Ferozepur News
ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਮੁੱਦਕੀ (ਫ਼ਿਰੋਜ਼ਪੁਰ) ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਉੱਤਮ ਸਕੂਲ ਪੁਰਸਕਾਰ ਨਾਲ਼ ਕੀਤਾ ਸਨਮਾਨਿਤ
ਇਹ ਪੁਰਸਕਾਰ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ - ਪ੍ਰਿੰਸੀਪਲ ਰਜਿੰਦਰ ਕੁਮਾਰ

ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਮੁੱਦਕੀ (ਫ਼ਿਰੋਜ਼ਪੁਰ) ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਉੱਤਮ ਸਕੂਲ ਪੁਰਸਕਾਰ ਨਾਲ਼ ਕੀਤਾ ਸਨਮਾਨਿਤ
ਇਹ ਪੁਰਸਕਾਰ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ – ਪ੍ਰਿੰਸੀਪਲ ਰਜਿੰਦਰ ਕੁਮਾਰ
ਫ਼ਿਰੋਜ਼ਪੁਰ 9 ਮਾਰਚ, 2025: ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਨਿੰਦਤਾ ਮਿੱਤਰਾ ਆਈ.ਏ.ਐੱਸ. ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਬਿਹਤਰੀਨ ਕਾਰਗੁਜ਼ਾਰੀ ਵਾਲ਼ੇ ਸਕੂਲਾਂ ਨੂੰ ਉੱਤਮ ਸਕੂਲ ਪੁਰਸਕਾਰ ਨਾਲ਼ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਸਹਿ ਅਕਾਦਮਿਕ ਪ੍ਰਾਪਤੀਆਂ, ਅਧਿਆਪਕਾਂ ਦੀਆਂ ਚੰਗੀਆਂ ਕਾਰਗੁਜਾਰੀਆਂ, ਸਕੂਲ ਦੇ ਬੁਨਿਆਦੀ ਢਾਂਚੇ ਦੇ ਮੁਲਾਂਕਣ ਵਿੱਚ ਚੰਗਾ ਪ੍ਰਦਰਸਨ ਕਰਨ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਮੁੱਦਕੀ ਨੂੰ ਸੈਸ਼ਨ 2024-25 ਦੌਰਾਨ ਉੱਤਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਸਕਾਰ ਨਾਲ਼ ਸਨਮਾਨਿਤ ਕੀਤਾ ਗਿਆ।
ਇਹ ਪੁਰਸਕਾਰ ਸਕੂਲ ਪ੍ਰਿੰਸੀਪਲ ਸ਼੍ਰੀ ਰਜਿੰਦਰ ਕੁਮਾਰ ਨੇ ਪ੍ਰਾਪਤ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਸਕੂਲ ਦੇ ਮਿਹਨਤੀ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਫਿਰੋਜਪੁਰ ਅਤੇ ਮੁੱਦਕੀ ਇਲਾਕੇ ਲਈ ਮਾਣ ਵਾਲ਼ੀ ਗੱਲ ਹੈ। ਉਹਨਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲ਼ੇ ਸਮੇਂ ਵਿਚ ਵੀ ਇਸ ਸਕੂਲ ਨੂੰ ਇਸੇ ਤਰ੍ਹਾਂ ਬੈਸਟ ਐਵਾਰਡ ਮਿਲਦੇ ਰਹਿਣਗੇ।
ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਉੱਤਮ ਸਕੂਲ ਪੁਰਸਕਾਰ ਨਾਲ਼ ਸਨਮਾਨਿਤ ਹੋਣ ਤੇ ਵਧਾਈਆਂ ਦਿੰਦਿਆਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਐੱਮ.ਐੱਲ. ਏ. ਸ਼੍ਰੀ ਰਜਨੀਸ਼ ਦਹੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਿੱਖਿਆ ਫ਼ਿਰੋਜ਼ਪੁਰ ਸ਼੍ਰੀਮਤੀ ਮਨੀਲਾ ਅਰੋੜਾ ਤੇ ਉਪ ਜਿਲਾ ਸਿੱਖਿਆ ਅਫਸਰ ਸਕੈਂਡਰੀ ਸਿੱਖਿਆ ਫ਼ਿਰੋਜ਼ਪੁਰ ਸ੍ਰ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਕਿਹਾ ਕਿ ਇਸ ਸਨਮਾਨ ਨਾਲ਼ ਇਲਾਕੇ ਦਾ ਮਾਣ ਵਧਿਆ ਹੈ।
ਸਕੂਲ ਸਿੱਖਿਆ ਵਿਭਾਗ ਵੱਲੋਂ ਪੁਰਸਕਾਰ ਨਾਲ਼ ਦਸ ਲੱਖ ਰੁਪਏ ਦੀ ਜੋ ਰਾਸ਼ੀ ਦਿੱਤੀ ਗਈ ਹੈ ਉਹ ਸਕੂਲ ਦੇ ਵਿਕਾਸ ਕੰਮਾਂ ਵਿੱਚ ਬਹੁਤ ਸਹਾਈ ਹੋਵੇਗੀ।ਇਸ ਮੁਬਾਰਕ ਮੌਕੇ ਤੇ ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਸ੍ਰੀ ਰਾਕੇਸ਼ ਸ਼ਰਮਾ ਨੇ ਸਕੂਲ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸ਼ੁਭਕਾਮਨਾਵਾਂ ਨਾਲ਼ ਨਿਵਾਜ਼ਿਆ।
ਸਮੂਹ ਪਿੰਡ ਵਾਸੀਆਂ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ਼੍ਰੀਮਤੀ ਹਰਪ੍ਰੀਤ ਕੌਰ, ਸ਼੍ਰੀ ਪ੍ਰਿੰਸ ਗੁਪਤਾ, ਸ਼੍ਰੀ ਵਰਿੰਦਰ ਸ਼ਰਮਾ, ਸ੍ਰ ਜਗਜੀਤ ਸਿੰਘ ਨਿਊਜੀਲੈਂਡ ਅਤੇ ਇਲਾਕੇ ਦੀਆਂ ਅਧਿਆਪਕ ਜਥੇਬੰਦੀਆਂ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਮੁੱਦਕੀ ਨੂੰ ਇਹ ਸਨਮਾਨ ਮਿਲਣ ਤੇ ਬੇਹੱਦ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।