Ferozepur News

ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫਿਰੋਜ਼ਪੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ

garanthsahib jiਫਿਰੋਜ਼ਪੁਰ 16 ਮਾਰਚ (ਏ. ਸੀ. ਚਾਵਲਾ) : ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਸਰੱਬਤ ਦੇ ਭਲੇ ਅਤੇ ਕਾਲਜ ਦੀ ਚੜ•ਦੀ ਕਲਾ ਅਤੇ ਸੁੱਖ-ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿਚ ਭਾਈ ਬੂਟਾ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਅਤੇ ਭਾਈ ਬਲੇਦਵ ਸਿੰਘ ਜੀ ਵਡਾਲਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ) ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮ ਵਿਚ ਕੈਂਪਸ ਡਾਇਰੈਕਟਰ ਡਾ. ਟੀ.ਐਸ. ਸਿੱਧੂ, ਪ੍ਰਿੰਸੀਪਲ ਪੋਲੀ ਵਿੰਗ ਗਜਲਪ੍ਰੀਤ ਅਰਨੇਜਾ, ਸਮੂਹ ਸਟਾਫ, ਵਿਦਿਆਰਥੀ ਅਤੇ ਇਲਾਕੇ ਭਰ ਵਿਚੋਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਕੀਰਤਨ ਦਾ ਆਨੰਦ ਮਣਿਆ। ਇਸ ਮੌਕੇ ਪ੍ਰੋ. ਇੰਦਰਜੀਤ ਸਿੰਘ ਗੌਗੌਆਨੀ (ਪ੍ਰੋਫੈਸਰ ਖਾਲਸਾ ਕਾਲਜ ਅੰਮ੍ਰਿਤਸਰ) ਨੇ ਗੁਰਮਤਿ ਵਿਚਾਰ ਸਾਂਝੀਆ ਕੀਤੀਆਂ। ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਅਖੀਰ ਵਿਚ ਗਜਲਪ੍ਰੀਤ ਅਰਨੇਜਾ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ।

Related Articles

Back to top button