ਵਿਸਾਖੀ ਮੇਲੇ ਦੌਰਾਨ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਪ੍ਰਤੀ ਕੀਤਾ ਗਿਆ ਜਾਗਰੂਕ
ਸਵੀਪ ਬੂਥ ਅਤੇ ਸੈਲਫੀ ਪਾਇੰਟ ਰਹੇ ਵਿਸ਼ੇਸ਼ ਖਿੱਚ ਦਾ ਕੇਂਦਰ
•ਵਿਸਾਖੀ ਮੇਲੇ ਦੌਰਾਨ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਪ੍ਰਤੀ ਕੀਤਾ ਗਿਆ ਜਾਗਰੂਕ
* ਸਵੀਪ ਬੂਥ ਅਤੇ ਸੈਲਫੀ ਪਾਇੰਟ ਰਹੇ ਵਿਸ਼ੇਸ਼ ਖਿੱਚ ਦਾ ਕੇਂਦਰ
ਹੁਸੈਨੀਵਾਲਾ ਜ਼ੀਰੋ ਲਾਈਨ ਵਿਖੇ ਵਿਸ਼ੇਸ ਵੋਟਰ ਜਾਗਰੂਕਤਾ ਮੁਹਿੰਮ ਆਯੋਜਿਤ ਕਰਕੇ ਹਜ਼ਾਰਾਂ ਲੋਕਾਂ ਨੂੰ ਵੋਟ ਪਾਉਣ ਲਈ ਸਹੂੰ ਚੁਕਾਈ
ਫਿਰੋਜ਼ਪੁਰ 13 ਅਪ੍ਰੈਲ 2024:
ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਸਵੀਪ ਟੀਮ ਵੱਲੋਂ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਅਤੇ ਹਿੰਦ-ਪਾਕਿ ਸਰਹੱਦ ਤੇ ਪ੍ਰਸਿੱਧ ਵਿਸਾਖੀ ਦੇ ਮੇਲੇ ਦੌਰਾਨ ਵਿਸ਼ੇਸ਼ ਤੌਰ ‘ਤੇ ਜਾਗਰੂਕਤਾ ਮੁਹਿੰਮ ਚਲਾ ਕੇ ਰੰਗੋਲੀਆਂ, ਸੈਲਫੀ ਪੁਆਇੰਟ , ਫਲੈਸ਼ ਬੋਰਡ, ਤਖ਼ਤੀਆਂ ਦੁਆਰਾ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸ. ਐਸ ਪੀ ਸੋਮਿਆ ਮਿਸ਼ਰਾ, ਐਸ.ਡੀ.ਐਮ. ਡਾ. ਚਾਰੂਮਿਤਾ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ਼ ਅਤੇ ਡਾ ਸਤਿੰਦਰ ਸਿੰਘ ਸਵੀਪ ਕੋਆਰਡੀਨੇਟਰ ਨੇ ਕਿਹਾ ਕਿ ਹੁਸੈਨੀਵਾਲਾ ਵਿਖੇ ਪ੍ਰਸਿੱਧ ਵਿਸਾਖੀ ਮੇਲੇ ਵਿੱਚ ਸਵੀਪ ਮੁਹਿੰਮ ਤਹਿਤ ਏਥੇ ਪਹੁੰਚੇ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ ਅਤੇ ਹੁਸੈਨੀਵਾਲਾ ਜ਼ੀਰੋ ਲਾਈਨ ਤੇ ਹਜ਼ਾਰਾਂ ਲੋਕਾਂ ਨੂੰ ਵੋਟ ਪਾਉਣ ਲਈ ਸਹੂੰ ਚੁਕਾਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਪਣਾ ਨਾਂ ਵੋਟਰ ਸੂਚੀਆਂ ਵਿਚ ਦਰਜ਼ ਕਰਵਾਉਣ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰਨ ਤਾਂ ਜੋ ਲੋਕਤੰਤਰ ਪ੍ਰਣਾਲੀ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਨੂੰ ਵੱਧ ਤੋਂ ਵੱਧ ਭਾਗੀਦਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਇਸ ਸੰਵਿਧਾਨਿਕ ਅਧਿਕਾਰ ਦੀ ਵਰਤੋਂ ਯੋਗ ਉਮੀਦਵਾਰ ਦੇ ਹੱਕ ਵਿੱਚ ਕਰਨੀ ਚਾਹੀਦੀ ਹੈ ਕਿਉਂਕਿ ਸਾਡੀ ਵੋਟ ‘ਤੇ ਹੀ ਸਾਡਾ ਅਤੇ ਸਾਡੇ ਦੇਸ਼ ਦਾ ਭਵਿੱਖ ਨਿਰਭਰ ਕਰਦਾ ਹੈ।
ਇਸ ਦੌਰਾਨ ਨੌਜਵਾਨਾਂ, ਮਹਿਲਾਵਾਂ, ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਵਿਸ਼ੇਸ਼ ਤੌਰ ‘ਤੇ ਚੋਣਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਵੀਪ ਟੀਮ ਆਰਟਿਸਟਾਂ ਬਲਕਾਰ ਸਿੰਘ, ਪ੍ਰਗਟ ਸਿੰਘ, ਰਵੀ ਇੰਦਰ ਸਿੰਘ ਕਮਲ ਜੀਤ ਸਿੰਘ ਵਲੋਂ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਗੀਤਾਂ ਆਦਿ ਰਾਹੀਂ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਚੋਣ ਕਾਨੂੰਗੋ ਗਗਨਦੀਪ ਕੌਰ, ਸੁਰਿੰਦਰ ਕੰਬੋਜ, ਸਰਬਜੀਤ ਸਿੰਘ ਭਾਵੜਾ, ਕਮਲ ਸ਼ਰਮਾ, ਲਖਵਿੰਦਰ ਸਿੰਘ ਵਿਪੁਲ ਨਾਰੰਗ, ਸੋਨੂ ਕਸ਼ਯਪ ਆਦਿ ਵੀ ਹਾਜ਼ਰ ਸਨ।