Ferozepur News

ਸ਼ਹੀਦੀ ਸਮਾਰਕ ਹੂਸੈਨੀਵਾਲਾ ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਭਾਰਤ ਨੂੰ ਹਰ ਖੇਤਰ ਵਿਚ ਆਤਮ ਨਿਰਭਰ ਬਣਾਏਗੀ ਕੇਂਦਰ ਸਰਕਾਰ ਡਾ.ਹਰਸ਼ਵਰਧਨ
ਕੇਂਦਰ ਨੇ ਪੰਜਾਬ ਨੂੰ ਵਕਾਰੀ ਪ੍ਰਾਜੈਕਟ ਦਿੱਤੇ: ਸਾਂਪਲਾ
ਸ਼ਹੀਦੀ ਸਮਾਰਕ ਹੂਸੈਨੀਵਾਲਾ ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ
ਭਾਜਪਾ ਕਿਸਾਨ ਵਿੰਗ ਵੱਲੋਂ ਰੈਲੀ ਦਾ ਆਯੋਜਨ
dr harshwardhan at fzr 2DR HARSHWARDHAN AT FZR 1
ਫਿਰੋਜ਼ਪੁਰ 19 ਅਗਸਤ (    ) ਸ਼ਹੀਦਾਂ ਦੀਆਂ ਅਦੁੱਤੀ ਕੁਰਬਾਨੀਆਂ ਸਦਕਾ ਦੇਸ਼ ਨੂੰ ਆਜ਼ਾਦੀ ਮਿਲੀ ਅਤੇ ਸ਼ਹੀਦਾਂ ਦੀਆਂ ਇੰਨ੍ਹਾਂ ਕੁਰਬਾਨੀਆਂ ਸਦਕਾ ਹੀ ਦੇਸ਼ ਵਾਸੀ ਆਜ਼ਾਦ ਫਿਜਾ ਦਾ ਆਨੰਦ ਮਾਣ ਰਹੇ ਹਨ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਐਨ.ਡੀ.ਏ.ਸਰਕਾਰ ਨੇ ਆਜ਼ਾਦੀ ਦਾ 70ਵਾਂ ਵਰ੍ਹਾ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਕਰਕੇ ਮਿਸਾਲ ਪੈਦਾ ਕੀਤੀ ਹੈ ਤਾਂ ਜੋ ਪੂਰਾ ਸਾਲ ਦੇਸ਼ ਦੇ ਵੱਖ ਵੱਖ ਸਥਾਨਾਂ ਤੇ ਸਮਾਗਮ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾ ਸਕਣ। ਇਹ ਪ੍ਰਗਟਾਵਾ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਸ਼ਹੀਦੀ ਸਮਾਰਕ ਹੂਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਆਦਿ ਸ਼ਹੀਦਾਂ ਦੀਆਂ ਸਮਾਧਾਂ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਗੱਲਬਾਤ ਦੌਰਾਨ ਕੀਤਾ।
ਇਸ ਮੌਕੇ  ਸ੍ਰੀ ਵਿਜੇ ਸਾਂਪਲਾ ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਤੇ ਪ੍ਰਧਾਨ ਭਾਜਪਾ ਪੰਜਾਬ, ਭਾਜਪਾ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸ਼੍ਰੀ ਵਿਜੈ ਪਾਲ ਸਿੰਘ ਤੋਮਰ, ਭਾਜਪਾ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਸ਼੍ਰੀ ਕਮਲ ਸ਼ਰਮਾ, ਸ. ਸੁਖਪਾਲ ਸਿੰਘ ਨੰਨੂ ਪ੍ਰਧਾਨ ਭਾਜਪਾ ਕਿਸਾਨ ਵਿੰਗ ਪੰਜਾਬ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਅਧਿਕਾਰੀ ਹਾਜਰ ਸਨ।
ਕੇਂਦਰੀ ਸਾਇੰਸ ਅਤੇ ਤਕਨਾਲੋਜੀ ਮੰਤਰੀ ਡਾ. ਹਰਸ਼ ਵਰਧਨ ਨੇ ਕਿਹਾ ਕਿ ਉਹ ਇੱਥੇ ਆਜ਼ਾਦੀ ਦੇ 70ਵੇਂ ਵਰ੍ਹੇ ਨੂੰ ਸਮਰਪਿਤ ਯਾਦ ਕਰੋ ਕੁਰਬਾਨੀ ਸਮਾਗਮ ਤਹਿਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਹਾਜਰ ਹੋਏ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸਮਾਗਮਾਂ ਦਾ ਮਕਸਦ ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਾ ਹੈ ਉੱਥੇ ਹੀ ਪੂਰੇ ਭਾਰਤ ਵਾਸੀਆਂ ਵਿਚ ਰਾਸ਼ਟਰਵਾਦ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਨੇ ਪਿੱਛਲੇ ਦੋ ਸਾਲਾਂ ਵਿਚ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਭ੍ਰਿਸ਼ਟਾਚਾਰ ਦਾ ਮਾਹੌਲ ਖਤਮ ਹੋਇਆ ਹੈ ਅਤੇ ਦੇਸ਼ ਦੀ ਰਾਸ਼ਟਰੀ ਅਤੇ ਕੌਮਾਂਤਰੀ ਪੱਧਰ ਤੇ ਮਜ਼ਬੂਤ ਰਾਸ਼ਟਰ ਵਾਲੀ ਛਵੀ ਬਣੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਆਕਰਸ਼ਤ ਕਰਨ, ਪ੍ਰਧਾਨ ਮੰਤਰੀ ਜਨ ਧਨ ਯੋਜਨਾਂ, ਅਟੱਲ ਪੈਨਸ਼ਨ ਯੋਜਨਾਂ ਸਮੇਤ ਹਰ ਵਰਗ ਲਈ ਵੱਡੀਆਂ ਯੋਜਨਾਵਾਂ ਬਣਾਈਆਂ ਗਈਆਂ ਹਨ। ਪੂਰੇ ਦੇਸ਼ ਵਿਚ ਮੇਕ ਇੰਨ ਇੰਡੀਆ ਦੀ ਲਹਿਰ ਚਲਾਈ ਗਈ ਹੈ ਤਾਂ ਜੋ ਭਾਰਤ ਨੂੰ ਹਰ ਖੇਤਰ ਵਿਚ ਆਤਮ ਨਿਰਭਰ ਬਣਾਇਆ ਜਾ ਸਕੇ।
dr harshwardhan at fzr 3
ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੈ ਸਾਂਪਲਾ ਨੇ ਇਸ ਮੌਕੇ ਕਿਹਾ ਕਿ ਕੇਂਦਰ ਵਿਚ ਐਨ.ਡੀ.ਏ. ਦੀ ਸਰਕਾਰ ਬਣਨ ਨਾਲ ਜਿੱਥੇ ਪੰਜਾਬ ਦਾ ਮਾਣ ਵਧਿਆ ਹੈ। ਉੱਥੇ ਹੀ ਪੰਜਾਬ ਨੂੰ ਵੱਡੇ ਅਤੇ ਵਕਾਰੀ ਪ੍ਰਾਜੈਕਟ ਜਿਵੇਂ ਆਲ ਇੰਡੀਆ ਮੈਡੀਕਲ ਇੰਸਟੀਚਿਊਟ, ਸ਼੍ਰੀ ਅੰਮ੍ਰਿਤਸਰ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ, ਪੰਜ ਸਮਾਰਟ ਸਿਟੀ, ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਮੈਗਾ ਫੂਡ ਪਾਰਕ, 30 ਹਜਾਰ ਕਰੋੜ ਤੋਂ ਵੱਧ ਦੇ ਸੜਕੀ ਪ੍ਰਾਜੈਕਟਾਂ ਸਮੇਤ ਹੋਰ ਯੋਜਨਾਵਾਂ ਵਿਚ ਵੱਡਾ ਹਿੱਸਾ ਮਿਲਿਆ ਹੈ ਜੋ ਕਿ ਪਿੱਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਇੰਨ੍ਹਾਂ ਖੇਤਰਾਂ ਵਿਚ ਅਣਗੌਲਿਆ ਰੱਖਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਭਾਜਪਾ ਗਠਜੋੜ ਪਹਿਲਾਂ ਵਾਂਗ ਮਜ਼ਬੂਤ ਹੈ ਅਤੇ ਮੁੜ ਸੱਤਾ ਵਿਚ ਆਵੇਗਾ।
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਉਪਰੰਤ ਕੇਂਦਰੀ ਮੰਤਰੀ ਸ਼੍ਰੀ ਹਰਸ਼ਵਰਧਨ ਅਤੇ ਸ਼੍ਰੀ ਵਿਜੈ ਸਾਂਪਲਾ ਨੇ ਸ਼੍ਰੀ ਸੁਖਪਾਲ ਸਿੰਘ ਨੰਨੂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਵਿਦੇਸ਼ ਨੀਤੀ ਪੂਰੀ ਤਰ੍ਹਾਂ ਸਪੱਸ਼ਟ ਹੈ ਅਤੇ ਭਾਰਤ ਆਪਣੇ ਗੁਆਂਢੀ ਮੁਲਕਾਂ ਸਮੇਤ ਪੂਰੇ ਵਿਸ਼ਵ ਦੇ ਦੇਸ਼ਾਂ ਨਾਲ ਆਪਸੀ ਭਾਈਚਾਰੇ ਅਤੇ ਮਿੱਤਰਤਾ ਵਾਲੇ ਸਬੰਧ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਦੇਸ਼ ਦੀ ਸੁਰੱਖਿਆ ਅਤੇ ਸਨਮਾਨ ਸਬੰਧੀ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਇਸ ਸਬੰਧੀ ਪੂਰਾ ਦੇਸ਼ ਇਕਜੁੱਟ ਹੈ।
ਉਨ੍ਹਾਂ ਕਿਹਾ ਕਿ ਜੀ.ਐਸ.ਟੀ ਬਿੱਲ ਦੇ ਪਾਸ ਹੋਣ ਨਾਲ ਪੂਰੇ ਦੇਸ਼ ਨੂੰ ਫਾਇਦਾ ਹੋਵੇਗਾ ਅਤੇ ਦੇਸ਼ ਵਿਚ ਹੁਣ ਇਕਸਾਰ ਟੈਕਸ ਪ੍ਰਣਾਲੀ ਲਾਗੂ ਹੋਵੇਗੀ । ਇਸ ਉਪਰੰਤ ਕੇਂਦਰੀ ਮੰਤਰੀ ਡਾ. ਹਰਸ਼ਵਰਧਨ, ਕੇਂਦਰੀ ਰਾਜ ਮੰਤਰੀ ਅਤੇ ਪ੍ਰਧਾਨ ਪੰਜਾਬ ਬੀਜੇਪੀ ਪੰਜਾਬ ਸ਼੍ਰੀ ਵਿਜੈ ਸਾਂਪਲਾ ਨੇ  ਦਾਣਾ ਮੰਡੀ ਫਿਰੋਜ਼ਪੁਰ ਵਿਖੇ ਪਾਰਟੀ ਦੇ ਕਿਸਾਨ ਵਿੰਗ ਦੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤ ਸਰਕਾਰ ਵੱਲੋਂ ਕਿਸਾਨੀ ਦੀ ਪ੍ਰਫੁੱਲਤਾ ਲਈ ਲਏ ਗਏ ਫੈਸਲਿਆਂ ਸਬੰਧੀ ਜਾਣੂੰ ਕਰਵਾਇਆ। ਸਾਇੰਸ ਅਤੇ ਤਕਨਾਲੋਜੀ, ਅਰਥ ਵਿਚ ਕਿਸਾਨੀ ਦੀ ਭਲਾਈ ਲਈ ਵੱਡੀਆਂ ਖੋਜਾਂ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਆਉਣ ਵਾਲੇ ਸਮੇਂ ਵਿਚ ਭਰਪੂਰ ਲਾਭ ਮਿਲੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ, ਸ੍ਰੀ ਆਰ.ਕੇ.ਬਖਸ਼ੀ ਐਸ.ਐਸ.ਪੀ, ਸ.ਮਨਜੀਤ ਸਿੰਘ ਰਾਏ ਜਨਰਲ ਸਕੱਤਰ ਪੰਜਾਬ ਭਾਜਪਾ,ਕੇਵਲ ਗਿੱਲ ਜਨਰਲ ਸਕੱਤਰ ਭਾਜਪਾ, ਹਰਜੀਤ ਸਿੰਘ ਗਰੇਵਾਲ, ਸ.ਸੰਦੀਪ ਸਿੰਘ ਗੜਾ ਐਸ.ਡੀ.ਐਮ , ਸ੍ਰੀ ਦਵਿੰਦਰ ਬਜਾਜ ਜਿਲ੍ਹਾ ਪ੍ਰਧਾਨ ਭਾਜਪਾ, ਰਾਜੇਸ਼ ਖੁਰਾਣਾ,  ਇੰਦਰ ਗੁਪਤਾ, ਨਰਿੰਦਰ ਕੱਕੜ, ਗਗਨ ਕੱਕੜ, ਬਲਵਿੰਦਰ ਸਿੰਘ ਸਰਪੰਚ,  ਰਵਿੰਦਰ ਸਿੰਘ ਸ.ਜੁਗਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ,ਸ੍ਰੀ ਅਸ਼ਵਨੀ ਗਰੋਵਰ ਪ੍ਰਧਾਨ ਨਗਰ ਕੌਂਸਲ, ਸ.ਬਲਦੇਵ ਸਿੰਘ ਰੱਖੜੀ ਚੇਅਰਮੈਨ ਬਲਾਕ ਸੰਮਤੀ,ਸ.ਕਿੱਕਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜਰ ਸਨ।

Related Articles

Back to top button