ਵਿਭਾਗ ਵੱਲੋਂ ਜਿਲਾ ਪੱਧਰੀ ਕੰਟਰੋਲ ਰੂਮ ਸਥਾਪਿਤ
ਕੋਵਿਡ ਪ੍ਰੋਟੋਕੋਲ ਦੀ ਪਾਲਣਾ ਹੈ ਜ਼ਰੂਰੀ- ਸਿਵਲ ਸਰਜਨ
ਕੋਵਿਡ ਪ੍ਰੋਟੋਕੋਲ ਦੀ ਪਾਲਣਾ ਹੈ ਜ਼ਰੂਰੀ- ਸਿਵਲ ਸਰਜਨ
ਵਿਭਾਗ ਵੱਲੋਂ ਜਿਲਾ ਪੱਧਰੀ ਕੰਟਰੋਲ ਰੂਮ ਸਥਾਪਿਤ
ਫਿਰੋਜ਼ਪੁਰ, 22.1.2022: ਕਰੋਨਾ ਦੀ ਤੀਜੀ ਲਹਿਰ ਜਾਰੀ ਹੈ।ਪ੍ਰੋਟੋਕੋਲ ਦਾ ਪਾਲਣ ਕਰਨਾ ਬਹੁਤ ਜਰੂਰੀ ਹੋ ਜਾਂਦਾ ਹੈ ਤਾਂ ਹੀ ਅਸੀ ਕਰੋਨਾ ਦੀ ਲੜੀ ਨੂੰ ਤੋੜ ਸਕਦੇ ਹਾਂ।ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ.ਰਾਜਿੰਦਰ ਅਰੋੜਾ ਨੇ ਵਿਭਾਗੀ ਅਧਿਕਾਰੀਆਂ ਨਾਲ ਇਕ ਵਰਚੂਅਲ ਮੀਟਿੰਗ ਸਮੀਖਿਆ ਮੀਟਿੰਗ ਦੌਰਾਨ ਕੀਤਾ।ਉਹਨਾਂ ਖੁਲਾਸਾ ਕੀਤਾ ਕਿ ਕੋਵੀਡ ਵੈਕਸੀਨੇਸ਼ਨ ਕਰੋਨਾ ਤੋਂ ਬਚਾਅ ਦਾ ਪੱਕਾ ਉਪਾਅ ਹੈ,ਪ੍ਰੰਤੂ ਅਜੋਕੇ ਦੌਰ ਵਿੱਚ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜਨਤਕ ਸਥਾਨਾਂ ਤੇ ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ।
ਡਾ.ਅਰੋੜਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਇਕ ਕੋਵਿਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਜਿਸ ਦਾ ਫੋਨ ਨੰਬਰ6239722510 ਹੈ।ਇਸ ਨੰਬਰ ਤੇ ਕੋਵਿਡ ਸੰਬੰਧੀ ਜਾਣਕਾਰੀ ਅਤੇ ਸਹਾਇਤਾ ਹਾਸਲ ਕੀਤੀ ਜਾ ਸਕਦੀ ਹੈ।
ਸਿਵਲ ਸਰਜਨ ਤੇ ਵਿਭਾਗੀ ਸਮੀਖਿਆ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਕੋਵਿਡ ਸੈਂਪਲਿੰਗ ਅਤੇ ਵੈਕਸੀਨੇਸ਼ਨ ਵਧਾਉਣ ਲਈ ਕਿਹਾ ਗਿਆ,ਕਿਉਂਕਿ ਅਜਿਹਾ ਕਰਕੇ ਹੀ ਕਰੋਨਾ ਦੀ ਮੌਜੂਦਾ ਲਹਿਰ ਨੂੰ ਰੋਕਿਆ ਜਾ ਸਕਦਾ ਹੈ।ਇਸ ਮੌਕੇ ਡਾ.ਸ਼ੁਸ਼ਮਾ ਠੱਕਰ,ਡਾ. ਮੀਨਾਕਸ਼ੀ ਅਬਰੋਲ,ਡਾ.ਰਾਕੇਸ਼ ਪਾਲ,ਡਾ.ਦੀਪਤੀ ਅਰੋੜਾ ਅਤੇ ਹੋਰ ਮੌਜੂਦ ਸਨ।