ਵਿੱਦਿਅਕ ਸਰਗਮੀਆਂ ਦੀ ਕਾਰਜਕੁਸ਼ਲਤਾ ਵਧਾਉਣ ਹਿੱਤ ਜਿਲ੍ਹੇ ਦੇ ਸਕੂਲਾਂ ‘ਚ ਬਣਾਏ ਬਡੀ ਹਫਤਾ ਆਰੰਭ
ਵਿੱਦਿਅਕ ਸਰਗਮੀਆਂ ਦੀ ਕਾਰਜਕੁਸ਼ਲਤਾ ਵਧਾਉਣ ਹਿੱਤ ਜਿਲ੍ਹੇ ਦੇ ਸਕੂਲਾਂ ‘ਚ ਬਣਾਏ ਬਡੀ ਹਫਤਾ ਆਰੰਭ
ਫਿਰੋਜ਼ਪੁਰ 28 ਸਤੰਬਰ: ਸਕੂਲ ਸਿੱਖਿਆ ਵਿਭਾਗ ਵੱਲੋਂ ਵਿੱਦਿਅਕ ਗਤੀਵਿਧੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਹਿੱਤ ਹਰੇਕ ਸਕੂਲ ‘ਚ ਬਡੀ ਗਰੁੱਪ ਬਣਾਏ ਜਾ ਰਹੇ ਹਨ ਅਤੇ ਅੱਜ ਤੋਂ ਬਡੀ ਹਫਤਾ ਆਰੰਭ ਹੋ ਗਿਆ ਹੈ।
ਇਸ ਤਹਿਤ ਫਿਰੋਜ਼ਪੁਰ ਜਿਲ੍ਹੇ ਦੇ ਹਰੇਕ ਸਕੂਲ ‘ਚ ਬਡੀ ਗਰੁੱਪ ਸਰਗਰਮ ਹੋ ਗਏ ਹਨ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ) ਕੁਲਵਿੰਦਰ ਕੌਰ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਰਾਜੀਵ ਛਾਬੜਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਪਣਾ ਗਿਆਨ ਇੱਕ ਦੂਜੇ ਨਾਲ ਸਾਂਝਾ ਕਰਨ ਲਈ ਬਡੀ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਨੂੰ ‘ਬਡੀ’ ਮੇਰਾ ਸਿੱਖਿਆ ਸਾਥੀ’ ਸਿਰਲੇਖ ਦਿੱਤਾ ਗਿਆ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲਾਂ ‘ਚ ਬਡੀ ਗਰੁੱਪ ਬਣ ਚੁੱਕੇ ਹਨ ਅਤੇ ਇਨ੍ਹਾਂ ਦੀਆਂ ਗਤੀਵਿਧੀਆਂ ਨੂੰ ਮੁੜ ਸਰਗਰਮ ਕਰਨ ਲਈ ਵਿਭਾਗ ਵੱਲੋਂ ਉਕਤ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਦੇ ਬਹੁਤ ਹੀ ਸਾਰਥਕ ਨਤੀਜੇ ਨਿੱਕਲਣਗੇ। ਇਸ ਸਬੰਧੀ ਵਿਭਾਗ ਵੱਲੋਂ ਪੋਸਟਰ ਵੀ ਜਾਰੀ ਕੀਤੇ ਗਿਆ ।