ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਅੱਜ ਤੋਂ
ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਸ਼ੁਰੂ ਹੋਣਗੇ ਮੁਕਾਬਲੇ
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਅੱਜ ਤੋਂ
ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਸ਼ੁਰੂ ਹੋਣਗੇ ਮੁਕਾਬਲੇ
ਫ਼ਿਰੋਜ਼ਪੁਰ 5 ਜੁਲਾਈ( ) ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ‘ਚ ਦਫਤਰ ਜਿਲ੍ਹਾ ਸਿੱਖਿਆ ਅਫਸਰ ਵੱਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਲਈ ਸਾਰੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਜਿਲ੍ਹਾ ਸਿੱਖਿਆ ਅਫਸਰ (ਐ.ਸਿ.) ਸ਼੍ਰੀ ਰਾਜੀਵ ਛਾਬੜਾ ਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਆਨਲਾਈਨ ਮੁਕਾਬਲੇ, ਸਕੱਤਰ ਸਕੂਲ ਸਿੱਖਿਆ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਜੁਲਾਈ ਤੋਂ ਆਰੰਭ ਹੋਣਗੇ ਅਤੇ ਦਸੰਬਰ ਮਹੀਨੇ ਤੱਕ ਚੱਲਣਗੇ। ਇੰਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਹੋਵੇਗੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਮੁਕਾਬਲੇ ਆਨਲਾਈਨ ਅਤੇ ਸੋਲੋ ਆਈਟਮਜ਼ ਦੇ ਰੂਪ ‘ਚ ਕਰਵਾਏ ਜਾ ਰਹੇ ਹਨ। ਐਸ.ਸੀ.ਈ.ਆਰ.ਟੀ. ਦੀ ਦੇਖ-ਰੇਖ ‘ਚ ਕਰਵਾਏ ਜਾਣ ਵਾਲੇ ਇੰਨ੍ਹਾਂ ਮੁਕਾਬਲਿਆਂ ਦਾ ਵਿਸ਼ਾ-ਵਸਤੂ ਸ੍ਰੀ ਗੁਰੁ ਤੇਗ ਬਹਾਦਰ ਜੀ ਦਾ ਜੀਵਨ, ਬਾਣੀ, ਫਲਸਫਾ, ਉਪਦੇਸ਼, ਕੁਰਬਾਨੀ ਤੇ ਉਸਤਤ ਹੋਵੇਗਾ। ਗੁਰ ਮਰਿਆਦਾ ਨੂੰ ਧਿਆਨ ‘ਚ ਰੱਖ ਕੇ ਕਰਵਾਈ ਜਾਣ ਵਾਲੀ ਇਸ ਪ੍ਰਤੀਯੋਗਤਾ ‘ਚ ਸ਼ਬਦ ਗਾਇਨ, ਕਵਿਤਾ, ਭਾਸ਼ਨ, ਸੁੰਦਰ ਲਿਖਾਈ, ਗੀਤ, ਸੰਗੀਤਕ ਸਾਜ਼ ਵਜਾਉਣ, ਪੇਂਟਿੰਗ, ਪੋਸਟਰ ਮੇਕਿੰਗ, ਸਲੋਗਨ ਲਿਖਣੇ, ਪੀ.ਪੀ.ਟੀ. ਮੇਕਿੰਗ ਤੇ ਦਸਤਾਰਬੰਦੀ ਮੁਕਾਬਲੇ ਸ਼ਾਮਲ ਹਨ। ਇਹ ਮੁਕਾਬਲੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਪੱਧਰ ‘ਤੇ ਕਰਵਾਏ ਜਾਣਗੇ ਅਤੇ ਨਾਲ ਹੀ ਇੰਨ੍ਹਾਂ ਤਿੰਨਾਂ ਵਰਗਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਵੱਖਰੇ ਮੁਕਾਬਲੇ ਵੀ ਕਰਵਾਏ ਜਾਣਗੇ।ਉਨ੍ਹਾਂ ਜਾਣਕਾਰੀ ਦਿੱਤੀ ਕਿ ਇੰਨ੍ਹਾਂ 11 ਮੁਕਾਬਲਿਆਂ ਵਾਲੀ ਪ੍ਰਤੀਯੋਗਤਾ ਦੀ ਸ਼ੁਰੂਆਤ ਸਕੂਲ ਪੱਧਰ ਤੋਂ ਹੋਵੇਗੀ ਅਤੇ ਰਾਜ ਪੱਧਰ ਤੱਕ ਚੱਲੇਗੀ। ਇਨ੍ਹਾਂ ਮੁਕਾਬਲਿਆਂ ‘ਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਉਪਦੇਸ਼, ਫਲਸਫੇ ਤੇ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਪੂਰਾ ਗਿਆਨ ਹਾਸਿਲ ਹੋ ਸਕੇ ਅਤੇ ਗੁਰੁ ਸਾਹਿਬ ਦੇ ਜੀਵਨ ਅਤੇ ਫਲਸਫੇ ਬਾਰੇ ਜਨ-ਜਨ ਜਾਣੂ ਹੋ ਸਕੇ। ਇੰਨ੍ਹਾ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇਣ ਦੇ ਨਾਲ-ਨਾਲ ਬਿਹਤਰੀਨ ਕਾਰਗੁਜ਼ਾਰੀ ਵਾਲੇ ਸਕੂਲ ਮੁਖੀਆਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਤੇ ਬੱਚਿਆਂ ਨੂੰ ਅਗਵਾਈ ਦੇਣ ਵਾਲੇ ਅਧਿਆਪਕਾਂ ਦਾ ਵਿਭਾਗ ਵੱਲੋਂ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ਲਈ ਜਿਲ੍ਹੇ ਦੇ ਅਧਿਕਾਰੀਆਂ ਦੀ ਇੱਕ ਕਮੇਟੀ ਬਣਾਈ ਗਈ ਹੈ। ਪ੍ਰਾਇਮਰੀ ਪੱਧਰ ਤੇ ਆਨ- ਲਾਈਨ ਵਿੱਦਿਅਕ ਮੁਕਾਬਲਿਆਂ ਦੀ ਕਮੇਟੀ ਵਿੱਚ ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਸ਼੍ਰੀ ਰਾਜੀਵ ਛਾਬੜਾ ,ਉੱਪ ਜ਼ਿਲ੍ਹਾ ਸਿੱਖਿਆ ਅਫਸਰ(ਐ.ਸਿ) ਸੁਖਵਿੰਦਰ ਸਿੰਘ , ਵਿੱਦਿਅਕ ਮੁਕਾਬਲਿਆਂ ਦਾ ਨੋਡਲ ਅਫਸਰ ਰਜਿੰਦਰ ਸਿੰਘ ਰਾਜਾ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਫਿਰੋਜ਼ਸ਼ਾਹ, ਸਰਬਜੀਤ ਸਿੰਘ ਭਾਵੜਾ ,ਸ਼੍ਰੀ ਕੋਮਲ ਅਰੋੜਾ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅਤੇ ਇੰਚਾਰਜ ਸਿੱਖਿਆ ਸੁਧਾਰ ਟੀਮ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਮਹਿੰਦਰ ਸਿੰਘ ਸ਼ਾਮਲ ਹਨ। ਵਧੇਰੇ ਜਾਣਕਾਰੀ ਲਈ ਵਿੱਦਿਅਕ ਮੁਕਾਬਲੇ ਨੋਡਲ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।