Ferozepur News

ਸਕੂਲੀ ਵਿਦਿਆਰਥੀ ਨੂੰ ਕਿੱਤਾਮੁਖੀ ਸੇਧ ਦੇਣ ਲਈ ਸਿੱਖਿਆ ਵਿਭਾਗ ਵੱਲੋਂ ਸਰਗਰਮੀਆਂ ਤੇਜ਼

815 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ

ਸਕੂਲੀ ਵਿਦਿਆਰਥੀ ਨੂੰ ਕਿੱਤਾਮੁਖੀ ਸੇਧ ਦੇਣ ਲਈ ਸਿੱਖਿਆ ਵਿਭਾਗ ਵੱਲੋਂ ਸਰਗਰਮੀਆਂ ਤੇਜ਼
815 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ
ਸਕੂਲੀ ਵਿਦਿਆਰਥੀ ਨੂੰ ਕਿੱਤਾਮੁਖੀ ਸੇਧ ਦੇਣ ਲਈ ਸਿੱਖਿਆ ਵਿਭਾਗ ਵੱਲੋਂ ਸਰਗਰਮੀਆਂ ਤੇਜ਼
ਫ਼ਿਰੋਜ਼ਪੁਰ 23 ਅਕਤੂਬਰ, 2020 ( ) ਸਿੱਖਿਆ ਮੰਤਰ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਨਿਰਦੇਸ਼ਕ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਰਕਾਰੀ ਸਕੂਲਾਂ ਦੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੈਰੀਅਰ ਕੋਰਸਾਂ ਦੀ ਸਹੀ ਚੋਣ ਲਈ ਗਾਈਡੈਂਸ ਅਤੇ ਕਾਊਂਸਲਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਜਿਸ ਸਬੰਧੀ ਵਿਭਾਗ ਦੇ ਅਧਿਆਪਕਾਂ ਨੂੰ 27 ਤੇ 28 ਅਕਤੂਬਰ ਨੂੰ ਜਿਲ੍ਹਾਵਾਰ ਸਿਖਲਾਈ ਦਿੱਤੀ ਜਾਵੇਗੀ ਜੋ ਅੱਗੇ ਵਿਦਿਆਰਥੀਆਂ ਨੂੰ ਕਿੱਤਾਮੁੱਖੀ ਕੋਰਸਾਂ ਲਈ ਸੇਧ ਦੇਣ ਦੇ ਸਮਰੱਥ ਬਣਨਗੇ।
ਜਿਸ ਅਧੀਨ ਡਾਇਰੈਕਟਰ ਐੱਸ.ਸੀ.ਈ.ਆਰ.ਟੀ ਵੱਲੋਂ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਕੈਰੀਅਰ ਕੋਰਸ ਦੇ ਸਬੰਧ ਵਿੱਚ ਆਨਲਾਈਨ ਰਿਫ੍ਰੈਸ਼ਰ ਕੋਰਸ ਦਾ ਸ਼ਡਿਊਲ ਭੇਜਣ, ਨੋਡਲ ਅਫ਼ਸਰ ਅਤੇ ਕੈਰੀਅਰ ਕੌਂਸਲਰ ਲਗਾਉਣ ਸਬੰਧੀ ਸਮੂਹ ਜ਼ਿਲ੍ਹਾ ਅਫ਼ਸਰਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਕੁਲਵਿੰਦਰ ਕੋਰ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 9ਵੀਂ ਤੋਂ 12 ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਨਵੇਂ ਕੈਰੀਅਰ ਕੋਰਸਾਂ ਸਬੰਧੀ ਜਾਣਕਾਰੀ ਦੇਣ ਲਈ ਅਤੇ ਉਹਨਾਂ ਦੀ ਮਨੋਵਿਗਿਆਨਕ ਸਥਿਤੀ ਨੂੰ ਧਿਆਨ ‘ਚ ਰੱਖ ਕੇ, ਸਮੱਸਿਆਵਾਂ ਸੁਲਝਾਉਣ ਦੀ ਸਮਰੱਥਾ ਰੱਖਣ ਵਾਲੇ ਅਧਿਆਪਕਾਂ ਜਾਂ ਕੰਪਿਊਟਰ ਫੈਕਲਟੀ ਨੂੰ ਕੈਰੀਅਰ ਕੌਂਸਲਰ ਲਗਾਇਆ ਜਾਣਾ ਹੈ।

ਡੀ.ਈ.ਓ. ਨੇ ਦੱਸਿਆ ਕਿ ਇਸ ਸਬੰਧੀ ਸਮੁੱਚੀਆਂ ਗਤੀਵਿਧੀਆਂ ਦੀ ਦੇਖ-ਰੇਖ ਕਰਨ ਅਤੇ ਇਸ ਦੀ ਰਿਪੋਰਟ ਮੁੱਖ ਦਫ਼ਤਰ ਨੂੰ ਭੇਜਣ ਲਈ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਨੋਡਲ ਅਫ਼ਸਰ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਸੀਨੀਅਰ ਸੈਕੰਡਰੀ ਸਕੂਲਾਂ ਦੇ ਜਿਹੜੇ ਅਧਿਆਪਕ ਸਾਲ 2019-2020 ਦੌਰਾਨ ਇਸ ਪ੍ਰੋਗਰਾਮ ਸਬੰਧੀ ਸਿਖਲਾਈ ਲੈ ਚੁੱਕੇ ਹਨ, ਦਾ ਆਨਲਾਈਨ ਰਿਫ੍ਰੈਸ਼ਰ ਕੋਰਸ ਕਰਵਾਇਆ ਜਾ ਰਿਹਾ ਹੈ। ਵਿਭਾਗੀ ਵੱਲੋਂ ਜਾਰੀ ਰੂਪ-ਰੇਖਾ ਅਨੁਸਾਰ ਇਹਨਾਂ ਅਧਿਆਪਕਾਂ ਦੀ ਆਨਲਾਈਨ ਟ੍ਰੇਨਿੰਗ 27 ਅਤੇ 28 ਅਕਤੂਬਰ ਨੂੰ ਵੱਖ-ਵੱਖ ਜ਼ਿਲ੍ਹਿਆਂ ਅਨੁਸਾਰ ਦੋ ਗੇੜਾਂ ਵਿੱਚ ਹੋਵੇਗੀ। ਪਹਿਲੇ ਦਿਨ ਅੰਮ੍ਰਿਤਸਰ, ਬਠਿੰਡਾ, ਬਰਨਾਲਾ ,ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ,ਗੁਰਦਾਸਪੁਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ 415 ਅਧਿਆਪਕਾਂ ਦੀ ਟ੍ਰੇਨਿੰਗ ਹੋਵੇਗੀ। ਦੂਜੇ ਦਿਨ ਕਪੂਰਥਲਾ, ਮੋਗਾ, ਲੁਧਿਆਣਾ, ਮੋਹਾਲੀ, ਨਵਾਂਸ਼ਹਿਰ, ਪਟਿਆਲਾ, ਪਠਾਨਕੋਟ, ਰੂਪਨਗਰ ਅਤੇ ਸੰਗਰੂਰ ਜ਼ਿਲ੍ਹਿਆਂ ਦੇ 410 ਅਧਿਆਪਕਾਂ ਦੀ ਟ੍ਰੇਨਿੰਗ ਹੋਵੇਗੀ। ਸਵੇਰੇ 11 ਵਜੇ ਤੋਂ 1 ਵਜੇ ਬਾਅਦ ਦੁਪਹਿਰ ਤੱਕ ਲਗਾਈ ਜਾਣ ਵਾਲੀ ਟ੍ਰੇਨਿੰਗ ਲਈ ਮੁੱਖ ਦਫ਼ਤਰ ਵੱਲੋਂ ਜ਼ਿਲ੍ਹਾ ਨੋਡਲ ਅਫ਼ਸਰਾਂ ਨੂੰ ਜ਼ੂਮ ਐਪ ਦਾ ਲਿੰਕ ਭੇਜਿਆ ਜਾਵੇਗਾ, ਜਿਸਨੂੰ ਉਹ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਭੇਜਣਾ ਯਕੀਨੀ ਬਣਾਉਣਗੇ। ਟ੍ਰੇਨਿੰਗ ਤੋਂ ਬਾਅਦ ਅਧਿਆਪਕਾਂ ਦੀ ਹਾਜ਼ਰੀ ਰਿਪੋਰਟ ਜ਼ਿਲ੍ਹਾ ਨੋਡਲ ਅਫ਼ਸਰਾਂ ਵੱਲੋਂ ਦਿੱਤੀ ਗਈ ਈ ਮੇਲ ਆਈ ਡੀ ‘ਤੇ ਮੁੱਖ ਦਫ਼ਤਰ ਨੂੰ ਭੇਜੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button