ਸਰਕਾਰੀ ਨਲਕੇ ਤੋਂ ਪਾਣੀ ਭਰਨ ਨੂੰ ਲੈ ਕੇ ਹੋਈ ਲੜਾਈ 'ਚ ਔਰਤ ਜ਼ਖਮੀਂ
ਫਿਰੋਜ਼ਪੁਰ 17 ਮਾਰਚ (ਏ. ਸੀ. ਚਾਵਲਾ) : ਫਿਰੋਜ਼ਪੁਰ ਦੇ ਪਿੰਡ ਮੋਹਕਮ ਖਾਂ ਵਾਲਾ ਵਿਖੇ ਸਰਕਾਰੀ ਨਲਕੇ ਤੋਂ ਪਾਣੀ ਭਰਨ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਕੁੱਲਗੜ•ੀ ਦੀ ਪੁਲਸ ਨੇ 2 ਵਿਅਕਤੀਆਂ ਖਿਲਾਫ 324, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੈੱਡਕਾਂਸਟੇਬਲ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਮੋਹਕਮ ਖਾਂ ਦੀ ਰਹਿਣ ਵਾਲੀ ਸੋਨੂੰ ਪਤਨੀ ਨਛੱਤਰ ਸਿੰਘ ਨੇ ਦੱਸਿਆ ਕਿ ਉਨ•ਾਂ ਦਾ ਇਸੇ ਹੀ ਪਿੰਡ ਦੇ ਰਹਿਣ ਵਾਲੇ ਦੋ ਵਿਅਕਤੀਆਂ ਨਾਲ ਸਰਕਾਰੀ ਨਲਕੇ ਤੋਂ ਪਾਣੀ ਭਰਨ ਨੂੰ ਲੈ ਕੇ ਝਗੜਾ ਹੋਇਆ ਸੀ। ਸ਼ਿਕਾਇਤਕਰਤਾ ਸੋਨੂੰ ਨੇ ਦੱਸਿਆ ਕਿ ਇਸੇ ਝਗੜੇ ਨੂੰ ਲੈ ਕੇ 14 ਮਾਰਚ ਨੂੰ ਟਹਿਲ ਸਿੰਘ ਪੁੱਤਰ ਰੰਗਾ ਸਿੰਘ ਅਤੇ ਸੁਰਜੀਤ ਸਿੰਘ ਪੁੱਤਰ ਟਹਿਲ ਸਿੰਘ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਨੂੰ ਦੇ ਬਿਆਨਾਂ ਤੇ ਪੁਲਸ ਨੇ ਟਹਿਲ ਸਿੰਘ ਅਤੇ ਸੁਰਜੀਤ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।