Ferozepur News

ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਹੂਝਾਂ ਫੇਰ ਜਿੱਤ – ਰੋਹਿਤ ਵੋਹਰਾ

ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਰੋਹਿਤ ਵੋਹਰਾ ਨੂੰ ਮਿਲਿਆ ਭਾਰੀ ਸਮਰਥਨ

ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਹੂਝਾਂ ਫੇਰ ਜਿੱਤ – ਰੋਹਿਤ ਵੋਹਰਾ

 

ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਹੂਝਾਂ ਫੇਰ ਜਿੱਤ – ਰੋਹਿਤ ਵੋਹਰਾ
– ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਰੋਹਿਤ ਵੋਹਰਾ ਨੂੰ ਮਿਲਿਆ ਭਾਰੀ ਸਮਰਥਨ
ਫਿਰੋਜ਼ਪੁਰ, 16 ਫਰਵਰੀ। ਹਲਕਾ ਫਿਰੋਜ਼ਪੁਰ ਸ਼ਹਿਰੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੇ ਭਾਰੀ ਸਮਰਥਨ ਸਦਕਾ ਪਾਰਟੀ ਦੇ ਉਮੀਦਵਾਰ ਰੋਹਿਤ ਵੋਹਰਾ ਦੇ ਹੂਝਾਂ ਫੇਰ ਜਿੱਤ ਵੱਲ ਕਦਮ ਵੱਧ ਰਹੇ ਹਨ। ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਦੀ ਚੋਣ ਮੁਹਿੰਮ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ ਜਦੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਪਿੰਡ ਬੱਗੇ ਕੇ ਪਿੱਪਲ ਤੋਂ ਕਰੀਬ 22 ਪਰਿਵਾਰਾਂ ਨੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪਿੰਡ ਸੁਲਤਾਨ ਵਾਲਾ ਤੋਂ 23 ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ਼ ਹੋਏ । ਇਸ ਤਰ੍ਹਾਂ  ਪਿੰਡ ਬੱਗੇ ਕੇ ਖੁਰਦ ਦੇ 18 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ । ਪਿੰਡ ਬਾਘੇ ਵਾਲਾ ਤੋਂ ਵੀ ਦੂਜੀ ਪਾਰਟੀਆਂ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ 12 ਪਰਿਵਾਰਾਂ ਨੇ  ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਪਿੰਡ ਖੇਮਕਰਨ ਤੋਂ ਵੀ ਜਸਵਿੰਦਰ ਸਿੰਘ ਭੋਲਾ ਆਪਣੇ ਸਾਥੀਆ ਸਮੇਤ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ । ਇਸ ਮੌਕੇ ਪਾਰਟੀਆਂ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਪਾਰਟੀ ਦੇ ਪਰਨੇ ਪਾ ਕੇ ਸਵਾਗਤ ਕਰਦਿਆ ਰੋਹਿਤ ਵੋਹਰਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਝੁੱਲ ਰਹੀ ਹਨੇਰੀ ਅੱਗੇ ਦੂਜੀਆਂ ਪਾਰਟੀਆਂ ਦਾ ਇਸ ਵਾਰ ਪੂਰੀ ਤਰ੍ਹਾਂ ਸਫਾਇਆ ਹੋਣ ਜਾ ਰਿਹਾ ਹੈ। ਇਸ ਮੌਕੇ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button