ਸਪੈਸ਼ਲਾਈਜਡ ਅਡਾਪਸ਼ਨ ਏਜੰਸੀ ਖੋਲਣ ਜਾਂ ਜਗ੍ਹਾਂ ਦਾਨ ਦੇਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਕਰੋ ਸੰਪਰਕ
ਸਪੈਸ਼ਲਾਈਜਡ ਅਡਾਪਸ਼ਨ ਏਜੰਸੀ ਖੋਲਣ ਜਾਂ ਜਗ੍ਹਾਂ ਦਾਨ ਦੇਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਕਰੋ ਸੰਪਰਕ
ਫਿਰੋਜ਼ਪੁਰ 20 ਮਾਰਚ 2024 ( ) ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ਦੇ ਅਨਾਥ, ਬੇਸਾਹਾਰਾ ਬੱਚਿਆਂ ਦੀ ਦੇਖਭਾਲ ਅਤੇ ਉਨ੍ਹਾਂ ਨੂੰ ਲੋੜਵੰਦ ਪਰਿਵਾਰਾਂ ਨੂੰ ਗੋਦ ਦੇਣ ਲਈ ਹਰ ਜ਼ਿਲ੍ਹੇ ਵਿੱਚ ਸਪੈਸ਼ਲਾਈਜ਼ਡ ਅਡਾਪਸਨ ਏਜੰਸੀ ਖੇਲੀ ਜਾ ਰਹੀ ਹੈ।
ਇਸ ਏਜੰਸੀ ਵਿੱਚ ਗੋਦ ਦੇਣ ਵਾਲੇ 06 ਸਾਲ ਤੋਂ ਘੱਟ ਉਮਰ ਦੇ ਆਨਾਥ ਅਤੇ ਲਾਵਾਰਿਸ ਬੱਚਿਆਂ ਨੂੰ ਰੱਖਿਆ ਜਾਂਦਾ ਹੈ। ਜਿਸ ਤਹਿਤ ਜ਼ਿਲ੍ਹਾ ਫਿਰੋਜਪੁਰ ਅੰਦਰ ਕੋਈ ਵੀ ਗੈਰ ਸਰਕਾਰੀ ਸੰਸਥਾ ਦਾ ਮੈਂਬਰ ਜਾਂ ਕੋਈ ਵੀ ਵਿਅਕਤੀ ਜੋ ਸਪੈਸ਼ਲਾਈਜਡ ਅਡਾਪਸ਼ਨ ਏਜੰਸੀ ਖੋਲਣਾ ਚਾਹੁੰਦਾ ਹੈ, ਜਾਂ ਇਸ ਸਬੰਧੀ ਕੋਈ ਵਿਅਕਤੀ ਜਗ੍ਹਾ ਦਾਨ ਵਿੱਚ ਦੇਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਨਾਲ ਉਨ੍ਹਾਂ ਦੇ ਮੋਬਾਈਲ ਨੰ: 95929-12141 ਜਾਂ 98765-03979 ਤੇ ਸੰਪਰਕ ਕਰ ਸਕਦਾ ਹੈ।