ਸਕੂਲ ਮੁੱਖੀਆਂ ਨੂੰ ਦਿੱਤੇ ਗਏ ਨੋਟਿਸ ਦਾਖ਼ਲ ਦਫਤਰ ਕੀਤੇ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਦਾਖਲਾ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆ ਦੇ ਕਰਵਾਏ ਜਾ ਰਹੇ ਦਾਖ਼ਲੇ: ਡੀ.ਈ.ਓ.
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਦਾਖਲਾ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆ ਦੇ ਕਰਵਾਏ ਜਾ ਰਹੇ ਦਾਖ਼ਲੇ: ਡੀ.ਈ.ਓ.
ਫਿਰੋਜ਼ਪੁਰ, 19 ਜੁਲਾਈ 2024:
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਜ਼ਿਲ੍ਹਾ ਫਿ਼ਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਦਾਖਲੇ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚੋਂ ਵਿਦਿਆਰਥੀਆਂ ਦੇ ਨਾਂ ਕੱਟੇ ਗਏ ਜਾਂ ਡਰਾਪ ਆਊਟ ਵਿਦਿਆਰਥੀਆਂ ਦੀ ਸ਼ਨਾਖਤ ਕਰਕੇ ਉਨਾਂ ਨੂੰ ਦੁਬਾਰਾ ਸਕੂਲਾਂ ਵਿੱਚ ਦਾਖਲ ਕਰਵਾਕੇ ਉਹਨਾਂ ਦਾ ਭਵਿੱਖ ਉੱਜਲ ਬਨਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਕੁਮਾਰ ਗੌਤਮ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਜਿੰਨ੍ਹਾਂ ਵਿਦਿਆਰਥੀਆਂ ਦੇ ਨਾਂ ਕੱਟੇ ਗਏ ਹਨ, ਉਨ੍ਹਾਂ ਦੀ ਸ਼ਨਾਖਤ ਅਤੇ ਦੁਬਾਰਾ ਦਾਖਲ ਕਰਵਾਉਣ ਹਿੱਤ 37 ਸਕੂਲ ਮੁੱਖੀਆਂ ਨੂੰ ਬੁਲਾ ਕੇ ਰਿਪੋਰਟ ਮੰਗੀ ਗਈ ਸੀ। ਜਿਸ ਵਿੱਚੋਂ ਸਕੂਲ ਮੁੱਖੀਆਂ ਵੱਲੋਂ ਸਕੂਲ ਵਿੱਚੋਂ ਇੱਕ-ਇਕ ਵਿਦਿਆਰਥੀਆਂ ਦੀ ਸਮੀਖਿਆ ਸਹਿਤ ਰਿਪੋਰਟ ਪੇਸ਼ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ ਗਿਆ।
ਉਨ੍ਹਾਂ ਕਿਹਾ ਕਿ ਸਕੂਲ ਮੁੱਖੀਆਂ ਵੱਲੋਂ ਆਪਣੇ-ਆਪਣੇ ਸਕੂਲ ਦੀ ਪੇਸ਼ ਕੀਤੀ ਗਈ ਰਿਪੋਰਟ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਅਤੇ ਸਕੂਲ ਮੁੱਖੀਆਂ ਵੱਲੋਂ ਤਸੱਲੀਬਖਸ਼ ਜਵਾਬ ਪ੍ਰਾਪਤ ਹੋਣ ਤੇ ਅਤੇ ਉਨਾਂ ਦੇ ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮ-ਕਾਜ ਨੂੰ ਦੇਖਦੇ ਹੋਏ ਜਾਰੀ ਕੀਤੇ ਗਏ ਨੋਟਿਸ ਦਾਖਲ ਦਫ਼ਤਰ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸਕੂਲ ਮੁੱਖੀਆਂ ਨੂੰ ਦਾਖਲਾ ਮੁਹਿੰਮ ਨੂੰ ਹੋਰ ਕਾਮਯਾਬ ਕਰਨ ਲਈ ਪ੍ਰੇਰਿਤ ਕੀਤਾ।