Ferozepur News

ਸਬੁੱਕ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਰੁਬਰੂ ਹੋਏ ਡਿਪਟੀ ਕਮਿਸ਼ਨਰ, ਜ਼ਿਲੇ ਵਿਚ ਕੋਵਿਡ ਦੀ ਤਾਜਾ ਸਥਿਤੀ ਅਤੇ ਇਸ ਬਿਮਾਰੀ ਦੀ ਰੋਕਥਾਮ ਲਈ ਸਰਕਾਰ ਦੇ ਉਪਰਾਲਿਆਂ ਬਾਰੇ ਦਿੱਤੀ ਜਾਣਕਾਰੀ

ਜ਼ਿਲ੍ਹੇ ਵਿੱਚ ਹੁਣ ਤੱਕ 13323 ਵਿਅਕਤੀਆਂ ਦੇ ਲਏ ਗਏ ਟੈਸਟ ਵਿਚੋਂ 11968 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ, ਕੁੱਲ ਐਕਟਿਵ ਕੇਸ 89

ਸਬੁੱਕ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਰੁਬਰੂ ਹੋਏ ਡਿਪਟੀ ਕਮਿਸ਼ਨਰ, ਜ਼ਿਲੇ ਵਿਚ ਕੋਵਿਡ ਦੀ ਤਾਜਾ ਸਥਿਤੀ ਅਤੇ ਇਸ ਬਿਮਾਰੀ ਦੀ ਰੋਕਥਾਮ ਲਈ ਸਰਕਾਰ ਦੇ ਉਪਰਾਲਿਆਂ ਬਾਰੇ ਦਿੱਤੀ ਜਾਣਕਾਰੀ

ਫਿਰੋਜ਼ਪੁਰ 15 ਜੁਲਾਈ

             ਕੋਵਿਡ-19 ਦੀ ਤਾਜਾ ਸਥਿਤੀ ਅਤੇ ਇਸ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣ ਬਾਰੇ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਫੇਸਬੁੱਕ ਲਾਈਵ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁੱਣ ਤੱਕ ਜ਼ਿਲ੍ਹੇ ਵਿੱਚ 13323 ਵਿਅਕਤੀਆਂ ਦੀ ਕੋਵਿਡ19 ਲਈ ਟੈਸਟਿੰਗ ਕੀਤੀ ਗਈ ਹੈ, ਜਿਸ ਵਿਚੋਂ 11968 ਵਿਅਕਤੀਆਂ ਦੇ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ 89 ਐਕਟਿਵ ਕੇਸ ਹਨ ਅਤੇ 96 ਵਿਅਕਤੀ ਹੁਣ ਤੱਕ ਠੀਕ ਹੋ ਕੇ ਘਰ ਪਰਤ ਚੁੱਕੇ ਹਨ।

          ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੇਸਾਂ ਨੂੰ ਦੇਖਦੇ ਹੋਏ 1 ਮਾਈਕਰੋ ਕੰਟੇਨਮੈਂਟ ਅਤੇ 1 ਕੰਟੇਨਮੈਂਟ ਜੋਨ ਬਣਾਏ ਗਏ ਹਨ, ਇੱਕ ਮਾਈਕਰੋ ਕੰਟੇਨਮੈਂਟ ਜੋਨ ਫਿਰੋਜ਼ਪੁਰ ਛਾਉਣੀ ਵਿਖੇ ਲਾਲ ਕੁਰਤੀ ਬਾਜਾਰ ਵਿਖੇ ਬਣਾਇਆ ਗਿਆ ਹੈ ਅਤੇ ਇੱਕ ਕੰਟੇਨਮੈਂਟ ਜੋਨ ਤਲਵੰਡੀ ਭਾਈ ਵਿਖੇ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਜ਼ਿਲ੍ਹੇ ਵਿਚ ਕੋਵਿਡ ਕੇਅਰ ਸੈਂਟਰ ਵੀ ਤਿਆਰ ਹੈ, ਆਈਸੋਲੇਸ਼ਨ ਵਾਰਡ ਵਿਚ ਵੀ ਪੂਰੇ ਪ੍ਰਬੰਧ ਹਨ।  ਉਨ੍ਹਾਂ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ ਬਲਕਿ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਵਰਤੋਂ ਕਰੋ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਬਿਮਾਰੀ ਦੀ ਰੋਕਥਾਮ ਲਈ ਮਾਸਕ ਪਹਿਨਣ, ਸੋਸ਼ਲ ਡਿਸਟੈਂਸਿੰਗ ਨੂੰ ਬਣਾਏ ਰੱਖਣ ਅਤੇ ਵਾਰ ਵਾਰ ਸਾਬਨ ਨਾਲ ਹੱਥ ਧੋਣ ਆਦਿ ਸਾਵਧਾਨੀਆਂ ਦੀ ਪਾਲਨਾ ਜ਼ਰੂਰ ਕਰਨ। ਇਸ ਤੋਂ ਇਲਾਵਾ ਬਿਨ੍ਹਾਂ ਲੋੜ ਤੋਂ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ ਹਰ ਵੇਲੇ ਤਿਆਰ ਹੈ ਤੇ ਕਿਸੇ ਤਰ੍ਹਾ ਦੀ ਕੋਈ ਘਬਰਾਉਣ ਦੀ ਲੋੜ ਨਹੀਂ ਹੈ।

Related Articles

Leave a Reply

Your email address will not be published. Required fields are marked *

Back to top button