Ferozepur News

ਸਰਕਾਰੀ ਆਈ.ਟੀ.ਆਈ ਵਿਖੇ 07 ਜੂਨ ਨੂੰ ਲੱਗੇਗਾ ਰੋਜ਼ਗਾਰ ਮੇਲਾ

ਸਰਕਾਰੀ ਆਈ.ਟੀ.ਆਈ ਵਿਖੇ 07 ਜੂਨ ਨੂੰ ਲੱਗੇਗਾ ਰੋਜ਼ਗਾਰ ਮੇਲਾ

ਫਿਰੋਜ਼ਪੁਰ 02 ਜੂਨ, 2023: ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ 07 ਜੂਨ 2023 ਨੂੰ ਪੰਜਾਬ ਰਾਜ ਦੇ ਹਰ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲਾ ਲਗਾਇਆ ਜਾਣਾ ਹੈ। ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਵਿੱਚ ਇਹ ਰੋਜ਼ਗਾਰ ਮੇਲਾ 07 ਜੂਨ ਨੂੰ ਸਰਕਾਰੀ ਆਈ.ਟੀ.ਆਈ (ਲੜਕੇ), ਫਿਰੋਜ਼ਪੁਰ ਸ਼ਹਿਰ ਵਿਖੇ ਲਗਾਇਆ ਜਾਣਾ ਹੈ।

ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਏਅਰਟੈਲ, ਸੀ.ਐਸ.ਸੀ, ਐਸ.ਬੀ.ਆਈ ਲਾਈਫ, ਐਲ.ਆਈ.ਸੀ, ਐਕਸਿਸ ਬੈਂਕ, ਵਰਧਮਾਨ, ਐਲ.ਐਂਡ.ਟੀ ਫਾਇਨਾਂਸ, ਸਟਾਰ ਹੈਲਥ ਐਂਡ ਅਲਾਈਡ ਇੰਸ਼ੋਰੈਂਸ, ਇਨੋਵ, ਭਾਰਤੀ ਐਕਸਾ, ਭਾਰਤ ਫਾਇਨਾਂਸ ਇੰਨਕਲੂਸ਼ਨ ਆਦਿ ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਇਸ ਮੇਲੇ ਵਿੱਚ ਦਸਵੀਂ, ਬਾਰਵੀਂ, ਗ੍ਰੈਜੂਏਟ ਪਾਸ ਲੜਕੇ-ਲੜਕੀਆਂ ਭਾਗ ਲੈ ਸਕਦੇ ਹਨ। ਚਾਹਵਾਨ ਪ੍ਰਾਰਥੀ ਆਪਣੀ ਪੜ੍ਹਾਈ ਦੇ ਸਰਟੀਫਿਕੇਟ, ਅਧਾਰ ਕਾਰਡ, ਰਜ਼ਿਊਮ ਆਦਿ ਲੈ ਕੇ ਉਕਤ ਦਰਸਾਈ ਮਿਤੀ ਅਨੁਸਾਰ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਮਾਂ ਸਵੇਰੇ 09.00  ਵਜੇ ਤੋਂ ਬਾਅਦ ਦੁਪਹਿਰ 02.00 ਵਜੇ ਤੱਕ ਦਾ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵਿਖੇ ਪਹੁੰਚ ਕੇ ਜਾਂ ਇਸ ਨੰਬਰ (94654-74122) ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button