ਸਥਾਈ ਲੋਕ ਅਦਾਲਤ, ਫਿਰੋਜਪੁਰ ਦੇ ਰਿਕਾਰਡ ਰੂਮ ਦਾ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ ਵੱਲੋਂ ਕੀਤਾ ਗਿਆ ਉਦਘਾਟਨ
ਸਥਾਈ ਲੋਕ ਅਦਾਲਤ, ਫਿਰੋਜਪੁਰ ਦੇ ਰਿਕਾਰਡ ਰੂਮ ਦਾ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ ਵੱਲੋਂ ਕੀਤਾ ਗਿਆ ਉਦਘਾਟਨ
ਫਿਰੋਜਪੁਰ ( ) ਮਿਤੀ 07.10.2023, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ ਜੀ ਦੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਫਿਰੋਜਪੁਰ ਦੇ ਕੇਸਾਂ ਸਬੰਧੀ ਰਿਕਾਰਡ ਦੀ ਸਾਂਭ—ਸੰਭਾਲ ਲਈ ਜੁਡੀਸ਼ੀਅਲ ਕੋਰਟ ਕੰਪਲੈਕਸ, ਫਿਰੋਜ਼ਪੁਰ ਵਿੱਚ ਰਿਕਾਰਡ ਰੂਮ ਬਣਵਾਇਆ ਗਿਆ। ਇਸ ਰਿਕਾਰਡ ਰੂਮ ਦਾ ਉਦਘਾਟਨ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਿਤੀ 06.10.2023 ਨੂੰ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਜਤਿੰਦਰਪਾਲ ਸਿੰਘ ਵਾਹਨੀਵਾਲ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਫਿਰੋਜਪੁਰ, ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਸ੍ਰੀਮਤੀ ਰੇਨੂੰ ਸ਼ਰਮਾ, ਮੈਬਰ ਅਤੇ ਸ੍ਰੀ ਰਾਜ਼ੇਸ਼ਵਰ ਸਿੰਘ ਸ਼ੇਰਗਿੱਲ, ਮੈਂਬਰ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਫਿਰੋਜਪੁਰ ਵੀ ਮੌਜੂਦ ਸਨ।