ਸਕੂਲ ਸਿੱਖਿਆ ਵਿਭਾਗ ਫਿਰੋਜਪੁਰ ਵਲੋਂ ਮਿਸ਼ਨ ਫਤਿਹ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਬਚਾਅ ਬਾਰੇ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ 19 ਅਕਤੂਬਰ 2020
ਪੰਜਾਬ ਸਰਕਾਰ ਵਲੋਂ ਕੋਵਿਡ-19 ਵਿਰੁੱਧ ਚਲਾਏ ਗਏ ਮਿਸ਼ਨ ਫਤਿਹ ਤਹਿਤ ਸਕੂਲ ਸਿੱਖਿਆ ਵਿਭਾਗ ਫਿਰੋਜਪੁਰ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਫਿਰੋਜ਼ਪੁਰ ਸ਼੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਮਿਡਲ, ਹਾਈ, ਸੀਨੀ.ਸਕੈ. ਮਾਨਤਾ ਪ੍ਰਾਪਤ ਸਕੂਲਾਂ ਦੇ ਸਾਂਝੇ ਉਪਰਾਲੇ ਸਦਕਾ ਵਿਸ਼ੇਸ਼ ਟੀਮਾਂ ਦੇ ਮਾਧਿਅਮ ਰਾਹੀ ਘਰ-ਘਰ ਤੱਕ ਪਹੁੰਚ ਕਰਦੇ ਹੋਏ ਲੋਕਾਂ ਨੂੰ ਕਰੋਨਾ ਮਹਾਂਮਾਰੀ ਬਾਰੇ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਮੁਹਿੰਮ ਦੌਰਾਨ ਉਨ੍ਹਾਂ ਲੋਕਾਂ ਨੂੰ ਹੱਥ ਸਾਬਣ ਨਾਲ ਧੋਣ, ਮਾਸਕ ਪਾ ਕੇ ਹੀ ਘਰ ਤੋਂ ਬਾਹਰ ਜਾਣ, ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ, ਵਿਆਹ/ਭੀੜ ਵਾਲੇ ਇਲਾਕੇ ਵਿੱਚ ਜਾਣ ਤੋਂ ਗੁਰੇਜ ਕਰਨ ਆਦਿ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਜੇਕਰ ਅਸੀਂ ਕਰੋਨਾ ਤੋਂ ਨਿਜ਼ਾਤ ਪਾਉਣੀ ਚਾਹੁੰਦੇ ਹਾਂ ਤਾਂ ਸਾਨੂੰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।