Ferozepur News

ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾ ਵਾਲਾ ਸੈਸ਼ਨ 2022 23 ਦਾ ਨਤੀਜਾ ਸ਼ਾਨਦਾਰ ਰਿਹਾ

ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾ ਵਾਲਾ ਸੈਸ਼ਨ 2022 23 ਦਾ ਨਤੀਜਾ ਸ਼ਾਨਦਾਰ ਰਿਹਾਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾ ਵਾਲਾ ਸੈਸ਼ਨ 2022 23 ਦਾ ਨਤੀਜਾ ਸ਼ਾਨਦਾਰ ਰਿਹਾ

6.5.2023: ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾ ਵਾਲਾ ਸੈਸ਼ਨ 2022 23 ਦਾ ਨਤੀਜਾ ਸ਼ਾਨਦਾਰ ਰਿਹਾ| ਅੱਠਵੀਂ ਜਮਾਤ ਦੀ ਮਨਪ੍ਰੀਤ ਕੌਰ ਪੁੱਤਰੀ ਸ ਦਰਬਾਰਾ ਸਿੰਘ ਨੇ 600 ਵਿੱਚੋਂ 552 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤ, ਦੂਜਾ ਸਥਾਨ ਮਨਵੀਰ ਕੌਰ ਪੁੱਤਰੀ ਦਰਬਾਰਾ ਸਿੰਘ ਨੇ 600 ਵਿੱਚੋਂ 548 ਅੰਕ ਪ੍ਰਾਪਤ ਕੀਤ, ਤੀਜਾ ਸਥਾਨ ਕੋਮਲਪ੍ਰੀਤ ਕੌਰ ਪੁੱਤਰੀ ਜਸਬੀਰ ਸਿੰਘ ਨੇ 600 ਵਿੱਚੋਂ 538 ਅੰਕ ਪ੍ਰਾਪਤ ਕਰਕੇ ਹਾਸਲ ਕੀਤਾ.

ਇਸ ਮੌਕੇ ਸਤਿਕਾਰਯੋਗ ਪ੍ਰਿੰਸੀਪਲ ਸ੍ਰੀਮਤੀ ਕਮਲੇਸ਼ ਰਾਣੀ ਜੀ ਨੇ ਨਤੀਜ਼ਾ ਘੋਸ਼ਿਤ ਕਰਦਿਆਂ ਦੱਸਿਆ ਕਿ ਸ਼੍ਰੀ ਸੁਮਿਤ ਕੁਮਾਰ ਸਾਇੰਸ ਮਾਸਟਰ ਦੀ ਅਣਥੱਕ ਮਿਹਨਤ ਸਦਕਾ| ਸਾਇੰਸ ਵਿਸ਼ੇ ਵਿੱਚੋਂ ਤਿੰਨ ਵਿਦਿਆਰਥੀਆਂ ਨੇ ਸੋ ਵਿੱਚੋਂ ਸੌ ਅੰਕ ਪ੍ਰਾਪਤ ਕਰਕੇ ਵੱਡੀਆਂ ਮੱਲਾਂ ਮਾਰੀਆਂ ਹਨ|

ਇਸ ਮੌਕੇ ਪ੍ਰਿੰਸੀਪਲ ਸਾਹਿਬਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ| ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਕਰਵਾਈ ਮਿਹਨਤ ਦੀ ਪ੍ਰਸੰਸਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ|

ਭਵਿੱਖ ਵਿੱਚ ਵਧੀਆ ਨਤੀਜੇ ਲਿਆਉਣ ਲਈ ਵਚਨਬੱਧ ਕੀਤਾ| ਇਸ ਮੌਕੇ ਚੇਅਰਮੈਨ ਸਰਦਾਰ ਕੁਲਦੀਪ ਸਿੰਘ ਸਮੂਹ ਸਟਾਫ ਹਾਜ਼ਰ ਸੀ|

Related Articles

Leave a Reply

Your email address will not be published. Required fields are marked *

Back to top button