Ferozepur News

ਸਕੂਲ ਆਫ ਐਮੀਨੈਂਸ ਫਿਰੋਜ਼ਪੁਰ ਵਿਖੇ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਤਹਿਤ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ

ਅਜਿਹੇ ਪ੍ਰੋਜੈਕਟ ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਅਤੇ ਲਾਹੇਵੰਦ ਹਨ - ਪ੍ਰਿੰਸੀਪਲ ਸ਼੍ਰੀ ਰਾਜੇਸ਼ ਮਹਿਤਾ

ਸਕੂਲ ਆਫ ਐਮੀਨੈਂਸ ਫਿਰੋਜ਼ਪੁਰ ਵਿਖੇ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਤਹਿਤ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ

ਸਕੂਲ ਆਫ ਐਮੀਨੈਂਸ ਫਿਰੋਜ਼ਪੁਰ ਵਿਖੇ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਤਹਿਤ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ

ਅਜਿਹੇ ਪ੍ਰੋਜੈਕਟ ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਅਤੇ ਲਾਹੇਵੰਦ ਹਨ – ਪ੍ਰਿੰਸੀਪਲ ਸ਼੍ਰੀ ਰਾਜੇਸ਼ ਮਹਿਤਾ

ਫਿਰੋਜ਼ਪੁਰ 8 ਅਕਤੂਬਰ, 2024:  ਪੀ.ਐਮ.ਆਈ.ਡੀ.ਸੀ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਨਗਰ ਕੌਂਸਲ ਫਿਰੋਜ਼ਪੁਰ ਦੀ ਸੈਨੀਟੇਸ਼ਨ ਟੀਮ ਵੱਲੋਂ ਸਕੂਲ ਆਫ ਐਮੀਨੈਂਸ ਫਿਰੋਜ਼ਪੁਰ ਵਿਖੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿੱਚ ਸੀ.ਐਫ. ਗੁਰਦੇਵ ਸਿੰਘ ਖਾਲਸਾ ਨੇ ਵਿਦਿਆਰਥੀਆਂ ਨੂੰ ਪੰਜਾਰ ਦੇ ਸਿਧਾਂਤ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਸੁੱਕੇ ਅਤੇ ਗਿੱਲੇ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੇਸ਼ ਮਹਿਤਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਅਜਿਹੇ ਪ੍ਰੋਜੈਕਟ ਦੀ ਬਹੁਤ ਲੋੜ ਹੈ।

ਉਨ੍ਹਾਂ ਨੇ ਸਵੱਛਤਾ ਮਿਸ਼ਨ ਮੁਹਿੰਮ ਦੀ ਮਹੱਤਤਾ ਅਤੇ ਰਾਸ਼ਟਰ ਨਿਰਮਾਣ ਵਿੱਚ ਇਸ ਦੇ ਯੋਗਦਾਨ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੂੜਾ ਪ੍ਰਬੰਧਨ ਬਹੁਤ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਆਪਣੇ ਆਸ-ਪਾਸ ਸੁੱਕੇ ਅਤੇ ਗਿੱਲੇ ਕੂੜੇ ਦੇ ਨਿਪਟਾਰੇ ਬਾਰੇ ਜਾਣਕਾਰੀ ਪ੍ਰਦਾਨ ਕਰਨੀ ਚਾਹੀਦੀ ਹੈ।

ਨੋਡਲ ਅਫ਼ਸਰ ਸ੍ਰੀਮਤੀ ਵਰਿੰਦਰ ਕੌਰ ਨੇ ਦੱਸਿਆ ਕਿ ‘ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ’ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਉਨ੍ਹਾਂ ਰਾਹੀਂ ਸਮਾਜ ਨੂੰ ਜਾਗਰੂਕ ਕੀਤਾ ਜਾ ਸਕੇ ਅਤੇ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ, ਘਟਾਉਣ, ਮੁੜ ਵਰਤੋਂ, ਰੀਸਾਈਕਲ ਕੀਤਾ ਜਾ ਸਕੇ। ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ, ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਪ੍ਰਿਅੰਕਾ, ਸ੍ਰੀਮਤੀ ਗੁਰਜੀਤ ਕੌਰ, ਸ੍ਰੀਮਤੀ ਅਮਨਪ੍ਰੀਤ ਤਲਵਾੜ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Check Also
Close
Back to top button