ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਣ ਵਾਲਾ ਸਮੂਹ ਸਟਾਫ ਦੇ ਸਹਿਯੋਗ ਸਦਕਾ|ਸਮਰ ਕੈਂਪ ਲਗਾਇਆ
ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਣ ਵਾਲਾ ਸਮੂਹ ਸਟਾਫ ਦੇ ਸਹਿਯੋਗ ਸਦਕਾ|ਸਮਰ ਕੈਂਪ ਲਗਾਇਆ
ਫਿਰੋਜ਼ਪੁਰ , 11.7.2023: ਸਕੂਲ ਸਿੱਖਿਆ ਵਿਭਾਗ ਪੰਜਾਬ, ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਚਮਕੌਰ ਸਿੰਘ ਸਰਾਂ ਉਪ ਜਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਪ੍ਰਗਟ ਸਿੰਘ ਬਰਾੜ ਦੀ ਅਗਵਾਈ ਹੇਠ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਣ ਵਾਲਾ ਦੇ ਪ੍ਰਿੰਸੀਪਲ ਸ੍ਰੀਮਤੀ ਕਮਲੇਸ਼ ਰਾਨੀ ਦੀ ਅਗਵਾਈ ਅਤੇ ਸਮੂਹ ਸਟਾਫ ਦੇ ਸਹਿਯੋਗ ਸਦਕਾ ਸਮਰ ਕੈਂਪ ਲਗਾਇਆ ਜਾ ਰਿਹਾ ਹੈ.
ਇਹ ਕੈਂਪ ਪਰੀ ਪ੍ਰਾਇਮਰੀ ਤੋਂ ਅੱਠਵੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹੈ ਇਸ ਕੈਂਪ ਦੇ ਅੱਠਵੇਂ ਦਿਨ ਦੇ ਮੌਕੇ ਸਮਰ ਕੈਂਪਾਂ ਦਾ ਜਾਇਜਾ ਲੈਣ ਪਹੁੰਚੇ ਸਰਦਾਰ ਜਗਦੀਪ ਪਾਲ ਸਿੰਘ| ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਫਿਰੋਜ਼ਪੁਰ ਅਤੇ ਸਮਰ ਕੈਂਪ ਜਿਲ੍ਹਾ ਨੋਡਲ ਅਫ਼ਸਰ ਸਰਦਾਰ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਅੱਠਵੇਂ ਦਿਨ ਦੀ ਕਿਰਿਆਵਾਂ ਕਰਵਾਈਆਂ ਗਈਆਂ ਜਿਸ ਵਿੱਚ ਬੱਚਿਆਂ ਨੇ ਵੱਧ ਚੜ ਕੇ ਭਾਗ ਲਿਆ| ਅਤੇ ਸਰਦਾਰ ਜਗਦੀਪ ਪਾਲ ਸਿੰਘ ਅਤੇ ਸਰਦਾਰ ਲਖਵਿੰਦਰ ਸਿੰਘ ਨੇ ਸਮਰ ਕੈਂਪਾਂ ਦਾ ਨਿਰੀਖਣ ਕੀਤਾ.
ਉਹਨਾਂ ਨੇ ਬੱਚਿਆਂ ਨੂੰ ਸਮਰ ਕੈਂਪਾਂ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ| ਅਤੇ ਬੱਚਿਆਂ ਨਾਲ ਮਿਲ ਕੇ ਅੱਜ ਦੀ ਕਿਰਿਆ ਕਰਵਾਈ ਪ੍ਰਿੰਸੀਪਲ ਸਰਦਾਰ ਜਗਦੀਪ ਪਾਲ ਸਿੰਘ ਨੇ ਸਕੂਲ ਦੇ ਪ੍ਰਬੰਧਾਂ ਦੀ ਜਿੱਥੇ ਤਾਰੀਫ਼ ਕੀਤੀ ਉੱਥੇ ਅਧਿਆਪਕਾਂ ਦੁਆਰਾ ਕਰਵਾਈਆਂ ਜਾ ਰਹੀਆਂ ਕਿਰਿਆ ਦੀ ਵੀ ਖੂਬ ਪ੍ਰਸੰਸਾ ਕੀਤੀ ਸਕੂਲ ਦੇ ਪ੍ਰਿੰਸੀਪਲ ਸਾਹਿਬਾ ਸ੍ਰੀਮਤੀ ਕਮਲੇਸ਼ ਰਾਣੀ ਨੇ ਵੀ ਬੱਚਿਆਂ ਨੂੰ ਬਹੁਤ ਵਧ ਚੜ ਕੇ ਹਰ ਕਿਰਿਆ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।|