Ferozepur News

ਸ਼੍ਰੋਅਦ (ਅੰਮ੍ਰਿਤਸਰ) ਵੱਲੋਂ ਭ੍ਰਿਸ਼ਟਾਚਾਰ ਤੇ ਰਿਸ਼ਵਤਖ਼ੋਰੀ ਵਿਰੁੱਧ ਕੀਤੇ ਸੰਘਰਸ਼ ਨੂੰ ਪਿਆ ਬੂਰ

Ferozepur, November 1, 2019: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਦਫ਼ਤਰ ਫ਼ਿਰੋਜ਼ਪੁਰ ਕੈਂਟ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਦੀ ਅਗਵਾਈ ਵਿੱਚ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੋ ਇੱਕ ਜੰਗ ਵਿੱਢੀ ਗਈ ਸੀ, ਉਸ ਨੂੰ ਬੂਰ ਪੈ ਗਿਆ ਹੈ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਵਿਜੀਲੈਂਸ ਵਿਭਾਗ ਫ਼ਿਰੋਜ਼ਪੁਰ ਦੇ ਫ਼ੋਨ ਨੰਬਰ ਜਾਰੀ ਕਰ ਦਿੱਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਤਜਿੰਦਰ ਸਿੰਘ ਦਿਉਲ ਨੇ ਕਿਹਾ ਕਿ ਜਦੋਂ ਤੱਕ ਭ੍ਰਿਸ਼ਟਾਚਾਰ ਬੰਦ ਨਹੀਂ ਹੁੰਦਾ, ਉਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਭ੍ਰਿਸ਼ਟਾਚਾਰ ਦੇ ਵਿਰੁੱਧ ਆਪਣੀ ਜੰਗ ਜਾਰੀ ਰੱਖੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਦੇ ਵਿਰੁੱਧ ਜੋ ਜੰਗ ਉਨ੍ਹਾਂ ਦੀ ਪਾਰਟੀ ਨੇ ਛੇੜੀ ਹੈ, ਉਸ ਦਾ ਹਿੱਸਾ ਬਣੋ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਯੂਥ ਜਤਿੰਦਰ ਸਿੰਘ ਥਿੰਦ, ਜਗਜੀਤ ਸਿੰਘ, ਸੁਖਚੈਨ ਸਿੰਘ, ਗੁਰਭਿੰਦਰ ਸਿੰਘ, ਸਰਬਜੀਤ ਸਿੰਘ, ਨਿਰਮਲਪ੍ਰੀਤ ਸਿੰਘ, ਤਰਸੇਮ ਸਿੰਘ ਅਤੇ ਹੋਰ ਵੀ ਕਈ ਆਗੂ ਹਾਜ਼ਰ ਸਨ।

Related Articles

Back to top button