ਸਮੂਹ ਸੈਨੀਟੇਸ਼ਨ ਵਰਕਰਾਂ ਲਈ ਇਕ ਦਿਨਾ ਸਿਖਲਾਈ ਕੈਂਪ ਲਗਾਇਆ ਗਿਆ
ਸਮੂਹ ਸੈਨੀਟੇਸ਼ਨ ਵਰਕਰਾਂ ਲਈ ਇਕ ਦਿਨਾ ਸਿਖਲਾਈ ਕੈਂਪ ਲਗਾਇਆ ਗਿਆ
ਫਿਰੋਜ਼ਪੁਰ, 24.11.2023: ਕੈਪਾਸਿਟੀ ਬਿਲਡਿੰਗ ਪ੍ਰੋਗਰਾਮ ਤਹਿਤ ਨਗਰ ਕੌਂਸਲ ਦੇ ਸਮੂਹ ਸੈਨੀਟੇਸ਼ਨ ਵਰਕਰਾਂ ਨੂੰ ਦਿੱਤੀ ਸਿਖਲਾਈ
ਅੱਜ ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਪੀ ਐਮ ਆਈ ਡੀ ਸੀ ਚੰਡੀਗੜ੍ਹ ਵੱਲੋਂ ਬਣਾਈ ਗਏ ਸ਼ਡਿਊਲ ਅਨੁਸਾਰ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਤਹਿਤ ਲਗਭਗ 60 ਸੈਨੀਟੇਸ਼ਨ ਵਰਕਰਾਂ ਨੂੰ ਸੋਲਿਡ ਵੇਸਟ ਅਤੇ ਸਵੱਛ ਭਾਰਤ ਮਿਸ਼ਨ ਦੇ ਵੱਖ ਵੱਖ ਪਹਿਲੂਆਂ ਤੇ ਟ੍ਰੇਨਿੰਗ ਦਿੱਤੀ ਗਈ ਇਸ ਮੌਕੇ ਤੇ ਕਾਰਜ ਸਾਧਕ ਅਫਸਰ ਸ਼੍ਰੀਮਤੀ ਪੂਨਮ ਭਟਨਾਗਰ ਦੀ ਅਗਵਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਨਗਰ ਕੌਂਸਲ ਤਲਵੰਡੀ ਭਾਈ ਦੇ ਸਮੂਹ ਸਫਾਈ ਕਰਮਚਾਰੀ, ਵੇਸਟ ਕਲੈਕਟਰ, ਇਨਫੋਰਮਲ ਵੇਸਟ ਪਿਕਰ ਅਤੇ ਸੀਵਰਮੈਨ ਆਦਿ ਕਰਮਚਾਰੀਆਂ ਨੂੰ ਸਵੱਛਤਾ ਅਤੇ ਸੋਲਿਡ ਵੇਸਟ ਦੇ ਵੱਖ-ਵੱਖ ਪਹਿਲੂਆਂ ਜਿਵੇਂ ਕਿ ਡੋਰ ਟੂ ਡੋਰ ਕਲੈਕਸ਼ਨ ਸੈਗਰੀਗੇਸ਼ਨ ਕੱਚਰੇ ਦੀ ਪ੍ਰੋਸੈਸਿੰਗ ਕੱਚਰੇ ਤੋਂ ਖਾਦ ਬਣਾਉਣਾ ਸੁੱਕੇ ਕੱਚਰੇ ਨੂੰ ਰੀਸਾਈਕਲ ਰੀਯੂਜ ਅਤੇ ਰੀਸੇਲ ਕਰਨਾ ਪਲਾਸਟਿਕ ਵੇਸਟ ਮੈਨੇਜਮੈਂਟ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਸਿਹਤ ਅਤੇ ਵਾਤਾਵਰਨ ਸਬੰਧੀ ਖਤਰਨਾਕ ਕਚਰੇ ਦੀ ਨਿਪਟਾਰੇ ਸਬੰਧੀ ਕਚਰੇ ਨੂੰ ਅੱਗ ਲਗਾਉਣ ਸਬੰਧੀ ਸਵੱਛਤਾ ਸਰਵੇਖਣ ਦੇ ਵੱਖ ਵੱਖ ਪਹਿਲੂਆਂ ਸਬੰਧੀ ਪਬਲਿਕ ਟਾਇਲੇਟ, ਐਮ ਆਰ ਐਫ, ਸੁਰੱਖਿਆ ਉਪਕਰਨ ਪਹਿਨਣ ਦੀ ਮਹੱਤਤਾ, ਸਿਹਤ ਅਤੇ ਸੈਨੀਟੇਸ਼ਨ ਵਰਕਰਾਂ ਨੂੰ ਸਫਾਈ ਦੇ ਕੰਮਾਂ ਕਾਰਨ ਹੋਣ ਵਾਲਿਆਂ ਬਿਮਾਰੀਆਂ ਅਤੇ ਉਹਨਾਂ ਦੇ ਬਚਾਓ ਦੇ ਤਰੀਕੇ ਆਦਿ ਤੋਂ ਇਲਾਵਾ ਸਵੱਛਤਾ ਸਬੰਧੀ ਸਫਲ ਕਹਾਣੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਸਿਖਲਾਈ ਕੈਂਪ ਦੇ ਵਿੱਚ ਡਾ: ਸੁਖਪਾਲ ਸੈਨਟਰੀ ਇੰਸਪੈਕਟਰ, ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਡਾ: ਗੀਤਾਅੰਜਲੀ ਅਸਿਸਟੈਂਟ ਪ੍ਰੋਫੈਸਰ ਪੀਜੀ ਡਿਪਾਰਟਮੈਂਟ ਬੋਟਨੀ ਦੇਵ ਸਮਾਜ ਕਾਲਜ ਫਾਰ ਵੋਮੈਨ ਫਿਰੋਜਪੁਰ ਸਿਟੀ ਵੱਲੋਂ ਸਿਹਤ ਅਤੇ ਸਫਾਈ ਸਬੰਧੀ ਡਾਕਟਰ ਮੋਕਸ਼ੀ ਹੈਡ ਅਤੇ ਅਸਿਸਟੈਂਟ ਪ੍ਰੋਫੈਸਰ ਯੋਲੋਜੀ ਦੇਵ ਸਮਾਜ ਕਾਲਜ ਫਿਰੋਜਪੁਰ ਸਿਟੀ ਵੱਲੋਂ ਪਲਾਸਟਿਕ ਵੇਸਟ ਮੈਨੇਜਮੈਂਟ ਮੈਡਮ ਮੋਨਿਕਾ ਬੇਦੀ ਵੱਲੋਂ ਸਿਹਤ ਅਤੇ ਵਾਤਾਵਰਨ ਸਬੰਧੀ ਸ੍ਰੀ ਸੰਦੀਪ ਕੁਮਾਰ ਵੱਲੋਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਇਹਨਾਂ ਰਿਸੋਰਸ ਪਰਸਨ ਵੱਲੋਂ ਵੱਖ-ਵੱਖ ਪਹਿਲੂਆਂ ਤੇ ਸਮੂਹ ਸੈਨੀਟੇਸ਼ਨ ਵਰਕਰਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਤੇ ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਸਮੂਹ ਸੈਨੀਟੇਸ਼ਨ ਵਰਕਰਾਂ ਲਈ ਰਿਫਰੈਸ਼ਮੈਂਟ, ਖਾਣੇ ਆਦਿ ਦਾ ਪ੍ਰਬੰਧ ਕੀਤਾ ਗਿਆ ਅਤੇ ਇਸ ਪ੍ਰੋਗਰਾਮ ਦੌਰਾਨ ਕਿਸੇ ਪ੍ਰਕਾਰ ਦੀ ਸਿੰਗਲ ਯੂਜ ਪਲਾਸਟਿਕ ਪੋਲੀਥੀਨ ਜਾ ਡਿਸਪੋਜ਼ਬਲ ਆਈਟਮ ਦੀ ਵਰਤੋਂ ਨਹੀਂ ਕੀਤੀ ਗਈ ਤਾਂ ਜੋ ਇਸ ਮੁਹਿੰਮ ਰਾਹੀਂ ਸ਼ਹਿਰ ਵਾਸੀਆਂ ਨੂੰ ਇਹ ਸੁਨੇਹਾ ਦਿੱਤਾ ਜਾ ਸਕੇ ਕਿ ਕੋਈ ਵੀ ਪ੍ਰੋਗਰਾਮ ਕੱਚਰਾ ਮੁਕਤ ਕਰਵਾਇਆ ਜਾ ਸਕਦਾ ਹੈ ਸਾਰੇ ਪ੍ਰੋਗਰਾਮ ਅੰਦਰ ਸਟੀਲ ਦੇ ਬਰਤਨਾਂ ਧਾਤੂ ਦੇ ਬਣੇ ਬਰਤਨਾ ਦੀ ਵਰਤੋਂ ਕੀਤੀ ਗਈ।
ਇਸ ਸਿਖਲਾਈ ਕੈਂਪ ਦੌਰਾਨ ਸਮੂਹ ਸੈਨੀਟੇਸ਼ਨ ਵਰਕਰਾਂ ਨੂੰ ਸੇਫਟੀ ਉਪਕਰਨ ਕਿੱਟਾਂ ਵੀ ਵੰਡੀਆਂ ਗਈਆਂ ਅਤੇ *ਨਗਰ ਕੌਂਸਲ ਤਲਵੰਡੀ ਪਾਈ ਦੇ ਸਫਾਈ ਕਰਮਚਾਰੀਆਂ ਵਿੱਚੋਂ 2 ਬੈਸਟ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਜਿਸ ਵਿੱਚ ਸ੍ਰੀ ਰਮੇਸ਼ ਕੁਮਾਰ ਅਤੇ ਸ਼੍ਰੀ ਰਾਮ ਚੰਦਰ ਨੂੰ ਨਗਰ ਕੌਂਸਲ ਦੇ ਬੈਸਟ ਵਰਕਰ ਵਜੋਂ ਐਲਾਨਿਆ ਗਿਆ ਅਤੇ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।*
ਇਸ ਮੌਕੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਨਰਿੰਦਰ ਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ ਨਗਰ ਕੌਂਸਲ ਤਲਵੰਡੀ ਭਾਈ ਦੇ ਕਾਰਜ ਸਾਧਕ ਅਫਸਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਪ੍ਰਿੰਸੀਪਲ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਲਾਵਾ ਵੱਖ-ਵੱਖ ਅਦਾਰਿਆਂ ਤੋਂ ਆਏ ਬਤੌਰ ਰਿਸੋਰਸ ਪਰਸਨ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਤੇ ਕਾਰਜ ਸਾਧਕ ਅਫਸਰ ਸ਼੍ਰੀਮਤੀ ਪੂਨਮ ਭਟਨਾਗਰ ਜੀ ਨੇ ਦੱਸਿਆ ਕਿ ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਇਹ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿਸ ਦਾ ਸਮੂਹ ਸੈਨੀਟੇਸ਼ਨ ਵਰਕਰਾਂ ਨੂੰ ਲਾਭ ਪ੍ਰਾਪਤ ਹੋਵੇਗਾ ਅਤੇ ਭਵਿੱਖ ਵਿੱਚ ਵੀ ਨਗਰ ਕੌਂਸਲ ਤਲਵੰਡੀ ਭਾਈ ਅਜਿਹੇ ਪ੍ਰੋਗਰਾਮ ਕਰਵਾਉਂਦਾ ਰਹੇਗਾ ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਤਲਵੰਡੀ ਭਾਈ ਸ਼ਹਿਰ ਨੂੰ ਸਾਫ ਸੁਥਰਾ ਅਤੇ ਕੱਚਰਾ ਮੁਕਤ ਕਰਨ ਲਈ ਨਗਰ ਕੌਂਸਲ ਤਲਵੰਡੀ ਭਾਈ ਨੂੰ ਆਪਣਾ ਬਣਦਾ ਸਹਿਯੋਗ ਕੀਤਾ ਜਾਵੇ ਤਾਂ ਜੋ ਤਲਵੰਡੀ ਭਾਈ ਸ਼ਹਿਰ ਨੂੰ ਸਾਫ ਸੁਥਰਾ ਅਤੇ ਸਿਹਤਮੰਦ ਬਣਾਇਆ ਜਾ ਸਕੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਤਲਵੰਡੀ ਭਾਈ ਦਾ ਸਟਾਫ ਸਮੂਹ ਕਰਮਚਾਰੀ ਮੋਟੀਵੇਟਰ ਆਦਿ ਮੌਜੂਦ ਸਨ ।