Ferozepur News

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ ਤੇ ਜਗਦੀਪ ਕੰਬੋਜ਼ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ ਤੇ ਜਗਦੀਪ ਕੰਬੋਜ਼ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ ਤੇ ਜਗਦੀਪ ਕੰਬੋਜ਼ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਫਿਰੋਜ਼ਪੁਰ, 31 ਜੁਲਾਈ 2023.

ਅਮਰ ਸ਼ਹੀਦ ਊਧਮ ਸਿੰਘ ਦੇ 84ਵੇਂ  ਸ਼ਹੀਦੀ ਦਿਵਸ ਮੌਕੇ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ ਦਹੀਆ ਅਤੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨੇ ਸ਼ਹੀਦ ਊਧਮ ਸਿੰਘ ਚੌਂਕ ਫਿਰੋਜ਼ਪੁਰ ਸ਼ਹਿਰ ਵਿਖੇ ਪਹੁੰਚ ਕੇ ਸ਼ਹੀਦ ਦੇ ਬੁੱਤ ਤੇ ਫੁੱਲ ਮਾਲ਼ਾਵਾਂ ਪਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਹੀਦ ਊਧਮ ਸਿੰਘ ਭਵਨ ਫਿਰੋਜ਼ਪੁਰ ਸ਼ਹਿਰ ਵਿਖੇ ਜ਼ਿਲ੍ਹਾ ਪੱਧਰ ਤੇ ਕਰਵਾਏ ਗਏ ਸਮਾਗਮ ਵਿੱਚ ਵਿੱਚ ਸ਼ਿਰਕਤ ਕੀਤੀ ਗਈ। ਉਨ੍ਹਾਂ  ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ  ਨੂੰ ਕਦੇ ਨਹੀਂ ਭੁੱਲਣਾ ਚਾਹੀਦਾ ਅਤੇ ਉਨ੍ਹਾਂ ਦੇ ਦੱਸੇ ਰਸਤਿਆਂ ਦੇ ਚੱਲਣਾ ਚਾਹੀਦਾ ਹੈ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਸ੍ਰੀ ਰਜਨੀਸ਼ ਦਹੀਆ ਅਤੇ ਜਗਦੀਪ ਕੰਬੋਜ਼ ਗੋਲਡੀ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਉਂਨ੍ਹਾਂ ਦਾ ਨਾਮ ਦੇਸ਼ ਦੇ ਚੋਟੀ ਦੇ  ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ.ਊਧਮ ਸਿੰਘ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਦੇ ਕਤਲੇਆਮ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 21 ਸਾਲਾਂ ਤਕ ਬੁਝਣ ਨਹੀਂ ਦਿੱਤੀ ਅਤੇ  ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਸਲਾਮ ਕਰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਰਸਤਿਆਂ ਤੇ ਚੱਲਣ ਦਾ ਪ੍ਰਣ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਕੌਮਾਂ ਕਦੇ ਵੀ ਗੁਲਾਮ ਨਹੀਂ ਹੋ ਸਕਦੀਆਂ ਜੋ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਬਚਪਨ ਵਿੱਚ ਹੀ ਜਲ੍ਹਿਆਂ ਵਾਲਾ ਗੋਲੀ ਕਾਂਡ ਦਾ ਬਦਲਾ ਲੈਣ ਦੀ ਠਾਣ ਲਈ ਸੀ ਤੇ ਕਈ ਸਾਲ ਬਾਅਦ ਬੇਗਾਨੇ ਮੁਲਕ ਦੀ ਧਰਤੀ ਤੇ ਜਾ ਕੇ ਆਪਣੇ ਦੇਸ਼ ਦੇ ਦੁਸ਼ਮਣ ਨੂੰ ਮਾਰਿਆ ਸੀ।

ਇਸ ਮੌਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਵੱਖ-ਵੱਖ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਸਮਾਗਮ ਦੌਰਾਨ ਢਾਡੀ ਸਿੰਘਾਂ, ਕੀਰਤਨੀਏ, ਕਥਾ ਵਾਚਕਾਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ।

ਇਸ ਮੌਕੇ ਪ੍ਰਧਾਨ ਊਧਮ ਸਿੰਘ ਮੈਮੋਰੀਅਲ ਟਰੱਸਟ ਸ. ਭਗਵਾਨ ਸਿੰਘ ਸਾਮਾ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਬਲਰਾਜ ਸਿੰਘ ਕਟੋਰਾ, ਸ੍ਰੀ ਦਰਸ਼ਨ ਸਿੰਘ ਅੱਛੇ ਵਾਲਾ, ਸ੍ਰੀ ਬਲਜੀਤ ਸਿੰਘ ਏ.ਡੀ.ਏ., ਸ੍ਰੀ ਬਲਵੀਰ ਸਿੰਘ ਜੋਸਨ, ਸ੍ਰੀ ਸੁੱਚਾ ਸਿੰਘ ਟਿੱਬੀ, ਸ੍ਰੀ ਰਣਜੀਤ ਸਿੰਘ ਸੇਰਖਾਂ, ਸ੍ਰੀ ਗੁਰਦੇਵ ਸਿੰਘ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਸ੍ਰੀ ਜੋਗਿੰਦਰ ਸਿੰਘ, ਸ੍ਰੀ ਹਰਭਗਵਾਨ ਸਿੰਘ, ਸ੍ਰੀ ਚੰਬਾ ਰਾਮ, ਸ੍ਰੀ ਕਰਤਾਰ ਸਿੰਘ ਰੁਕਨਾ ਮੁਗਲਾ, ਸ੍ਰੀ ਸੋਹਣ ਸਿੰਘ ਅੱਛੇਵਾਲਾ, ਸ੍ਰੀ ਹਿਮਾਂਸੂ ਠੱਕਰ, ਸ੍ਰੀ ਰੌਬੀ ਸੰਧੂ, ਸ੍ਰੀ ਗੁਰਭੇਜ ਸਿੰਘ, ਸ੍ਰੀ ਅਮਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button