ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਹੁਸੈਨੀਵਾਲਾ ਸਮਾਰਕਾਂ 'ਤੇ 28 ਨੂੰ ਮਨਾਉਣ ਸਬੰਧੀ ਵੱਖ-ਵੱਖ ਜਥੇਬੰਦੀਆਂ ਕੀਤੀ ਮੀਟਿੰਗ
ਫ਼ਿਰੋਜ਼ਪੁਰ, 26 ਸਤੰਬਰ- ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਹੁਸੈਨੀਵਾਲਾ ਸਮਾਰਕਾਂ 'ਤੇ ਮਨਾਉਣ ਸਬੰਧੀ ਬੁਲਾਈ ਗਈ ਮੀਟਿੰਗ 'ਚ ਵੱਖ-ਵੱਖ ਮੁਲਾਜ਼ਮ, ਵਿਦਿਆਰਥੀ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਉਤਸ਼ਾਹ ਨਾਲ ਭਾਗ ਲਿਆ, ਜਿਸ ਵਿਚ ਟੀਚਰ ਕਲੱਬ, ਐਲੀਮੈਂਟਰੀ ਟੀਚਰ ਯੂਨੀਅਨ, ਪੰਜਾਬ ਸੁਬਾਰਡੀਨੇਟਰ ਸਰਵਿਸਿਜ਼ ਫੈਡਰੇਸ਼ਨ, ਪੀ.ਡਬਲਯੂ.ਡੀ. ਬੀ.ਐਂਡ.ਆਰ., ਪੀ.ਐਸ.ਐਮ.ਐਸ.ਯੂ., ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਈ.ਟੀ.ਟੀ. ਯੂਨੀਅਨ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ, ਸਿੱਖਿਆ ਪ੍ਰੋਵਾਈਡਰ ਯੂਨੀਅਨ, ਐਸ.ਐਸ.ਏ. ਟੀਚਰ ਯੂਨੀਅਨ, ਕੰਪਿਊਟਰ ਟੀਚਰ ਯੂਨੀਅਨ, ਗੌਰਮਿੰਟ ਸਕੂਲ ਟੀਚਰ ਯੂਨੀਅਨ, ਨਾਰਦਨ ਰੇਲਵੇ ਮੈਨਜ਼ ਯੂਨੀਅਨ, ਸਰਬਹਿੰਦ ਜੱਟ ਰਾਖਵਾਂਕਰਨ ਸੰਘਰਸ਼ ਸੰਮਤੀ ਆਦਿ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸਫ਼ਲਤਾ ਲਈ ਵੱਖ-ਵੱਖ ਵਿਚਾਰਾਂ ਕਰਨ ਉਪਰੰਤ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਪ੍ਰਧਾਨ ਜਸਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ 28 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸਾਰਾਗੜ•ੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਸਵਾ 10 ਵਜੇ ਮੋਟਰਸਾਈਕਲ ਜਾਗਰੁਕਤਾ ਮਾਰਚ ਛਾਉਣੀ-ਸ਼ਹਿਰ ਦੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਊਧਮ ਸਿੰਘ ਚੌਂਕ, ਸਰਕੂਲਰ ਰੋਡ, ਮੁਲਤਾਨੀ ਗੇਟ, ਬਾਰਡਰ ਰੋਡ ਰਾਹੀਂ ਸ਼ਹੀਦੀ ਸਮਾਰਕਾਂ 'ਤੇ ਪਹੁੰਚ ਸਿੱਜਦਾ ਕਰੇਗਾ। ਇਸ ਉਪਰੰਤ ਇਨਕਲਾਬੀ ਨਾਟਕ, ਕੋਰੀਓਗ੍ਰਾਫ਼ੀ ਅਤੇ ਗੀਤ-ਸੰਗੀਤ ਹੋਵੇਗਾ। ਉਨ•ਾਂ ਦੱਸਿਆ ਕਿ ਸਮਾਗਮਾਂ ਵਿਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਭਾਣਜੀ ਬੀਬੀ ਗੁਰਜੀਤ ਕੌਰ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਜਾਗ੍ਰਿਤੀ ਮੰਚ ਪੰਚਕੂਲਾ ਤੋਂ ਪ੍ਰਧਾਨ ਜਗਦੀਸ਼ ਭਗਤ ਸਿੰਘ, ਉਪ ਪ੍ਰਧਾਨ ਵਿਜੇ ਕੁਮਾਰ ਸਿੰਘ, ਐਡਵੋਕੇਟ ਮੋਮਿਨ ਮਲਿਕ ਪਾਨੀਪਤ ਤੋਂ ਇਲਾਵਾ ਦੇਸ਼ ਭਰ ਤੋਂ ਉੱਚ ਆਗੂ ਪਹੁੰਚ ਰਹੇ ਹਨ। ਮੀਟਿੰਗ ਵਿਚ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਅਤਰ ਸਿੰਘ ਗਿੱਲ, ਭੁਪਿੰਦਰ ਸਿੰਘ ਡਿੰਪਲ, ਜਸਬੀਰ ਸਿੰਘ ਮਰੋਕ, ਜਸਬੀਰ ਸਿੰਘ ਪ੍ਰਧਾਨ ਸਿੱਖਿਆ ਪ੍ਰੋਵਾਈਡਰ ਯੂਨੀਅਨ, ਅਮਨਦੀਪ ਸਿੰਘ ਜੌਹਲ, ਮਹਿੰਦਰ ਸਿੰਘ ਧਾਲੀਵਾਲ, ਸੁਭਾਸ਼ ਵਿੱਜ ਪ੍ਰਧਾਨ ਲਾਈਨਜ਼ ਕਲੱਬ ਅਸ਼ੀਰਵਾਦ, ਮਾਨ ਸਿੰਘ ਭੱਟੀ, ਜਸਵੰਤ ਸਿੰਘ ਸੈਣੀ, ਸੰਦੀਪ ਟੰਡਨ, ਗੁਰਜੀਤ ਸਿੰਘ ਸੋਢੀ ਪ੍ਰਧਾਨ ਈ.ਟੀ.ਟੀ. ਯੂਨੀਅਨ, ਜਨਕ ਸਿੰਘ ਆਗੂ ਐਸ.ਐਸ.ਏ. ਯੂਨੀਅਨ, ਰਾਜੀਵ ਹਾਂਡਾ, ਸੁਖਜਿੰਦਰ ਸਿੰਘ ਖਾਨਪੁਰੀਆ ਪ੍ਰਧਾਨ ਜ਼ਿਲ•ਾ ਈ.ਟੀ. ਯੂਨੀਅਨ, ਸੁਸਾਇਟੀ ਦੇ ਆਗੂ ਪਰਮਜੀਤ ਸਿੰਘ ਸੰਧੂ ਸੂਬਾ ਕਾਹਨ ਚੰਦ, ਜਗਦੀਪ ਸਿੰਘ ਆਸਲ, ਪ੍ਰੇਮਪਾਲ ਸਿੰਘ ਢਿੱਲੋਂ, ਵਰਿੰਦਰ ਸਿੰਘ ਵੈਰੜ, ਸ਼ੈਰੀ ਸੰਧੂ ਬਸਤੀ ਭਾਗ ਸਿੰਘ, ਹਰਦੇਵ ਸਿੰਘ ਮਹਿਮਾ, ਸੋਹਣ ਸਿੰਘ ਸੋਢੀ, ਈਸ਼ਵਰ ਸ਼ਰਮਾ, ਰਵੀਇੰਦਰ ਸਿੰਘ, ਮਨਦੀਪ ਸਿੰਘ ਜੌਨ, ਰਾਜਨ ਅਰੋੜਾ ਆਦਿ ਨੇ ਆਪੋ-ਆਪਣੇ ਵਿਚਾਰਾਂ ਦੌਰਾਨ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਅੰਦਰ ਪ੍ਰੇਮ ਪਿਆਰ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਆਦਿ ਸ਼ਹੀਦਾਂ ਦੀਆਂ ਯਾਦਗਾਰਾਂ ਜ਼ਰੂਰ ਦਿਖਾਉਣ ਅਤੇ ਇਤਿਹਾਸ ਦੱਸਣ। ਪ੍ਰਬੰਧਕ ਆਗੂਆਂ ਦੱਸਿਆ ਕਿ ਹੁਸੈਨੀਵਾਲਾ ਵਿਖੇ ਸਮਾਗਮ ਸਮਾਪਤੀ 'ਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ।
ਕੈਪਸ਼ਨ
ਸਮਾਗਮਾਂ ਦੀ ਸਫ਼ਲਤਾ ਸਬੰਧੀ ਮੀਟਿੰਗ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ।