ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਵਿਸ਼ਾਲ ਸਾਈਕਲ ਰੈਲੀ ਆਯੋਜਿਤ
ਫ਼ਿਰੋਜ਼ਪੁਰ 28 ਸਤੰਬਰ 2017 ( ) ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜ਼ਾ ਸਮਾਗਮ ਦੀ ਲੜੀ ਵਿੱਚ ਹਿੰਦ-ਪਾਕਿ ਸਰਹੱਦ ਤੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਦੇ ਨਜ਼ਦੀਕ ਸਥਿਤ ਸਰਕਾਰੀ ਸੀਨੀ. ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਵਿਦਿਆਰਥੀਆਂ ਵੱਲੋਂ ਸਵੱਛਤਾ ਮੁਹਿੰਮ ਅਤੇ ਨਸ਼ਿਆਂ ਦੇ ਵਿਰੁੱਧ ਵਿਸ਼ਾਲ ਜਾਗਰੂਕਤਾ ਸਾਈਕਲ ਰੈਲੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਸੁਸਾਇਟੀ ਦੇ ਸਹਿਯੋਗ ਨਾਲ ਕੱਢੀ ਗਈ ਜਿਸ ਵਿੱਚ ਉੱਘੇ ਸਾਈਕਲਿਸਟ ਸੋਹਨ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਪਹੁੰਚੇ, ਰੈਲੀ ਵਿੱਚ 150 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ, ਗੱਟੀ ਰਾਜੋ ਕੇ ਤੋਂ ਸ਼ੁਰੂ ਹੋ ਕੇ ਰੈਲੀ ਸਰਹੱਦੀ ਪਿੰਡਾਂ ਵਿੱਚ ਜਾਗਰੂਕਤਾ ਦਾ ਸੰਦੇਸ਼ ਦਿੰਦੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸਮਾਪਤ ਹੋਈ ਅਤੇ ਸਮੂਹ ਨੌਜਵਾਨਾਂ ਨੇ ਸਵੱਛਤਾ ਅਪਣਾਉਣ ਅਤੇ ਨਸ਼ਿਆਂ ਨੂੰ ਤਿਆਗਣ ਲਈ ਪ੍ਰਣ ਕੀਤਾ।
ਸ਼ਹੀਦੀ ਸਮਾਰਕ ਤੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਮੁੱਖ ਮਹਿਮਾਨ ਸ: ਅਜੈਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਸ: ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫਿਰੋਜ਼ਪੁਰ, ਸ੍ਰੀ. ਰਾਮਵੀਰ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਦੇ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ।
ਜਾਗਰੂਕਤਾ ਪ੍ਰਣ ਮੌਕੇ ਹਰਜੀਤ ਸਿੰਘ ਐਸ.ਡੀ.ਐਮ, ਰਣਜੀਤ ਸਿੰਘ ਸਹਾਇਕ ਕਮਿਸ਼ਨਰ(ਜਨ.) ਅਮਰੀਕ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਸੰਧੂ ਨੇ ਰੈਲੀ ਲਈ ਧੰਨਵਾਦ ਕੀਤਾ।
ਰੈਲੀ ਵਿੱਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਪਿੰਡ ਨਿਵਾਸੀ ਸੁਖਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਰਾਜੇਸ਼ ਕੁਮਾਰ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।