Ferozepur News

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਨੇ ਵੱਖ-ਵੱਖ ਪ੍ਰੋਗਰਾਮ, ਸ਼ਬਦ ਗਾਇਨ ਤੋਂ ਕੀਤੀ ਗਈ ਸ਼ੁਰੂਆਤ

ਬੱਚਿਆਂ ਨੇ ਘਰ ਬੈਠੇ ਹੀ ਆਨਲਾਈਨ ਸ਼ਬਦ ਗਾਇਨ ਮੁਕਾਬਿਲਿਆਂ ਵਿੱਚ ਲਿਆ ਹਿੱਸਾ, ਮਾਪਿਆਂ ਵੱਲੋਂ ਵੀ ਮਿਲਿਆ ਭਰਵਾ ਹੁੰਗਾਰਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਨੇ ਵੱਖ-ਵੱਖ ਪ੍ਰੋਗਰਾਮ, ਸ਼ਬਦ ਗਾਇਨ ਤੋਂ ਕੀਤੀ ਗਈ ਸ਼ੁਰੂਆਤ

ਫ਼ਿਰੋਜ਼ਪੁਰ 10 ਜੁਲਾਈ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ, ਵਿਦਿਅਕ ਮੁਕਾਬਲਿਆਂ ਨੂੰ ਰਾਜ ਭਰ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਉਲੀਕੇ ਗਏ 11 ਮੁਕਾਬਲਿਆਂ ਦੀਆਂ ਪੇਸ਼ਕਾਰੀਆਂ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਉਸਤਤ, ਸਿੱਖਿਆਵਾਂ ਤੇ ਕੁਰਬਾਨੀ ‘ਤੇ ਅਧਾਰਤ ਰੱਖਿਆ ਗਿਆ ਹੈ। ਰਾਜ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ ਇੰਨ੍ਹਾਂ ਆਨਲਾਈਨ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਹੋਈ ਹੈ।

  ਜ਼ਿਲ੍ਹਾ ਸਿੱਖਿਆ ਅਫ਼ਸਰ (ਐੱ.ਸਿੱ.) ਸ਼੍ਰੀ ਰਾਜੀਵ ਛਾਬੜਾ, ਉੱਪ ਜ਼ਿਲ੍ਹਾ  ਸਿੱਖਿਆ ਅਫਸਰ (ਐੱ.ਸਿੱ.) ਸੁਖਵਿੰਦਰ ਸਿੰਘ, ਰੁਪਿੰਦਰ ਕੌਰ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਪਹਿਲੇ ਗੇੜ ਤਹਿਤ 11 ਜੁਲਾਈ ਤੱਕ ਵਿਦਿਆਰਥੀਆਂ ਵੱਲੋਂ ਸਕੂਲ ਪੱਧਰੀ ਮੁਕਾਬਲੇ ਲਈ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨਾਲ ਸਬੰਧਤ ਸ਼ਬਦ ਗਾਇਨ ਦੀਆਂ ਵੀਡੀਓਜ਼ ਵੱਖ-ਵੱਖ ਸ਼ੋਸ਼ਲ ਮੀਡੀਆ ਸਾਧਨਾਂ ‘ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ। ਜਿੰਨ੍ਹਾਂ ਦਾ ਮੁਲਾਂਕਣ ਕਰਕੇ, 12 ਜੁਲਾਈ ਨੂੰ ਸਕੂਲ ਪੱਧਰ ਦੇ ਜੇਤੂਆਂ ਦਾ ਐਲਾਨ ਕੀਤਾ ਜਾਵੇਗਾ। ਇਹ ਮੁਕਾਬਲੇ 6 ਵਰਗਾਂ ‘ਚ ਹੋ ਰਹੇ ਹਨ ਜਿੰਨ੍ਹਾਂ ‘ਚ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਿੰਗ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਵੀ ਵੱਖਰੇ ਤੌਰ ‘ਤੇ ਤਿੰਨੇ ਵਰਗਾਂ ‘ਚ ਆਪਣੀ ਕਲਾ ਦਿਖਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜਿਲ੍ਹੇ ‘ਚੋ ਕਾਫ਼ੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਵੀਡੀਓਜ਼ ਅਪਲੋਡ ਕਰ ਦਿੱਤੀਆਂ ਹਨ। ਇਸ ਸਬੰਧੀ  ਰਜਿੰਦਰ ਸਿੰਘ ਰਾਜਾ, ਜ਼ਿਲ੍ਹਾ ਨੋਡਲ ਅਫਸਰ (ਐ.ਸਿੱ) ਫਿਰੋਜ਼ਪੁਰ , ਮਹਿੰਦਰ ਸਿੰਘ ਸ਼ੈਲੀ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਸਰਬਜੀਤ ਸਿੰਘ ਭਾਵੜਾ, ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਤੇ ਮਾਪਿਆਂ ‘ਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇੰਨ੍ਹਾਂ ਮੁਕਾਬਲ਼ਿਆਂ ਦੀ ਖੂਬੀ ਹੈ ਇਹ ਹੈ ਕਿ ਵਿਦਿਆਰਥੀ ਘਰਾਂ ‘ਚ ਬੈਠੇ ਹੀ ਆਨਲਾਈਨ ਵਿਦਿਅਕ ਮੁਕਾਬਲਿਆਂ ‘ਚ ਹਿੱਸਾ ਲੈ ਰਹੇ ਹਨ। ਵਿਦਿਆਰਥੀਆਂ ਨੂੰ ਨਾਲੋ-ਨਾਲ ਹੀ ਖੂਬਸੂਰਤ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਏ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button