ਸ਼ਿਵ ਲਾਲ ਡੋਡਾ ਅਤੇ ਅਮਿਤ ਡੋਡਾ ਵੱਲੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ
ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) : ਪੰਜਾਬ ਵਿਧਾਨ ਸਭਾ ਚੋਣਾਂ -2017 ਲਈ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਤੀਜੇ ਦਿਨ ਦੋ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਤੀਜੇ ਦਿਨ ਅਬੋਹਰ ਵਿਧਾਨ ਸਭਾ ਹਲਕੇ ਤੋਂ ਸ਼ਿਵ ਲਾਲ ਡੋਡਾ ਅਤੇ ਅਮਿਤ ਡੋਡਾ ਵੱਲੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 79 ਜਲਾਲਾਬਾਦ, 80- ਫਾਜ਼ਿਲਕਾ, 82- ਬੱਲੂਆਣਾ ਤੋਂ ਅੱਜ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਨਹੀਂ ਕੀਤੇ ਗਏ । ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਮਿਤੀ 18 ਜਨਵਰੀ ਤੱਕ ਚੱਲੇਗੀ। ਇਸ ਤਰ੍ਹਾਂ 19 ਜਨਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 21 ਜਨਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਵਿਧਾਨ ਸਭਾ ਹਲਕੇ 79-ਜਲਾਲਾਬਾਦ, 80- ਫਾਜ਼ਿਲਕਾ, 81- ਅਬੋਹਰ ਅਤੇ 82- ਬੱਲੂਆਣਾ ਦੇ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਦੂਜੇ ਅਤੇ ਚੌਥੇ ਸ਼ਨੀਵਾਰ ਦੇ ਨਾਲ-ਨਾਲ ਐਤਵਾਰ ਨੂੰ ਛੁੱਟੀ ਵਾਲੇ ਦਿਨਾਂ ਵਿੱਚ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾਣਗੇ।