ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆ ਨੂੰ ਇਕ ਕਰੋੜ ਰੁਪਏ ਦੀ ਸਬਸਿਡੀ ਜਾਰੀ
ਲਾਭਪਾਤਰੀਆਂ ਨੂੰ ਸਵੈ ਰੋਜਗਾਰ ਸਥਾਪਤ ਕਰਨ ਲਈ ਬੈਂਕਾਂ ਰਾਹੀ ਮਹੱਈਆਂ ਕਰਵਾਏ ਜਾਣਗੇ ਲਗਭਗ 8.25 ਕਰੋੜ ਦੇ ਕਰਜੇ -ਚੈਅਰਮੈਨ
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆ ਨੂੰ ਇਕ ਕਰੋੜ ਰੁਪਏ ਦੀ ਸਬਸਿਡੀ ਜਾਰੀ
ਲਾਭਪਾਤਰੀਆਂ ਨੂੰ ਸਵੈ ਰੋਜਗਾਰ ਸਥਾਪਤ ਕਰਨ ਲਈ ਬੈਂਕਾਂ ਰਾਹੀ ਮਹੱਈਆਂ ਕਰਵਾਏ ਜਾਣਗੇ ਲਗਭਗ 8.25 ਕਰੋੜ ਦੇ ਕਰਜੇ -ਚੈਅਰਮੈਨ
ਫਿਰੋਜ਼ਪੁਰ 28 ਮਾਰਚ, 2021: ਪੰਜਾਬ ਅਨੁਸੂਚਿਤ ਜਾਤੀਆਂ ਭੋ ਵਿਕਾਸ ਅਤੇ ਵਿਤ ਕਾਰਪੋਰੇਸ਼ਨ ਚੈਅਰਮੈਨ ਸ਼੍ਰੀ ਮੋਹਨ ਲਾਲ ਸੂਦ ਨੇ ਦੱਸਿਆ ਹੈ ਕਿ ਕਾਰਪੋਰੇਸ਼ਨ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਸਥਾਪਨ ਕਰਨ ਦੇ ਮੰਤਵ ਨਾਲ ਇੱਕ ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਵੱਖ ਵੱਖ ਬੈਂਕਾ ਦੁਆਰਾ ਇਨ੍ਹਾਂ ਲਾਭਪਾਤਰੀਆਂ ਨੂੰ ਲਗਭਗ 8.25 ਕਰੋੜ ਰੁਪਏ ਦੇ ਕਰਜੇ ਉਪਲਬਧ ਹੋ ਜਾਣਗੇ।
ਇਹ ਪ੍ਰਾਪਤੀ ਸ਼੍ਰੀ ਸਾਧੂ ਸਿੰਘ ਧਰਮਸੋਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਦੇ ਯਤਨਾ ਸਦਕਾ ਮਾਨਯੋਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਸੰਭਵ ਹੋ ਸਕਦੀ ਹੈ, ਜਿਨ੍ਹਾਂ ਵੱਲੋ ਕੋਵਿਡ-19 ਦੀ ਮਹਾਮਾਰੀ ਦੇ ਦੋਰ ਦੌਰਾਨ ਕਾਰਪੋਰੇਸ਼ਨ ਨੂੰ ਚਾਲੂ ਮਾਲੀ ਸਾਲ ਦੋਰਾਨ ਸ਼ੇਅਰ ਕੈਪੀਟਲ ਅਤੇ ਸਬਸਿਡੀ ਦੇ ਕੁੱਲ 792.53 ਲੱਖ ਰੁਪਏ ਜਾਰੀ ਕੀਤੇ ਜਾ ਚੱਕੇ ਹਨ ਅਤੇ ਨੇੜਲੇ ਭਵਿਖ ਵਿੱਚ ਲਗਭਗ 170 ਲੱਖ ਰੁਪਏ ਜਾਰੀ ਹੋਣ ਦੀ ਉਮੀਦ ਹੈ ।
ਇਸ ਤੋਂ ਪਹਿਲਾ ਮੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋ ਅਨੁਸੂਚਿਤ ਜਾਤੀਆ ਦੇ 14260 ਗਰੀਬ ਕਰਜਾ ਧਾਰਕਾਂ ਦੇ 50,000/- ਰੁਪਏ ਤੱਕ ਦੇ ਕਰਜੇ ਮਾਫ ਕਰਦੇ ਹੋਏ 45.41 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਸੀ। ਚੇਅਰਮੈਨ ਵੱਲੋਂ ਦੱਸਿਆ ਗਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਕਾਰੀਆਂ ਵੱਲੋਂ ਇਸ ਤੋਂ ਇਲਾਵਾ ਹੋਰ ਵੱਖ ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆ ਨੂੰ 703.58 ਲੱਖ ਰੁਪਏ ਦਾ ਹੋਰ ਕਰਜ਼ਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਚਾਲੂ ਸਾਲ ਦੇ ਅੰਤ ਤੱਕ ਵੱਧ ਤੋ ਵੱਧ ਹੋਰ ਲਾਭਪਾਤਰੀਆਂ ਨੂੰ ਕਰਜ਼ਾ ਮੁੱਹਈਆ ਕਰਵਾ ਦਿੱਤਾ ਜਾਵੇਗਾ। ਕਾਰਪੋਰੇਸ਼ਨ ਵੱਲੋ ਕਰਜੇ ਵੰਡਣ ਦੇ ਨਾਲ ਨਾਲ ਹੁਣ ਤੱਕ 811.46 ਲੱਖ ਰੁਪਏ ਕਰਜਿਆ ਦੀ ਵਸੂਲੀ ਵੀ ਕੀਤੀ ਗਈ ਹੈ ।