ਵਿਵੇਕਾਨੰਦ ਵਰਲਡ ਸਕੂਲ ਵਿੱਚ ਤੀਰਅੰਦਾਜ਼ੀ ਖੇਡ ਦਾ ਸ਼ਾਨਦਾਰ ੳਧਘਾਟਨ
ਵਿਵੇਕਾਨੰਦ ਵਰਲਡ ਸਕੂਲ ਵਿੱਚ ਤੀਰਅੰਦਾਜ਼ੀ ਖੇਡ ਦਾ ਸ਼ਾਨਦਾਰ ੳਧਘਾਟਨ
ਫਿਰੋਜ਼ਪੁਰ, ਮਾਰਚ 30, 2025: ਵਿਵੇਕਾਨੰਦ ਵਰਲਡ ਸਕੂਲ ਵੱਲੋਂ ਅੱਜ ਬਹੁਤ ਹੀ ਉਤਸ਼ਾਹਪੂਰਨ ਤਰੀਕੇ ਨਾਲ ਤੀਰਅੰਦਾਜ਼ੀ ਖੇਡ ਦਾ ੳਧਘਾਟਨ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ‘ਤੇ ਸ਼੍ਰੀ ਭੁਪਿੰਦਰ ਸਿੰਘ ਸਿੱਧੂ, ਪੀ.ਪੀ.ਐਸ., ਮਾਣਯੋਗ ਸੀਨੀਅਰ ਪੁਲਿਸ ਸੁਪਰਿੰਟੈਂਡੈਂਟ, ਫਿਰੋਜ਼ਪੁਰ ਦੀ ਹਾਜ਼ਰੀ ਰਹੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੇ ਜੋਸ਼ ਨਾਲ ਇਸ ਪ੍ਰੋਗਰਾਮ ‘ਚ ਭਾਗ ਲਿਆ, ਜਿਸ ਨਾਲ ਸਕੂਲ ਵੱਲੋਂ ਖੇਡਾਂ ਅਤੇ ਸਰਰੀਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਮਿਲੀ।
ੳਧਘਾਟਨ ਸਮਾਰੋਹ ਦੀ ਅਗਵਾਈ ਡਾ. ਗੌਰਵ ਸਾਗਰ ਭਾਸਕਰ, ਚੇਅਰਮੈਨ, ਵਿਵੇਕਾਨੰਦ ਵਰਲਡ ਸਕੂਲ ਨੇ ਕੀਤੀ, ਜਿਨ੍ਹਾਂ ਨੇ ਮੁੱਖ ਮਹਿਮਾਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਐਮ.ਐਲ.ਬੀ. ਫਾਊਂਡੇਸ਼ਨ ਦੇ ਮੈਂਬਰ ਵੀ ਇਸ ਮੌਕੇ ‘ਤੇ ਹਾਜ਼ਰ ਸਨ, ਜਿਸ ਨਾਲ ਸਮਾਗਮ ਦਾ ਸ਼ੋਭਾ ਹੋਰ ਵੱਧ ਗਿਆ।
ਸ਼੍ਰੀ ਭੁਪਿੰਦਰ ਸਿੰਘ ਸਿੱਧੂ ਨੇ ਖੁਦ ਪਹਿਲਾ ਤੀਰ ਚਲਾ ਕੇ ਤੀਰਅੰਦਾਜ਼ੀ ਖੇਡ ਦੀ ਸ਼ੁਰੂਆਤ ਕੀਤੀ ਅਤੇ ਵਧੀਆ ਖੇਡ ਜਜ਼ਬੇ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਖੇਡਾਂ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਧਿਆਨ ਅਤੇ ਆਤਮਵਿਸ਼ਵਾਸ ਵਧਾਉਣ ਵਿੱਚ ਮਦਦ ਕਰਦੀਆਂ ਹਨ। ਉਨ੍ਹਾਂ ਨੇ ਸਕੂਲ ਵੱਲੋਂ ਖੇਡ-ਸੰਸਕ੍ਰਿਤੀ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਸਰਵਪੱਖੀ ਵਿਕਾਸ ਲਈ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
ਡਾ. ਗੌਰਵ ਸਾਗਰ ਭਾਸਕਰ ਨੇ ਸਕੂਲ ਦੀ ਸਰਵਗੀਣ ਸਿੱਖਿਆ-ਨੀਤੀ ਉੱਤੇ ਚਾਨਣ ਪਾਇਆ ਅਤੇ ਕਿਹਾ ਕਿ ਤੀਰਅੰਦਾਜ਼ੀ ਸਿਰਫ਼ ਇੱਕ ਖੇਡ ਨਹੀਂ, ਸਗੋਂ ਇਹ ਵਿਦਿਆਰਥੀਆਂ ਵਿੱਚ ਮਾਨਸਿਕ ਸ਼ਕਤੀ, ਸ਼ੁੱਧਤਾ ਅਤੇ ਧੈਰਜਤਾ ਵਿਕਸਤ ਕਰਨ ਦਾ ਇੱਕ ਮਹੱਤਵਪੂਰਨ ਢੰਗ ਵੀ ਹੈ।
ਪ੍ਰੋਗਰਾਮ ਦੇ ਅਖੀਰ ਵਿੱਚ ਵਿਦਿਆਰਥੀਆਂ ਨੇ ਤੀਰਅੰਦਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਲਾਤਮਕਤਾ ਅਤੇ ਉਤਸ਼ਾਹ ਨੂੰ ਵਿਖਾਇਆ। ਸਕੂਲ ਪ੍ਰਬੰਧਨ ਨੇ ਸਾਰੇ ਆਏ ਹੋਏ ਮਹਿਮਾਨਾਂ ਅਤੇ ਹਿੱਸਾ ਲੈਣ ਵਾਲਿਆਂ ਦਾ ਧੰਨਵਾਦ ਕੀਤਾ ਅਤੇ ਸਮਾਗਮ ਦੀ ਸ਼ਾਨਦਾਰ ਸਫਲਤਾ ਉੱਤੇ ਖੁਸ਼ੀ ਜ਼ਾਹਰ ਕੀਤੀ।
ਤੀਰਅੰਦਾਜ਼ੀ ਖੇਡ ਦੀ ਸ਼ੁਰੂਆਤ ਨਾਲ, ਵਿਵੇਕਾਨੰਦ ਵਰਲਡ ਸਕੂਲ ਨੇ ਖੇਡ-ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਵਿੱਚ ਖੇਡ-ਜਜ਼ਬੇ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਵੱਡਾ ਕਦਮ ਉਠਾਇਆ ਹੈ।