰਘ ਪਿੰਕੀ

ਪਿੰਡ ਵਾਸੀਆਂ ਦੀਆਂ ਜ਼ਿਆਦਾਤਰ ਮੁਸ਼ਕਲਾਂ ਦਾ ਮੌਕੇ ਤੇ ਹੋਇਆ ਨਿਪਟਾਰਾ

ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਅਤੇ ਉਨ੍ਹਾਂ ਦਾ ਲਾਭ ਦੇਣਾ ਹੈ। ਕੈਂਪ ਦੌਰਾਨ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਪਿੰਡ ਵਾਸੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਲਾਭ ਦੇਣ ਲਈ ਉਨ੍ਹਾਂ ਦੇ ਮੌਕੇ ਤੇ ਫਾਰਮ ਵੀ ਭਰਵਾਏ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।  ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਉਹ ਹਲਕੇ ਨੂੰ ਵਿਕਾਸ ਪੱਖੋਂ ਰਾਜ ਦਾ ਸਭ ਤੋਂ ਵਧੀਆਂ ਹਲਕਾ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਵੱਲੋਂ ਆਰਿਫ਼ ਕੇ ਮੱਲਾਂਵਾਲਾ ਰੋਡ ਦੇ ਡਰੇਨ ਤੇ ਪੁੱਲ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਜੋ 1 ਕਰੋੜ 31 ਲੱਖ ਦੀ ਲਾਗਤ ਨਾਲ 6 ਮਹੀਨੇ ਤੱਕ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਵਾਸੀਆਂ ਨੂੰ ਜਲਦੀ ਹੀ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੀਆਂ ਸਹੂਲਤਾਂ ਵੀ ਜਲਦੀ ਮਿਲਣਗੀਆਂ। ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀਆਂ ਦੀ ਸੁੱਖ ਸਹੂਲਤ ਲਈ ਸਰਕਾਰ ਵੱਲੋਂ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। 

ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਜਿਵੇਂ ਕਿ ਬੁਢਾਪਾ ਅਤੇ ਵਿਧਵਾ ਪੈਨਸ਼ਨ, ਸ਼ਗਨ ਸਕੀਮ, ਬੇਟੀ ਬਚਾਓ ਬੇਟੀ ਪੜ੍ਹਾਓ, ਨੀਲੇ ਕਾਰਡ, ਪੱਕੇ ਮਕਾਨਾਂ ਦੇ ਲਈ ਗ੍ਰਾਂਟ, ਪਸ਼ੂ ਪਾਲਣ ਅਤੇ ਜਨਨੀ ਸੁਰੱਖਿਆ ਸਕੀਮ ਸਮੇਤ 20 ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਵੀ ਲਗਾਇਆ ਗਿਆ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

ਐੱਸ.ਐੱਸ.ਪੀ. ਸ੍ਰ. ਪ੍ਰੀਤਮ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਵੀ ਨਸ਼ਿਆਂ ਦੀ ਰੋਕਥਾਮ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਵਧੀਆਂ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। 

ਇਸ ਮੌਕੇ ਐੱਸ.ਡੀ.ਐੱਮ ਸ੍ਰ. ਹਰਜੀਤ ਸਿੰਘ ਸੰਧੂ , ਤਹਿਸੀਲਦਾਰ ਸ੍ਰ. ਮਨਜੀਤ ਸਿੰਘ, ਡੀ.ਐੱਸ.ਪੀ.ਐੱਮ.ਐੱਸ. ਔਲਖ, ਹਰਿੰਦਰ ਖੋਸਾ, ਰਿੰਕੂ ਗਰੋਵਰ, ਸੁਖਜਿੰਦਰ ਸਿੰਘ ਆਰਿਫ਼ ਕੇ, ਬਲਵੀਰ ਬਾਠ, ਪਰਮਿੰਦਰ ਹਾਂਡਾ, ਸੁਖਜਿੰਦਰ ਸਿੰਘ ਅਟਾਰੀ, ਰਿਸ਼ੀ ਸ਼ਰਮਾ,  ਬਲੀ ਉਸਮਾਨ ਵਾਲਾ, ਪ੍ਰਿੰਸ ਭਾਊ ਸਮੇਤ ਇਲਾਵਾ ਨਿਵਾਸੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

Related Articles

Back to top button