ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਫਿਰੋਜਪੁਰ ਵੱਲੋਂ ਸਪੈਸ਼ਲ ਲੋਕ ਅਦਾਲਤ ਦਾ ਬੈਨਰ ਕੀਤਾ ਰਲੀਜ਼
ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਫਿਰੋਜਪੁਰ ਵੱਲੋਂ ਸਪੈਸ਼ਲ ਲੋਕ ਅਦਾਲਤ ਦਾ ਬੈਨਰ ਕੀਤਾ ਰਲੀਜ਼
ਫਿਰੋਜਪੁਰ ( ) 14 ਜੁਲਾਈ, 2023– ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਮਿਤੀ 15 ਜੁਲਾਈ, 2023 ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਹੈੱਡਕੁਆਰਟਰ ਵਿਖੇ 03 ਬੈਂਚ ਅਤੇ ਸਬ ਡਵੀਜਨ ਜੀਰਾ ਅਤੇ ਗੁਰੂਹਰਸਹਾਏ ਵਿਖੇ 02 ਬੈਂਚ ਲਗਾਏ ਜਾ ਰਹੇ ਹਨ। ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੱਜ ਮਿਤੀ 14.07.2023 ਨੂੰ ਸਪੈਸ਼ਲ ਲੋਕ ਅਦਾਲਤ ਦਾ ਬੈਨਰ ਰਲੀਜ਼ ਕੀਤਾ ਗਿਆ ਅਤੇ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਹੋਇਆਂ ਅਪੀਲ ਕੀਤੀ ਹੈ ਕਿ ਮਿਤੀ 15 ਜੁਲਾਈ, 2023 ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿੱਚ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਦੇ ਕੇਸ, ਪਰਿਵਾਰਿਕ ਝਗੜੇ ਅਤੇ ਜਮੀਨ ਸਬੰਧੀ ਝਗੜਿਆਂ ਦਾ ਨਿਪਟਾਰਾ ਕੀਤਾ ਜਾਣਾ ਹੈ। ਆਮ ਜਨਤਾ ਨੂੰ ਅਪੀਲ ਹੈ ਕਿ ਉਹ ਆਪਣੇ ਲੰਭਿਤ ਕੇਸਾਂ ਦਾ ਨਿਪਟਾਰਾ ਇਸ ਲੋਕ ਅਦਾਲਤ ਵਿੱਚ ਲਗਾ ਕੇ ਲਾਭ ਉਠਾਉਣ।