Ferozepur News

ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਸਰੱਬਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਅਰੰਭ

garanthsahib jiਫਿਰੋਜ਼ਪੁਰ 12 ਮਾਰਚ (ਏ. ਸੀ. ਚਾਵਲਾ) : ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫਿਰੋਜ਼ਪੁਰ ਵਿਖੇ ਸਰੱਬਤ ਦੇ ਭਲੇ ਅਤੇ ਕਾਲਜ ਦੀ ਸੁੱਖ ਸਾਂਤੀ ਲਈ ਹਰ ਸਾਲ ਦੀ ਤਰ•ਾਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਅੱਜ 13 ਮਾਰਚ 2015 ਦਿਨ ਸ਼ੁੱਕਰਵਾਰ ਨੂੰ ਅਰੰਭ ਕਰਵਾਏ ਗਏ ਹਨ। ਜਿਸ ਦੌਰਾਨ ਕੈਂਪਸ ਡਾਇਰੈਕਟਰ ਡਾ. ਟੀ.ਐਸ.ਸਿੱਧੂ, ਪ੍ਰਿੰਸੀਪਲ ਪੋਲੀ ਵਿੰਗ ਗਜਲਪ੍ਰੀਤ ਸਿੰਘ ਅਰਨੇਜਾ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਪਾਠ ਦਾ ਭੋਗ 15 ਮਾਰਚ 2015 ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਵੇਗਾ। ਜਿਸ ਉਪਰੰਤ ਭਾਈ ਬਲੇਦਵ ਸਿੰਘ ਜੀ ਵਡਾਲਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ) ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਪ੍ਰੋ. ਇੰਦਰਜੀਤ ਸਿੰਘ ਗੋਗੋਆਣੀ (ਪ੍ਰੋਫੈਸਰ ਖਾਲਸਾ ਕਾਲਜ ਅੰਮ੍ਰਿਤਸਰ) ਗੁਰਮਤਿ ਵਿਚਾਰ ਸਾਂਝੇ ਕਰਨਗੇ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਮੌਕੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸੀਆਂ ਪ੍ਰਾਪਤ ਕਰੋ ਜੀ।

Related Articles

Back to top button