Ferozepur News

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਭਰੂਣ ਹੱਤਿਆ ਰੋਕਣ ਲਈ ਸੈਮੀਨਾਰ ਕਰਵਾਇਆ

femalefortiਫਿਰੋਜ਼ਪੁਰ 20 ਮਾਰਚ (ਏ. ਸੀ. ਚਾਵਲਾ) : ਪਿੰਡ ਟਿਵਾਣਾ ਕਲਾਂ ਤੇ ਪ੍ਰਭਾਤ ਸਿੰਘ ਵਾਲਾ ਵਿਖੇ ਸਰਬਜੀਤ ਸਿੰਘ ਬੇਦੀ ਜ਼ਿਲ•ਾ ਯੂਥ ਕੋਆਰਡੀਨੇਟਰ ਫ਼ਿਰੋਜ਼ਪੁਰ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਰੂਣ ਹੱਤਿਆ ਰੋਕਣ ਲਈ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਸੈਮੀਨਾਰ ਲਗਾਏ ਗਏ। ਸੈਮੀਨਾਰ ਵਿਚ ਜਗਤਾਰ ਸਿੰਘ ਜ਼ਿਲ•ਾ ਪ੍ਰਾਜੈਕਟ ਅਫ਼ਸਰ ਨੇ ਦੱਸਿਆ ਕਿ ਪ੍ਰੋਗਰਾਮਾਂ ਵਿਚ ਕੁੜੀਆਂ ਦੀ ਮੁੰਡਿਆਂ ਦੇ ਮੁਕਾਬਲੇ ਘੱਟ ਰਹੀ ਗਿਣਤੀ ਤੇ ਭਰੂਣ ਹੱਤਿਆ ਰੋਕਣ ਲਈ ਸਕਿੱਟਾਂ ਅਤੇ ਨਾਟਕ ਪੇਸ਼ ਕੀਤੇ ਗਏ। ਇਨ•ਾਂ ਨਾਟਕਾਂ ਦਾ ਮੁੱਖ ਮੰਤਵ ਲੋਕਾਂ ਨੂੰ ਜਾਗਰੂਕ ਕਰਨਾ ਸੀ। ਇਸ ਮੌਕੇ ਦੇਸਾ ਸਿੰਘ, ਮਹਿਲਾ ਸਰਪੰਚ, ਮਹਿੰਦਰੋ ਬਾਈ, ਨਛੱਤਰ ਸਿੰਘ ਬਿੱਟੂ, ਕ੍ਰਿਸ਼ਨ ਟਿਵਾਣਾ, ਮਹਿੰਦਰ ਸਿੰਘ, ਕਾਲਾ ਸਿੰਘ ਆਦਿ ਹਾਜ਼ਰ ਸਨ।

Related Articles

Check Also
Close
Back to top button