Ferozepur News

ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

20 ਮਈ, 2021: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ/ਮਿਡਲ ਪ੍ਰੀਖਿਆ ਦੇ ਨਤੀਜੇ ਤਹਿਤ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਵਾਲਾ ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ ਸ ਗੁਰਬੀਰ ਸਿੰਘ ਜੀ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਅੱਠਵੀਂ ਜਮਾਤ ਦੇ 34 ਵਿਦਿਆਰਥੀਆਂ ਨੇ ਅਤੇ ਦਸਵੀਂ ਦੇ 41 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਅੱਠਵੀਂ / ਦਸਵੀਂ ਜਮਾਤ ਪਾਸ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਮੁਹਈਆ ਕਰਵਾਈਆਂ ਗਈਆਂ ਸਹੂਲਤਾਂ ਤੇ ਅਧਿਆਪਕਾਂ ਦੁਆਰਾ ਕੀਤੀ ਗਈ ਮਿਹਨਤ ਸਦਕਾ, ਉਨ੍ਹਾਂ ਦੇ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਰਕਾਰੀ ਸਕੂਲਾਂ ‘ਚ ਆਧੁਨਿਕ ਵਿੱਦਿਅਕ ਲੋੜਾਂ ਦੀ ਪੂਰਤੀ ਲਈ ਡਿਜ਼ੀਟਲ ਕਲਾਸ ਰੂਮਜ, ਈ-ਕੰਨਟੈਂਟ ਰਾਹੀਂ ਪੜ੍ਹਾਈ ਤੇ ਐਜੂਕੇਅਰ ਐਪ (ਡਿਜ਼ੀਟਲ ਬਸਤੇ) ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਸਰਲ ਤੇ ਸੌਖੇ ਤਰੀਕਿਆਂ ਨਾਲ ਔਖੇ ਵਿਸ਼ਿਆਂ ਨੂੰ ਸਮਝਾਉਣ ਲਈ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਵਿੱਦਿਅਕ ਪਾਰਕ, ਆਧੁਨਿਕ ਪ੍ਰਯੋਗਸ਼ਾਲਾਵਾਂ ਤੇ ਬਾਲਾ ਵਰਕ ਨਾਲ ਸਕੂਲਾਂ ਦੀਆਂ ਇਮਾਰਤਾਂ ਸਜਾਈਆਂ ਗਈਆਂ ਹਨ। ਸਕੂਲ ਮੁਖੀ ਨੇ ਕਿਹਾ ਕਿ ਸਰਕਾਰੀ ਸਕੂਲਾਂ ‘ਚ ਐਲ.ਕੇ.ਜੀ. ਤੋਂ ਲੈ ਕੇ 12 ਜਮਾਤ ਤੱਕ ਮੁਫਤ ਪੜ੍ਹਾਈ ਕਰਵਾਈ ਜਾਂਦੀ ਹੈ ਤੇ ਮੁਫਤ ਕਿਤਾਬਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਅੱਠਵੀਂ ਜਮਾਤ ਤੱਕ ਮੁਫਤ ਖਾਣਾ ਤੇ ਵਰਦੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਚੇਅਰਮੈਨ ਐਸ ਐਮ ਸੀ ਕਮੇਟੀ ਸ ਕੁਲਦੀਪ ਸਿੰਘ ਜੀ ਨੇ ਕਿਹਾ ਕਿ ਅਜੋਕੇ ਸਮੇਂ ‘ਚ ਸਰਕਾਰੀ ਸਕੂਲਾਂ ‘ਚ ਪੜ੍ਹਨਾ ਮਾਣ ਵਾਲੀ ਗੱਲ ਬਣ ਗਿਆ ਹੈ ਕਿਉਂਕਿ ਇਹ ਸਕੂਲ ਹਰ ਪੱਖੋਂ ਵਿਦਿਆਰਥੀਆਂ ਨੂੰ ਸਰਬਪੱਖੀ ਗਿਆਨ ਦੇਣ ਦੇ ਸਮਰੱਥ ਬਣ ਗਏ ਹਨ। ਉਹਨਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਰਗੇ ਉੱਚ ਯੋਗਤਾ ਵਾਲੇ ਅਧਿਆਪਕ ਹੋਰਨਾਂ ਸਕੂਲਾਂ ‘ਚ ਨਹੀਂ ਮਿਲਦੇ। ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਨੇ ਮੁਫਤ ‘ਚ ਮਿਆਰੀ ਸਿੱਖਿਆ ਹਾਸਿਲ ਕਰਕੇ ਦਸਵੀਂ/ਅੱਠਵੀਂ ਜਮਾਤ ਪਾਸ ਕੀਤੀ ਹੈ। ਉਹ ਹਮੇਸ਼ਾਂ ਸਰਕਾਰੀ ਸਕੂਲਾਂ ਦੀ ਚੜ੍ਹਦੀ ਕਲਾ ਲਈ ਅਰਜੋਈਆਂ ਕਰਦੇ ਰਹਿਣਗੇ।

Related Articles

Leave a Reply

Your email address will not be published. Required fields are marked *

Back to top button