Ferozepur News
ਵੋਟਰ ਜਾਗਰੂਕਤਾ ਮੁਹਿੰਮ ਦੀ ਸਫਲਤਾ ਵਿਚ ਵਿੱਦਿਅਕ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਜ਼ਰੂਰੀ : ਸ਼ਰੂਤੀ ਸ਼ਰਮਾ
ਫਿਰੋਜਪੁਰ 15 ਦਸੰਬਰ 2016 – ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਅਤੇ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ 2017 ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਸਵੀਪ ਪਾਰਟ 2 ਪ੍ਰੋਗਰਾਮ ਦੀ ਸਮਾਂ ਸਾਰਨੀ ਅਤੇ ਗਤੀਵਿਧੀਆਂ ਦੀ ਰੂਪ ਰੇਖਾ ਦਾ ਸ਼ਡਿਊਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ.ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਰੂਤੀ ਸ਼ਰਮਾ ਨੇ ਸਵੀਪ ਟੀਮ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਜਾਰੀ ਕੀਤਾ।
ਸ੍ਰੀਮਤੀ ਸ਼ਰੂਤੀ ਸ਼ਰਮਾ ਨੇ ਸਵੀਪ ਟੀਮ ਦੇ ਨੋਡਲ ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵੀਪ ਦੇ ਪਹਿਲੇ ਗੇੜ ਵਿੱਚ 18 ਸਾਲ ਦੇ ਨੌਜਵਾਨ ਜਾਂ ਜਿਨ੍ਹਾਂ ਦੀ ਉਮਰ 31 ਦਸੰਬਰ 2016 ਨੂੰ 18 ਸਾਲ ਦੀ ਹੋ ਗਈ ਹੈ, ਉਹ ਆਪਣਾ ਨਾਂ ਵੋਟਰ ਲਿਸਟ ਵਿਚ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵੋਟ ਬਣਾਉਣ ਲਈ ਸਬੰਧਤ ਬੂਥ ਦੇ ਬੀ.ਐਲ.ੳ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਸਵੀਪ ਦੇ ਦੂਸਰੇ ਚਰਨ ਵਿਚ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਵਿੱਦਿਅਕ ਅਦਾਰਿਆਂ ਅਤੇ ਮਹੱਤਵਪੂਰਨ ਸਥਾਨਾਂ ਤੇ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਪ੍ਰੋਗਰਾਮਾਂ ਦੀ ਸਫਲਤਾ ਲਈ ਵਿੱਦਿਅਕ ਅਦਾਰੇ ਅਤੇ ਸਮਾਜ ਸੇਵੀ ਸੰਸਥਾਵਾਂ ਵੱਧ ਚੜ੍ਹ ਕੇ ਸਹਿਯੋਗ ਕਰਨ, ਕਿਉਂਕਿ ਲੋਕਤੰਤਰ ਦੀ ਸਫਲਤਾ ਲਈ ਵੋਟਰ ਦੀ ਜ਼ਿੰਮੇਵਾਰੀ ਅਤੇ ਨਿਰਪੱਖ ਵੋਟ ਪੋਲ ਕਰਨਾ ਅਤਿ ਜ਼ਰੂਰੀ ਹੈ।
ਸਵੀਪ ਪ੍ਰੋਗਰਾਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਡਾ.ਸਤਿੰਦਰ ਸਿੰਘ ਨੇ ਦੱਸਿਆ ਕਿ ਸਵੀਪ 2 ਦੇ ਪਹਿਲੇ ਚਰਨ ਵਿੱਚ 15 ਦਸੰਬਰ 2016 ਤੋਂ 04 ਜਨਵਰੀ 2017 ਤੱਕ ਫ਼ਿਰੋਜ਼ਪੁਰ ਸ਼ਹਿਰ -76, ਫ਼ਿਰੋਜ਼ਪੁਰ ਦਿਹਾਤੀ -77 ਅਤੇ ਗੁਰੂਹਰਸਹਾਏ-78 ਵਿੱਚ ਹਰ ਹਲਕੇ ਵਿੱਚ 12-15 ਵਿੱਦਿਅਕ ਸੰਸਥਾਵਾਂ ਵਿੱਚ ਵੋਟਰ ਜਾਗਰੂਕਤਾ ਸਬੰਧੀ ਵਿੱਦਿਅਕ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਜਾਗਰੂਕਤਾ ਰੈਲੀ, ਸਾਈਕਲ ਰੈਲੀ, ਪੋਸਟਰ ਮੇਕਿੰਗ, ਹਸਤਾਖ਼ਰ ਅਭਿਆਨ, ਮਹਿੰਦੀ ਮੁਕਾਬਲਾ, ਰੰਗੋਲੀ ਬਣਾਉਣਾ, ਦੀਵਾਰ ਪੇਂਟਿੰਗ, ਮੈਰਾਥਨ ਦੌੜ ਅਤੇ ਭਾਸ਼ਣ ਮੁਕਾਬਲੇ ਆਯੋਜਿਤ ਕੀਤੇ ਜਾਣਗੇ। ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਹਲਕੇ ਵਿੱਚ ਇੱਕ ਸਹਾਇਕ ਸਵੀਪ ਨੋਡਲ ਅਫ਼ਸਰ ਲਗਾਇਆ ਗਿਆ ਹੈ। ਜਿਨ੍ਹਾਂ ਵਿੱਚ ਮਹਾਵੀਰ ਬਾਂਸਲ ਨੂੰ ਜ਼ੀਰਾ, ਕਮਲ ਸ਼ਰਮਾ ਨੂੰ ਫ਼ਿਰੋਜ਼ਪੁਰ ਦਿਹਾਤੀ, ਪਰਮਿੰਦਰ ਸਿੰਘ ਲਾਲਚੀਆਂ ਨੂੰ ਗੁਰੂਹਰਸਹਾਏ ਅਤੇ ਲਖਵਿੰਦਰ ਸਿੰਘ ਨੂੰ ਫ਼ਿਰੋਜ਼ਪੁਰ ਸ਼ਹਿਰੀ ਲਈ ਨਿਯੁਕਤ ਕੀਤਾ।
ਇਸ ਮੌਕੇ ਸ.ਜਗਸੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਸ੍ਰੀ.ਪ੍ਰਦੀਪ ਦਿਉੜਾ ਡਿਪਟੀ ਡੀ.ਈ.ਓ, ਸ੍ਰੀ ਚਾਂਦ ਪ੍ਰਕਾਸ਼ ਚੋਣ ਤਹਿਸੀਲਦਾਰ, ਸ੍ਰੀ ਰਾਜਿੰਦਰ ਕਟਾਰੀਆ ਡਿਪਟੀ ਡਾਇਰੈਕਟਰ ਮੱਛੀ ਪਾਲਣ ਵਿਭਾਗ, ਸ.ਤਰਲੋਚਨ ਸਿੰਘ ਸਾਫ਼ਟਵੇਅਰ ਪ੍ਰੋਗਰਾਮਰ, ਸ੍ਰੀ.ਸੁ