Ferozepur News
ਵਿਵੇਕਾਨੰਦ ਵਰਲਡ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਲਹਿਰਾਇਆ ਝੰਡਾ – 41ਵੀਂ ਰਾਸ਼ਟਰੀ ਤਾਈਕਵਾਂਡੋ ਚੈਂਪੀਅਨਸ਼ਿਪ ‘ਚ ਸ਼ਾਨਦਾਰ ਜਿੱਤ ਹਾਸਲ ਕੀਤੀ
ਵਿਵੇਕਾਨੰਦ ਵਰਲਡ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਲਹਿਰਾਇਆ ਝੰਡਾ – 41ਵੀਂ ਰਾਸ਼ਟਰੀ ਤਾਈਕਵਾਂਡੋ ਚੈਂਪੀਅਨਸ਼ਿਪ ‘ਚ ਸ਼ਾਨਦਾਰ ਜਿੱਤ ਹਾਸਲ ਕੀਤੀ।
ਫਿਰੋਜ਼ਪੁਰ, ਜੁਲਾਈ 1, 2024: ਵਿਵੇਕਾਨੰਦ ਵਰਲਡ ਸਕੂਲ ਦੇ ਚਾਰ ਵਿਦਿਆਰਥੀਆਂ ਨੇ 41ਵੀਂ ਰਾਸ਼ਟਰੀ ਤਾਈਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਡਾ: ਐਸ.ਐਨ. ਰੁਦਰ ਨੇ ਦੱਸਿਆ ਕਿ ਲਖਨਊ ਵਿੱਚ ਕਰਵਾਏ ਗਏ ਇਸ ਮੁਕਾਬਲੇ ਵਿੱਚ ਭਗਤਵੀਰ (ਕਲਾਸ 6ਵੀਂ) ਨੇ ਸੋਨ ਤਗਮਾ, ਸੇਜਲ (ਕਲਾਸ 12), ਅਰਮਾਨ ਸਿੰਘ (ਕਲਾਸ 10) ਅਤੇ ਪ੍ਰਤੀਕ ਸਿੰਘ (ਕਲਾਸ 8) ਨੇ ਕਾਂਸੀ ਦਾ ਤਗਮਾ ਜਿੱਤ ਕੇ ਆਪਣੇ ਮਾਪਿਆਂ ਦਾ, ਸਕੂਲ ਦਾ ਅਤੇ ਸਮੁੱਚੇ ਸਮਾਜ ਦਾ ਨਾਮ ਰੌਸ਼ਨ ਕੀਤਾ ਹੈ।
ਡਾ: ਰੁਦਰਾ ਨੇ ਕਿਹਾ ਕਿ ਇਹ ਸਾਡੇ ਸਕੂਲ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਚਾਰ ਹੋਣਹਾਰ ਵਿਦਿਆਰਥੀਆਂ ਨੇ ਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਰ ਮੈਡਲ ਜਿੱਤੇ ਹਨ। ਇਸ ਮੁਕਾਬਲੇ ਵਿੱਚ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿੱਥੇ ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਸਖ਼ਤ ਮੁਕਾਬਲਾ ਦਿੱਤਾ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।
ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਨਾ ਸਿਰਫ਼ ਜਿੱਤ ਹਾਸਿਲ ਕੀਤੀ ਹੈ ਸਗੋਂ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਕਾਮਯਾਬੀ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਤਾਈਕਵਾਂਡੋ ਕੋਚ ਰੁਸਤਮਪ੍ਰੀਤ ਸਿੰਘ ਦੀ ਸਿਖਲਾਈ ਨੂੰ ਜਾਂਦਾ ਹੈ।
ਡਾ: ਰੁਦਰਾ ਨੇ ਕਿਹਾ ਕਿ ਸਕੂਲ ਪ੍ਰਬੰਧਕ ਅਤੇ ਸਮੂਹ ਅਧਿਆਪਕ ਇਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਿਲੱਖਣ ਪ੍ਰਾਪਤੀ ਲਈ ਦਿਲੋਂ ਵਧਾਈ ਦਿੰਦੇ ਹਨ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹਨ। ਅਸੀਂ ਆਸ ਕਰਦੇ ਹਾਂ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਸਾਡੇ ਸਕੂਲ ਦਾ ਨਾਮ ਰੌਸ਼ਨ ਕਰਨਗੇ।