Ferozepur News

ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਫਿਰੋਜ਼ਪਰ ਛਾਉਣੀ ਵਲੋਂ ਸਲਾਨਾ ਸਮਾਗਮ 3 ਤੋਂ ਸ਼ੁਰੂ

sukhmanisahibਫਿਰੋਜ਼ਪੁਰ 23 ਅਪ੍ਰੈਲ (ਏ.ਸੀ.ਚਾਵਲਾ) ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਫਿਰੋਜ਼ਪਰ ਛਾਉਣੀ ਵਲੋਂ ਸਲਾਨਾ ਸਮਾਗਮ ਖਾਲਸਾ ਗੁਰਦੁਆਰਾ ਸੰਤ ਲਾਲ ਰੋਡ ਫਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਜਾ ਰਿਹਾ ਹੈ। ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ•ਾਂ ਇਸ ਵਾਰ ਵੀ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵਲੋਂ ਸਲਾਨਾ ਸਮਾਗਮ 3 ਮਈ 2015 ਤੋਂ ਕਰਵਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਇਸ ਸਮਾਗਮ ਵਿਚ ਬੱਚਿਆਂ ਦੇ ਧਾਰਮਿਕ ਮੁਕਾਬਲੇ, ਕਵੀ ਦਰਬਾਰ ਅਤੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਇਸ ਸਮਾਗਮ ਵਿਚ ਉੱਚ ਕੋਟੀ ਦੇ ਕਵੀ, ਗੁਰੂ ਘਰ ਦੇ ਕੀਰਤਨੀਏ ਅਤੇ ਪੰਥ ਪ੍ਰਸਿੱਧ ਕਥਾਵਾਚਕ ਪਹੁੰਚ ਰਹੇ ਹਨ। ਸੋਸਾਇਟੀ ਮੈਂਬਰਾਂ ਨੇ ਦੱਸਿਆ ਕਿ 3 ਮਈ 2015 ਨੂੰ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ ਅਤੇ 10 ਮਈ 2015 ਨੂੰ ਕਵੀ ਦਰਬਾਰ ਕਰਵਾਇਆ ਜਾਵੇਗਾ। ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਪਹੁੰਚ ਕੇ ਗੁਰੂ ਜੱਸ ਸਰਵਨ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ।

Related Articles

Back to top button