Ferozepur News

ਵਿਸਾਖੀ ਦੇ ਦਿਹਾੜੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਹੀਦੀ ਸਮਾਰਕ ਤੇ ਨਤਮਸਤਕ ਹੋਈਆਂ

ਫ਼ਿਰੋਜ਼ਪੁਰ 13 ਅਪ੍ਰੈਲ 2017 ( ) 13 ਅਪ੍ਰੈਲ ਵਿਸਾਖੀ ਦਿਹਾੜਾ ਹੁਸੈਨੀਵਾਲਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ  ਸ਼ਹੀਦੀ ਸਮਾਰਕ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੇਲੇ ਦੀ ਨਿਗਰਾਨੀ ਐਸ.ਡੀ.ਐਮ ਫਿਰੋਜ਼ਪੁਰ ਸ: ਹਰਜੀਤ ਸਿੰਘ ਸੰਧੂ ਵੱਲੋਂ ਕੀਤੀ ਗਈ। 

ਇਸ ਮੌਕੇ ਐਸ.ਡੀ.ਐਮ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਮੇਲੇ ਵਾਲੇ ਸਥਾਨ 'ਤੇ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਦੇ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਲੋਕਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕੀਤਾ ਗਿਆ ਅਤੇ ਲੋਕਾਂ ਦੇ ਮੇਲੇ ਵਿੱਚ ਆਉਣ-ਜਾਣ ਲਈ ਬੱਸਾਂ ਅਤੇ ਰੇਲ ਗੱਡੀਆਂ ਚਲਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿਵਲ ਡਿਫੈਂਸ ਵੱਲੋਂ ਗ਼ੋਤੇਖ਼ੋਰ ਟੀਮਾਂ  ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਮੇਲੇ ਦੌਰਾਨ ਸ਼ਹੀਦੀ ਸਮਾਰਕ ਅਤੇ ਆਸ ਪਾਸ ਦੀ ਸਫ਼ਾਈ ਦਾ ਵੀ ਖ਼ਾਸ ਧਿਆਨ ਰੱਖਿਆ ਗਿਆ ਅਤੇ ਟ੍ਰੈਫਿਕ ਦੀ ਸਮੱਸਿਆ ਨਾਲ ਨਿਪਟਣ ਲਈ ਪੁਲਿਸ ਵਿਭਾਗ ਦੇ ਕਰਮਚਾਰੀ ਵੀ ਤਾਇਨਾਤ ਕੀਤੇ ਗਏ। 

ਇਸ ਮੌਕੇ ਸ: ਲਖਵਿੰਦਰ ਸਿੰਘ ਤਹਿਸੀਲਦਾਰ ਫ਼ਿਰੋਜ਼ਪੁਰ, ਸ: ਸੁਰਜੀਤ ਸਿੰਘ ਬੀ.ਡੀ.ਪੀ.ਓ ਫ਼ਿਰੋਜ਼ਪੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰ ਵੀ ਹਾਜ਼ਰ ਸਨ

Related Articles

Back to top button