ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫਿਰੋਜ਼ਪੁਰ ਵਿੱਚ 22ਵੀਂ ਦੋ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ
ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫਿਰੋਜ਼ਪੁਰ ਵਿੱਚ 22ਵੀਂ ਦੋ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ
ਫਿਰੋਜ਼ਪਰ, 26.2.2021: ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ 22ਵੀਂ ਦੋ.ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ ਜਿਸਦੇ ਉਦਘਾਟਨੀ ਸਮਾਰੋਹ ਵਿੱਚ ਇੰਟਰਨੈਸ਼ਨਲ ਹਾਕੀ ਖਿਡਾਰੀ ਸਾਬਕਾ ਕਮਾਂਡੈਂਟ ਪੰਜਾਬ ਪੁਲੀਸ ਸण् ਸਵਿੰਦਰ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਨੇ ਇਸ ਖੇਡ ਮੇਲੇ ਵਿੱਚ ਹਿੱਸਾ ਲੈਣ ਵਾਲੇ 400 ਦੇ ਕਰੀਬ ਵਿਦਿਆਰਥੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ।ਸੰਸਥਾ ਦੇ ਡਾਇਰੈਕਟਰ ਡਾण् ਟੀ ਐਸ ਸਿੱਧੂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਕਿਹਾ।
ਇਸ ਦੋ ਦਿਨਾ ਖੇਡ ਮੇਲੇ ਦੌਰਾਨ ਲੜਕੇ ਅਤੇ ਲੜਕੀਆਂ ਦੇ 100ए200ए400ए800ए1500ए5000 ਮੀਟਰ ਦੌੜ ਅਤੇ ਲੰਬੀ ਛਾਲएਉੱਚੀ ਛਾਲए ਡਿਸਕਸ ਥਰੋਅए ਸ਼ਾਟਪੁਟए ਜੈਵਲਿਨ ਥਰੋਅएਰਿਲੇਅ ਰੇਸए ਰਸਾਕਸ਼ੀ ਆਦਿ ਦੇ ਮੁਕਾਬਲੇ ਕਰਵਾਏ ਗਏ।
ਸੰਸਥਾ ਦੇ ਪੀਆਰਓ ਬਲਵਿੰਦਰ ਸਿੰਘ ਮੋਹੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਡ ਮੇਲੇ ਦੇ ਦੂਸਰੇ ਦਿਨ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਡਾਇਰੈਕਟਰ ਡਾण् ਟੀ ਐਸ ਸਿੱਧੂ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਉਹਨਾਂ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਇਹ ਸੰਸਥਾ ਮਿਆਰੀ ਤਕਨੀਕੀ ਸਿੱਖਿਆ ਦੇਣ ਦੇ ਨਾਲ ਨਾਲ ਖੇਡਾਂ ਅਤੇ ਹੋਰ ਸਹਿ.ਵਿਦਿਅਕ ਗਤੀਵਿਧੀਆਂ ਲਈ ਹਮੇਸ਼ਾਂ ਯਤਨਸ਼ੀਲ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਹੁ ਪੱਖੀ ਸ਼ਖਸੀਅਤ ਦੇ ਮਾਲਕ ਬਣਾਇਆ ਜਾ ਸਕੇ।ਉਹਨਾਂ ਖੇਡ ਵਿਭਾਗ ਦੇ ਮੁਖੀ ਡਾण् ਵੀ ਐਸ ਭੁੱਲਰ ਦੀ ਇਸ ਅਥਲੈਟਿਕ ਮੀਟ ਦੀ ਸਫਲਤਾ ਲਈ ਕੀਤੇ ਗਏ ਯਤਨਾ ਦੀ ਸ਼ਲਾਘਾ ਕੀਤੀ।ਇਸ ਖੇਡ ਮੇਲੇ ਦੌਰਾਨ ਇੰਜण् ਵਿੰਗ ਦੇ ਪ੍ਰਭਜੋਤ ਸਿੰਘ ਅਤੇ ਲਖਵੀਰ ਕੌਰ ਨੇ ਅਤੇ ਡਿਪਲੋਮਾ ਵਿੰਗ ਦੇ ਜਸਕੀਰਤ ਸਿੰਘ ਨੇ ਬੈਸਟ ਅਥਲੀਟ ਦਾ ਖਿਤਾਬ ਜਿੱਤਿਆ।ਇਹਨਾ ਤੋ ਇਲਾਵਾ ਟਰੈਕ ਅਤੇ ਫੀਲਡ ਦੇ ਵੱਖ ਵੱਖ ਈਵੈਂਟਸ ਅਤੇ ਇੰਟਰ.ਯੀਅਰ ਅਤੇ ਇੰਟਰ.ਕਾਲਜ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।
ਡਾण् ਵੀ ਐਸ ਭੁੱਲਰ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਖੇਡ ਸਹੂਲਤਾਂ ਦਾ ਜ਼ਿਕਰ ਕੀਤਾ।ਉਹਨਾਂ ਇਸ ਖੇਡ ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚ੍ਹਾੜਨ ਵਿੱਚ ਸਹਿਯੋਗ ਦੇਣ ਲਈੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।