Ferozepur News

ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮਿਸ਼ਨ ਫ਼ਤਿਹ ਦੇ ਬੈਜ਼ਿਜ਼ ਲਗਾ ਕੇ ਕੋਰੋਨਾ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਪੰਫਲੈਟ ਵੰਡ ਕੇ ਕੋਰੋਨਾਂ ਸਬੰਧੀ ਵਰਤਣ ਵਾਲੀਆਂ ਸਾਵਧਾਨੀਆਂ ਪ੍ਰਤੀ ਕੀਤਾ ਜਾਗਰੂਕ

ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮਿਸ਼ਨ ਫ਼ਤਿਹ ਦੇ ਬੈਜ਼ਿਜ਼ ਲਗਾ ਕੇ ਕੋਰੋਨਾ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਫਿਰੋਜ਼ਪੁਰ 19 ਜੂਨ  ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ  ਅਤੇ ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਸਬੰਧੀ ਜਾਣੂ ਕਰਵਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਜ਼ਿਲੇ ਵਿਚ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ।

ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬੈਂਚ ਲਗਾ ਕੇ ਡੋਰ ਟੂ ਡੋਰ ਜਾਗਰੂਤਾ ਮੁਹਿੰਮ ਰਾਹੀਂ ਘਰਾਂ ਵਿਚ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਉਣ, ਸਿਰਫ ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਫਲੈਟ ਵੀ ਵੰਡੇ ਗਏ।

ਉਨਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਬਿਮਾਰੀ ਪ੍ਰਤੀ ਅਸੀਂ ਸਾਵਧਾਨੀਆਂ ਵਰਤ ਕੇ ਹਦਾਇਤਾਂ ਦੀ ਪਾਲਣਾ ਕਰਕੇ ਇਸ ਤੋਂ ਬਚ ਸਕਦੇ ਹਾਂ। ਉਨਢਾਂ ਲੋਕਾਂ ਨੂੰ ਘਰ ਘਰ ਜਾ ਕੇ ਇਹ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਸਾਵਧਾਨੀਆਂ ਵਰਤਣ ਅਤੇ ਕਰੋਨਾ ਦੀ ਰੋਕਥਾਮ ਲਈ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ।

Related Articles

Leave a Reply

Your email address will not be published. Required fields are marked *

Back to top button