Ferozepur News

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਸਾਜ਼ ਵਾਦਨ ਵਿੱਚ ਜ਼ਿਲੇ ਦੇ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਗਿਆ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਸਾਜ਼ ਵਾਦਨ ਵਿੱਚ ਜ਼ਿਲੇ ਦੇ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਗਿਆ

ਫਿਰੋਜ਼ਪੁਰ ਸਤੰਬਰ  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਸਮਾਗਮਾਂ ਦੀ ਲੜੀ ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ ਆਰੰਭ ਹੋ ਚੁੱਕੀ ਹੈ ।

    ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਚ ਇੰਨ੍ਹਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨਗੀਤ ਗਾਇਨਕਵਿਤਾ ਉਚਾਰਨ ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ ਜਿੰਨ੍ਹਾਂ ਵਿੱਚ ਫਿਰੋਜ਼ਪੁਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀਉਪਦੇਸ਼ਾਂਕੁਰਬਾਨੀ ਤੇ ਉਸਤਤ ਤੇ ਅਧਾਰਤ ਪੇਸ਼ਕਾਰੀਆਂ ਰਾਹੀਂਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਚ ਹਿੱਸਾ ਲਿਆ।

    ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਸ਼੍ਰੀ ਰਾਜੀਵ ਕੁਮਾਰ ਛਾਬੜਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ. ਸੁਖਵਿੰਦਰ ਸਿੰਘਨੋਡਲ ਅਫਸਰ ਵਿੱਦਿਅਕ ਮੁਕਾਬਲੇ ਸ.ਰਜਿੰਦਰ ਸਿੰਘ ਰਾਜਾ ਦੀ ਦੇਖ-ਰੇਖ ਚ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਸਾਜ਼ ਵਾਦਨ ਮੁਕਾਬਲਿਆਂ ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀਆਂ ਨੇ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ਤੇ ਅਪਲੋਡ (ਪਬਲਿਕ ਲਈ) ਕੀਤੀਆਂ । ਇਸ ਮੁਕਾਬਲੇ ਲਈ ਪ੍ਰਾਇਮਰੀ ਵਰਗ ਦਾ ਸਮਾਂ ਤੋਂ ਮਿੰਟਮਿਡਲ ਤੇ ਸੈਕੰਡਰੀ ਵਰਗ ਲਈ ਤੋਂ ਮਿੰਟ ਦਾ ਸਮਾਂ ਦਿੱਤਾ ਗਿਆ । ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ਚ ਭਰੇ ਗਏ । ਇਸ ਤੋਂ ਅੱਗੇ ਬਲਾਕਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਇਸ ਸਬੰਧੀ ਮਹਿੰਦਰ ਸਿੰਘ ਸ਼ੈਲੀ ਜ਼ਿਲ੍ਹਾ ਕੋਆਰਡੀਨੇਟਰ ਪਪਪਪ,ਤਲਵਿੰਦਰ ਸਿੰਘ ਖਾਲਸਾਸਰਬਜੀਤ ਸਿੰਘ ਭਾਵੜਾਚਰਨਜੀਤ ਸਿੰਘ ਚਾਹਲ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਸਾਜ਼ ਵਾਦਨ ਮੁਕਾਬਲੇ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਗਿਆ ਹੈ |

Related Articles

Leave a Reply

Your email address will not be published. Required fields are marked *

Back to top button